ਸਰਕਾਰੀ ਸਕੂਲ 'ਚ 'ਵਨ ਨੇਸ਼ਨ ਵਨ ਇਲੈਕਸ਼ਨ' ਦੇ ਬੈਨਰ ਹੇਠਾਂ ਸਿਆਸੀ ਪ੍ਰਚਾਰ ਕਰਨ ਦਾ ਦੋਸ਼
ਮੌੜ ਮੰਡੀ/ਬਠਿੰਡਾ- ਮੌੜ ਮੰਡੀ ਦੇ ਇੱਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਵਿਅਕਤੀ ਵੱਲੋਂ ਸਿੱਖਿਆ ਵਿਭਾਗ ਦੀ ਮਨਜ਼ੂਰੀ ਤੋਂ ਬਿਨਾਂ 'ਵਨ ਨੇਸ਼ਨ ਵਨ ਇਲੈਕਸ਼ਨ' ਦੇ ਬੈਨਰ ਹੇਠਾਂ ਸਿਆਸੀ ਧਿਰ ਲਈ ਪ੍ਰਚਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜੋ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਬਠਿੰਡਾ ਦੀ ਕਚਹਿਰੀ ਵਿੱਚ ਪੁੱਜ ਚੁੱਕਾ ਹੈ।

ਅਧਿਕਾਰੀ ਨੇ ਸਕੂਲ ਮੁਖੀ ਦੀ ਜਵਾਬ ਤਲਬੀ ਕਰਦੇ ਹੋਏ ਉਸਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਪ੍ਰੋਗਰਾਮ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਪਰ ਮਸਲੇ ਨੂੰ ਅੰਦਰਖਾਤੇ ਦਬਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ ਜਦਕਿ ਦੂਜੇ ਪਾਸੇ ਲੋਕਾਂ ਵੱਲੋਂ ਸਕੂਲ ਨੂੰ ਸਿਆਸਤ ਦਾ ਅਖਾੜਾ ਬਣਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇ ਉਕਤ ਸਕੂਲ ਦੇ ਇੰਚਾਰਜ਼ ਦੇ ਨਾਂ ਜਾਰੀ ਕੀਤੇ।
ਕਾਰਨ ਦੱਸੋ ਨੋਟਿਸ 'ਚ ਕਿਹਾ ਗਿਆ ਹੈ ਕਿ ਆਪ ਜੀ ਦੇ ਸਕੂਲ ਸੰਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ ਕਿ ਸਕੂਲ ਅੰਦਰ ਰਾਜਨੀਤਿਕ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਵਿੱਚ ਕਿਸੇ ਰਾਜਨੀਤਿਕ ਪਾਰਟੀ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਇੱਕ ਕਲਾਸ ਦੇ ਕਮਰੇ ਵਿੱਚ 'ਵਨ ਨੇਸ਼ਨ ਵਨ ਇਲੈਕਸ਼ਨ' ਦਾ ਬੈਨਰ ਲਗਾ ਕੇ ਇੱਕ ਵਿਅਕਤੀ ਵਿਦਿਆਰਥੀਆਂ ਦੇ ਸਮੂਹ ਨੂੰ ਸੰਬੋਧਿਤ ਕਰਦਾ ਨਜ਼ਰ ਆ ਰਿਹਾ ਹੈ ਜਿਸ ਬਾਰੇ ਦੱਸਿਆ ਜਾਵੇ ਕਿ ਉਕਤ ਵਿਅਕਤੀ ਸਕੂਲ ਦਾ ਕੋਈ ਅਧਿਆਪਕ ਜਾਂ ਕਰਮਚਾਰੀ ਹੈ ਤੇ ਕੀ ਉਹ ਕਿਸੇ ਰਾਜਨੀਤਿਕ ਪਾਰਟੀ ਦਾ ਪ੍ਰਚਾਰ ਕਰ ਰਿਹਾ ਸੀ ਇਹ ਵੀ ਸਪੱਸ਼ਟ ਕੀਤਾ ਜਾਵੇ ਕਿ ਉਕਤ ਵਿਅਕਤੀ ਨੂੰ ਵਿਦਿਆਰਥੀਆਂ ਨੂੰ ਸੰਬੋਧਨ ਕਰਨ ਦੀ ਪ੍ਰਵਾਨਗੀ ਕਿਸਨੇ ਦਿੱਤੀ ਹੈ।
ਇਸ ਪੱਤਰ ਦਾ ਉਤਾਰਾ ਡਾਇਰੈਕਟਰ ਸਕੂਲ ਸਿੱਖਿਆ ਪੰਜਾਬ ਨੂੰ ਵੀ ਭੇਜਿਆ ਗਿਆ ਹੈ। ਇਹ ਮਾਮਲਾ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਹੋਣ ਤੋਂ ਇੱਕ ਦਿਨ ਪਹਿਲਾਂ ਦਾ ਦੱਸਿਆ ਜਾ ਰਿਹਾ ਹੈ ਜਿਸਨੂੰ ਅੰਦਰਖਾਤੇ ਦਬਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।