ਅਪ੍ਰੈਸਨ ਸ਼ੀਲਡ ਭਾਵ ਸੇਫਟੀ ਸਹਾਇਤਾ ਲਈ ਨਿਰੰਤਰ ਸਿਵਲ ਡਿਫੈਂਸ ਟ੍ਰੇਨਿੰਗ- ਵਰਮਾ
ਪਟਿਆਲਾ- ਡਿਪਟੀ ਕਮਿਸ਼ਨਰ ਅਤੇ ਜ਼ਿਲਾ ਕਮਾਂਡਰ ਪੰਜਾਬ ਹੋਮ ਗਾਰਡ ਸਿਵਲ ਡਿਫੈਂਸ ਪਟਿਆਲਾ ਨੂੰ ਦਿਲੋਂ ਵਧਾਈਆਂ, ਜਿਨ੍ਹਾਂ ਵਲੋਂ ਜ਼ਿਲੇ ਅੰਦਰ, ਵਿਦਿਆਰਥੀਆਂ, ਅਧਿਆਪਕਾਂ, ਕਰਮਚਾਰੀਆਂ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਜ ਨੂੰ ਭਾਰਤ ਸਰਕਾਰ ਦੇ ਗ੍ਰਹਿ ਅਤੇ ਰੱਖਿਆ ਮੰਤਰਾਲੇ ਵਲੋਂ ਸ਼ੁਰੂ ਕੀਤੀ ਆਪ੍ਰੇਸ਼ਨ ਸੰਧੂਰ ਅਤੇ ਅਪ੍ਰੈਸਨ ਸ਼ੀਲਡ ਦੀ ਸਫਲਤਾ ਲਈ ਥਾਂ ਥਾਂ ਮੌਕ ਡਰਿੱਲਾਂ ਕਰਵਾਕੇ, ਪਬਲਿਕ ਅਤੇ ਵਿਦਿਆਰਥੀਆਂ ਨੂੰ ਸਿਵਲ ਡਿਫੈਂਸ ਦੇ ਮੈਂਬਰ ਬਣਾਕੇ ਭਵਿੱਖ ਵਿੱਚ ਪੀੜਤਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਲਈ ਵੰਲਟੀਅਰ ਤਿਆਰ ਕੀਤੇ ਜਾ ਰਹੇ ਹਨ।

ਇਹ ਵਿਚਾਰ ਭਾਰਤ ਸਰਕਾਰ ਦੇ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ ਫਸਟ ਏਡ, ਫਾਇਰ ਸੇਫਟੀ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਨੇ ਪੀ ਐਮ ਸ੍ਰੀ ਸਰਕਾਰੀ ਮਲਟੀਪਰਪਜ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਵਿੱਖ ਵਿੱਚ ਆਉਣ ਵਾਲੀਆਂ ਕੁਦਰਤੀ ਅਤੇ ਮਨੁੱਖੀ ਆਪਤਾਵਾਂ, ਜੰਗਾਂ ਅਤੇ ਦੁਰਘਟਨਾਵਾਂ ਸਮੇਂ ਕੀਮਤੀ ਜਾਨਾਂ ਅਤੇ ਪ੍ਰਾਪਰਟੀਆਂ ਨੂੰ ਬਚਾਉਣ ਵਾਲੀ ਅਪ੍ਰੇਸ਼ਨ ਸ਼ੀਲਡ ਤਹਿਤ ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ ਅਤੇ ਜੰਗਾਂ ਦੌਰਾਨ ਆਪਣੇ ਬਚਾਅ ਦੀ ਜਾਣਕਾਰੀ ਦਿੰਦੇ ਹੋਏ ਪ੍ਰਗਟ ਕੀਤੇ।
ਪ੍ਰਿੰਸੀਪਲ ਸ਼੍ਰੀਮਤੀ ਵਿਜੈ ਕਪੂਰ ਵਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਸਾਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅਪ੍ਰੈਸਨ ਸੰਧੂਰ ਅਤੇ ਅਪ੍ਰੈਸਨ ਸ਼ੀਲਡ ਬਾਰੇ ਜਾਣਕਾਰੀ ਦਿਲਵਾਉਣ ਲਈ ਪ੍ਰੋਗਰਾਮ ਕਰਵਾਉਣੇ ਚਾਹੀਦੇ ਹਨ। ਕਾਕਾ ਰਾਮ ਵਰਮਾ ਚੀਫ ਟ੍ਰੇਨਰ ਫਸਟ ਏਡ ਸੇਫਟੀ ਸਿਹਤ ਜਾਗਰੂਕਤਾ ਮਿਸ਼ਨ ਨੇ ਭਵਿੱਖ ਦੀਆਂ ਚਨੋਤੀਆ, ਜੰਗਾਂ, ਮਹਾਂਮਾਰੀਆਂ ਆਪਦਾਵਾਂ ਅਤੇ ਸੰਕਟ ਸਮੇਂ ਆਪਣੀ ਸੁਰੱਖਿਆ ਅਤੇ ਪੀੜਤਾਂ ਦੀ ਸਹਾਇਤਾ ਕਰਨ ਲਈ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਫਾਇਰ ਸੇਫਟੀ, ਹੋਮ ਨਰਸਿੰਗ ਦੀ ਟ੍ਰੇਨਿੰਗਾਂ ਜ਼ਰੂਰ ਲੈਣੀਆਂ ਚਾਹੀਦੀਆਂ ਹਨ।