ਜ਼ਿਲ੍ਹਾ ਪੱਧਰੀ ਸ਼ੋਕ ਸਭਾ ਦਾ ਆਯੋਜਨ ਕੀਤਾ
ਐਸ. ਏ. ਐਸ. ਨਗਰ, 13 ਜੂਨ- ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਦੇ ਹਵਾਈ ਜਹਾਜ਼ ਹਾਦਸੇ ਵਿੱਚ ਅਚਾਨਕ ਅਤੇ ਬੇਵਕਤੀ ਦੇਹਾਂਤ ’ਤੇ ਅੱਜ ਮੁਹਾਲੀ ਵਿਖੇ ਇੱਕ ਜ਼ਿਲ੍ਹਾ ਪੱਧਰੀ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਜ਼ਿਲ੍ਹਾ ਮੁਹਾਲੀ ਦੇ ਬੀ. ਜੇ. ਪੀ. ਮੈਂਬਰਾਂ ਨੇ ਸ੍ਰੀ ਵਿਜੇ ਰੂਪਾਨੀ ਅਤੇ ਜਹਾਜ਼ ਹਾਦਸੇ ਵਿੱਚ ਮਾਰੇ ਗਏ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ ਨੇ ਕਿਹਾ ਕਿ ਸ੍ਰੀ ਰੂਪਾਨੀ ਦੇ ਜਾਣ ਨਾਲ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਉਹ ਜ਼ਮੀਨ ਨਾਲ ਜੁੜੇ ਆਗੂ ਸਨ ਅਤੇ ਪਿਛਲੇ ਲੰਮੇ ਸਮੇਂ ਤੋਂ ਪੰਜਾਬ ਦਾ ਚਾਰਜ ਵੀ ਸੰਭਾਲ ਰਹੇ ਸਨ। ਉਹਨਾਂ ਪੰਜਾਬ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ।
ਉਹਨਾਂ ਕਿਹਾ ਕਿ ਸ੍ਰੀ ਰੂਪਾਨੀ ਦੀ ਖਾਸੀਅਤ ਇਹ ਸੀ ਕਿ ਉਹ ਪਾਰਟੀ ਦੇ ਹਰ ਛੋਟੇ-ਵੱਡੇ ਆਗੂ ਅਤੇ ਵਰਕਰ ਨਾਲ ਇਕੋ ਜਿਹਾ ਵਿਵਹਾਰ ਕਰਦੇ ਸਨ ਅਤੇ ਉਹਨਾਂ ਦੀ ਨਿਮਰਤਾ ਨੂੰ ਵੇਖ ਕੇ ਕੋਈ ਅੰਦਾਜ਼ਾ ਨਹੀਂ ਲਗਾ ਸਕਦਾ ਸੀ ਕਿ ਉਹ ਇੱਕ ਸਾਬਕਾ ਮੁੱਖ ਮੰਤਰੀ ਹਨ। ਉਹਨਾਂ ਕਿਹਾ ਕਿ ਸ੍ਰੀ ਰੂਪਾਨੀ ਤੋਂ ਸਾਨੂੰ ਸਾਰਿਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਮਿਲਿਆ ਹੈ।
ਮੀਟਿੰਗ ਵਿੱਚ ਸ੍ਰੀ ਰੂਪਾਨੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਕਿ ਪਰਮਾਤਮਾ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ। ਇਸ ਮੌਕੇ ਹੋਰ ਨਾਂਵਾਂ ਤੋਂ ਇਲਾਵਾ ਭਾਜਪਾ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਗੋਲਡੀ, ਅਰਜਨ ਕੁਸਲ, ਕਮਲ ਸੈਨੀ, ਏਕਤਾ ਨਾਗਪਾਲ, ਮਿਲੀ ਗਰਗ, ਉਮਾਕਾਂਤ ਤਿਵਾਰੀ, ਪਵਨ ਮਨੋਚਾ, ਅਭਿਸ਼ੇਕ ਠਾਕੁਰ, ਜਗਦੀਪ ਔਖਲਾ, ਗੁਰਜੀਤ ਗੀਗੇਮਾਜਰਾ, ਹਰਦੀਪ ਬੈਦਵਾਨ, ਕਰਨਲ ਭੁਪਿੰਦਰ ਸ਼ਾਹੀ ਵੀ ਮੌਜੂਦ ਸਨ।