ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਐਸ. ਏ. ਐਸ. ਨਗਰ, 13 ਜੂਨ- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਅਤੇ ਕਾਲੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ ਦਾ ਲੰਗਰ ਲਗਾਇਆ ਗਿਆ।

ਇਸ ਸਮੇਂ ਅਰਦਾਸ ਕਰਨ ਉਪਰੰਤ ਛਬੀਲ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਜਸਵੰਤ ਸਿੰਘ, ਸ੍ਰੀ ਨਰਿੰਦਰ ਸਿੰਘ, ਸ੍ਰੀ ਬੈਨੀਪਾਲ, ਸ੍ਰੀ ਦਿਲਬਾਗ ਸਿੰਘ, ਸ੍ਰੀ ਜਗਦੀਸ਼ ਸਿੰਘ, ਸ੍ਰੀ ਸੰਦੀਪ ਬਹਿਲ, ਸ੍ਰੀ ਜੈਦੀਪ ਸਿੰਘ, ਸ੍ਰੀ ਵਿਵੇਕ ਕੁਮਾਰ, ਸ੍ਰੀ ਕੇਤਨ ਚਾਵਲਾ ਸਮੇਤ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਪ੍ਰਸ਼ਾਦ ਵੰਡ ਕੇ ਉਦਘਾਟਨ ਕੀਤਾ ਗਿਆ। ਇਸ ਮੌਕੇ ਹੋਰ ਅਧਿਕਾਰੀਆਂ ਸਮੇਤ ਵਿਭਾਗ ਦੇ ਆਗੂ ਸ੍ਰੀ ਇੰਦਰਜੀਤ ਸਿੰਘ, ਦੀਪਕ ਵਸ਼ਿਸ਼ਟ, ਕਰਤਾਰ ਸਿੰਘ ਪਾਲ, ਭੁਪਿੰਦਰ ਸਿੰਘ ਅਧੜੇੜਾ, ਸ੍ਰੀ ਗੁਰਪ੍ਰੀਤ ਸਿੰਘ, ਸ੍ਰੀ ਗੁਰਦੀਪ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ, ਸ੍ਰੀ ਜਗਤਾਰ ਸਿੰਘ, ਡਰਾਇਵਰ, ਸ੍ਰੀਮਤੀ ਪ੍ਰਵੇਸ਼ ਕੁਮਾਰੀ, ਸ੍ਰੀਮਤੀ ਜਸਵੀਰ ਕੌਰ, ਸ੍ਰੀਮਤੀ ਮਨਮੋਹਨ ਕੌਰ, ਸ੍ਰੀਮਤੀ ਮਨਦੀਪ ਕੌਰ, ਮਿਸ ਸਿਮਰਨ ਸਿੱਧੂ, ਸ੍ਰੀ ਜਗਦੀਪ ਸਿੰਘ, ਅਮਨਦੀਪ ਸਿੰਘ, ਅਵਤਾਰ ਸਿੰਘ, ਸਰਬਜੀਤ ਸਿੰਘ, ਅਤੇ ਪ੍ਰੇਮ ਚੰਦ ਸ਼ਰਮਾ ਆਦਿ ਆਗੂਆਂ ਨੇ ਵੀ ਹਾਜ਼ਰੀ ਲਗਵਾਈ।