ਸਫਾਈ ਸੇਵਕਾਂ ਦੀ ਹੜਤਾਲ ਚੌਥੇ ਦਿਨ ਵਿੱਚ ਦਾਖਲ

ਐਸ ਏ ਐਸ ਨਗਰ, 13 ਅਪ੍ਰੈਲ - ਸਫਾਈ ਸੇਵਕਾਂ ਵਲੋਂ ਅਣਮਿੱਥੇ ਸਮੇਂ ਦੀ ਚਲ ਰਹੀ ਹੜਤਾਲ ਚੌਥੇ ਦਿਨ ਵੀ ਜਾਰੀ ਰਹੀ। ਇਸ ਦੌਰਾਨ ਸਫਾਈ ਸੇਵਕਾਂ ਵਲੋਂ ਡਿਊਟੀਆਂ ਦਾ ਬਾਈਕਾਟ ਕਰਕੇ ਫੇਜ਼ 9 ਵਿਖੇ ਪੈਟਰੋਲ ਪੰਪ ਦੇ ਨੇੜਲੇ ਪਾਰਕ ਵਿੱਚ ਇਕੱਠ ਕੀਤਾ ਗਿਆ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸਫਾਈ ਸੇਵਕਾਂ ਵਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਹਾੜਾ ਕੇਕ ਕੱਟ ਕੇ ਅਤੇ ਲੱਡੂ ਵੰਡ ਕੇ ਮਨਾਇਆ ਗਿਆ।

ਇਸ ਮੌਕੇ ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਦਾ ਨਿਪਟਾਰਾ ਨਹੀਂ ਹੁੰਦਾ ਹੜਤਾਲ ਜਾਰੀ ਰਹੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਹਣ ਸਿੰਘ, ਪਵਨ ਗੋਡਯਾਲ, ਸੋਭਾ ਰਾਮ, ਜਗਬੀਰ ਸਿੰਘ, ਕਲਾਸ ਫ਼ੋਰ ਦੇ ਕ੍ਰਿਸ਼ਨ ਸਿੰਘ, ਚੰਦਨ ਸਿੰਘ, ਗੁਰਪ੍ਰੀਤ ਸਿੰਘ, ਅਨਿਲ ਕੁਮਾਰ, ਰਾਜੂ ਸੰਗੇਲਿਆ, ਬ੍ਰਿਜ ਮੋਹਨ, ਰੌਸ਼ਨ ਲਾਲ ਨੇ ਵੀ ਸੰਬੋਧਨ ਕੀਤਾ ਅਤੇ ਕਾਮਿਆਂ ਦੀਆਂ ਮੰਗਾਂ ਮੰਨਣ ਦੀ ਮੰਗ ਕੀਤੀ। ਸਫਾਈ ਕਾਮਿਆਂ ਦੀਆਂ ਮੰਗਾਂ ਵਿੱਚ ਤਨਖਾਹਾਂ ਵਿੱਚ ਵਾਧਾ ਕਰਕੇ ਚੰਡੀਗੜ੍ਹ ਦੇ ਬਰਾਬਰ (22000 ਰੁਪਏ ਪ੍ਰਤੀ ਮਹੀਨਾ ਕਰਨਾ, 500 ਰੁਪਏ ਸਪੈਸ਼ਲ ਤੇਲ ਭੱਤਾ ਲਾਗੂ ਕਰਨਾ, ਬਾਗਬਾਨੀ ਵਿੰਗ ਦੀ ਤੈਨਾਤੀ ਕਰਨਾ, ਜਨਤੱਕ ਪਖਾਨਿਆਂ ਤੇ ਕੰਮ ਕਰਦੇ 200 ਸਫਾਈ ਸੇਵਕਾਂ ਨੂੰ ਬੇਰੋਜ਼ਗਾਰ ਕਰਨ ਦੀ ਕਾਰਵਾਈ ਨੂੰ ਤੁਰੰਤ ਪ੍ਰਭਾਵ ਤੋਂ ਰੋਕਣਾ, ਵਰਦੀਆਂ ਦੇਣਾ, ਸ਼ਾਮਲ ਹੈ।

ਯੂਨੀਅਨ ਦੇ ਸੂਬਾ ਜਨਰਲ ਸਕੱਤਰ ਪਵਨ ਗੋਡਯਾਲ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਤੇ ਇਕੱਠ ਵਲੋਂ ਪ੍ਰਣ ਲਿਆ ਗਿਆ ਕਿ ਉਹ ਉਦੋਂ ਤੱਕ ਕੰਮ ਨਹੀਂ ਕਰਨਗੇ ਜਦੋਂ ਤੱਕ ਉਹਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ।