ਸੱਚਖੰਡ ਵਾਸੀ ਸੰਤ ਬਾਬਾ ਰਾਮ ਸਿੰਘ ਜੀ ਦੀ ਸਲਾਨਾ ਬਰਸੀ ਮੌਕੇ ਧਾਰਮਿਕ ਸਮਾਗਮ 6 ਜੁਲਾਈ ਦਿਨ ਐਤਵਾਰ ਨੂੰ
ਮਾਹਿਲਪੁਰ, 12 ਜੂਨ- ਸੰਤ ਮਹਾਂਵੀਰ ਸਿੰਘ ਤਾਜੇਵਾਲ ਮੁੱਖ ਸੇਵਾਦਾਰ ਡੇਰਾ ਬੁੰਗਾ ਸਾਹਿਬ ਤਾਜੇਵਾਲ ਅਤੇ ਨਿਰਮਲ ਕੁਟੀਆ ਕਿਲਾ ਬਰੂਨ ਬਜਵਾੜਾ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੰਤ ਬਾਬਾ ਰਾਮ ਸਿੰਘ ਜੀ ਦੀ ਸਲਾਨਾ ਬਰਸੀ 6 ਜੁਲਾਈ 2025 ਦਿਨ ਐਤਵਾਰ ਨੂੰ ਡੇਰਾ ਬੁੰਗਾ ਸਾਹਿਬ ਪਿੰਡ ਤਾਜੇਵਾਲ ਵਿਖੇ ਮਨਾਈ ਜਾ ਰਹੀ ਹੈ।

ਸਮਾਗਮ ਦੇ ਸਬੰਧ ਵਿੱਚ 4 ਜੁਲਾਈ ਦਿਨ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਹੋਣਗੇ। 6 ਜੁਲਾਈ ਦਿਨ ਐਤਵਾਰ ਨੂੰ ਭੋਗ ਉਪਰੰਤ ਕਥਾ ਕੀਰਤਨ ਅਤੇ ਸੰਤ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿੱਚ ਪਹੁੰਚ ਰਹੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਧਾਰਮਿਕ ਪ੍ਰਵਚਨਾ ਰਾਹੀਂ ਸੰਤ ਬਾਬਾ ਰਾਮ ਸਿੰਘ ਜੀ ਦੇ ਪਰਉਪਕਾਰੀ ਕਾਰਜਾਂ ਤੋਂ ਜਾਣੂ ਕਰਵਾਉਂਦੇ ਹੋਏ ਉਸ ਸਰਬ ਸ਼ਕਤੀਮਾਨ ਪਰਮਾਤਮਾ ਦੇ ਨਾਮ ਨਾਲ ਜੋੜਨਗੇ।
ਜੋ ਇਸ ਬ੍ਰਹਿਮੰਡ ਦੇ ਕਣ- ਕਣ ਵਿੱਚ ਮੌਜੂਦ ਹੋ ਕੇ ਸਭਨਾ ਜੀਵਾਂ ਦੀ ਪ੍ਰਤਿਪਾਲਣਾ ਕਰ ਰਿਹਾ ਹੈ। ਇਸ ਮੌਕੇ ਗੁਰੂ ਕੇ ਲੰਗਰ ਅਟੁੱਟ ਚਲਣਗੇ। ਸੰਤ ਬਾਬਾ ਮਹਾਂਵੀਰ ਸਿੰਘ ਜੀ ਨੇ ਇਲਾਕਾ ਨਿਵਾਸੀ ਸੰਗਤਾਂ ਨੂੰ ਇਸ ਸਮਾਗਮ ਵਿੱਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਬੇਨਤੀ ਕੀਤੀ।