ਅਹਿਮਦਾਬਾਦ: ਏਅਰ ਇੰਡੀਆ ਜਹਾਜ਼ ਹਾਦਸਾ

ਅਹਿਮਦਾਬਾਦ - ਏਅਰ ਇੰਡੀਆ ਦਾ ਬੋਇੰਗ 787-8 ਡ੍ਰੀਮਲਾਈਨਰ ਜਹਾਜ਼ 242 ਯਾਤਰੀਆਂ (230 ਯਾਤਰੀ, 2 ਪਾਇਲਟ ਅਤੇ 10 ਕੈਬਿਨ ਕਰੂ ਮੈਂਬਰ) ਨੂੰ ਲੈ ਕੇ ਅੱਜ ਦੁਪਹਿਰ ਅਹਿਮਦਾਬਾਦ ਹਵਾਈ ਅੱਡੇ ਤੋਂ ਉਡਾਣ ਭਰਨ ਤੋਂ ਕੁਝ ਮਿੰਟਾਂ ਬਾਅਦ ਹੀ ਹਾਦਸਾਗ੍ਰਸਤ ਹੋ ਗਿਆ।

ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਹਿਮਦਾਬਾਦ ਤੋਂ ਲੰਡਨ ਜਾ ਰਹੀ ਏਆਈ 171 ਉਡਾਣ "ਇੱਕ ਦੁਰਘਟਨਾ ਵਿੱਚ ਹਾਦਸਾਗ੍ਰਸਤ ਹੋ ਗਈ"। ਅਧਿਕਾਰੀਆਂ ਨੇ ਕਿਹਾ ਕਿ ਜਹਾਜ਼ ਦੁਪਹਿਰ 1:30 ਵਜੇ ਇੱਕ ਮੈਡੀਕਲ ਕਾਲਜ ਦੇ ਡਾਕਟਰਾਂ ਦੇ ਹੋਸਟਲ ਨਾਲ ਟਕਰਾ ਗਿਆ।
ਉਸ ਸਮੇਂ ਮੈਡੀਕਲ ਕਾਲਜ ਦੇ ਵਿਦਿਆਰਥੀ ਦੁਪਹਿਰ ਦਾ ਖਾਣਾ ਖਾ ਰਹੇ ਸਨ। ਏਅਰ ਇੰਡੀਆ ਜਹਾਜ਼ ਹਾਦਸੇ ਵਿੱਚ ਬਹੁਤ ਸਾਰੇ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਏਅਰ ਇੰਡੀਆ ਹੈਲਪਲਾਈਨ ਨੰਬਰ: 011-24610843 | 9650391859 | 1800 5691 444