ਅਹਿਮਦਾਬਾਦ ਵਿਖੇ ਹੋਈ ਜਹਾਜ਼ੀ ਦੁਰਘਟਨਾ ’ਤੇ ਗਹਿਰੇ ਦੁਖ ਦਾ ਪ੍ਰਗਟਾਵਾ

ਐਸ. ਏ. ਐਸ. ਨਗਰ, 13 ਜੂਨ - ਦਸਮੇਸ਼ ਵੈਲਫੇਅਰ ਕੌਂਸਲ (ਰਜਿ.) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ (ਸ਼ੋਕ ਸਭਾ) ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।

ਐਸ. ਏ. ਐਸ. ਨਗਰ, 13 ਜੂਨ - ਦਸਮੇਸ਼ ਵੈਲਫੇਅਰ ਕੌਂਸਲ (ਰਜਿ.) ਦੇ ਪ੍ਰਬੰਧਕ ਕਮੇਟੀ ਮੈਂਬਰਾਂ ਦੀ ਇੱਕ ਵਿਸ਼ੇਸ਼ ਮੀਟਿੰਗ (ਸ਼ੋਕ ਸਭਾ) ਕੌਂਸਲ ਦੇ ਪ੍ਰਧਾਨ ਸ. ਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੌਂਸਲ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਨੰਝੜਾ ਨੇ ਦੱਸਿਆ ਕਿ ਮੀਟਿੰਗ ਵਿੱਚ ਬੀਤੇ ਦਿਨੀਂ ਅਹਿਮਦਾਬਾਦ ਵਿਖੇ ਹੋਈ ਜਹਾਜ਼ੀ ਦੁਰਘਟਨਾ ਨੂੰ ਬਹੁਤ ਹੀ ਮੰਦਭਾਗੀ ਦੱਸਦਿਆਂ ਦਿਲ ਦੀਆਂ ਗਹਿਰਾਈਆਂ ਤੋਂ ਅਫਸੋਸ ਪ੍ਰਗਟ ਕਰਦੇ ਹੋਏ ਇਸ ਹਾਦਸੇ ਦੌਰਾਨ ਅਣਆਈ ਮੌਤ ਦਾ ਸ਼ਿਕਾਰ ਹੋਏ ਵਿਅਕਤੀਆਂ ਦੀ ਆਤਮਿਕ ਸ਼ਾਂਤੀ ਲਈ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਸ਼ੋਕ ਸਭਾ ਵਿੱਚ ਹੋਰ ਨਾਂਵਾਂ ਤੋਂ ਇਲਾਵਾ ਸ. ਪ੍ਰਦੀਪ ਸਿੰਘ ਭਾਰਜ, ਸ. ਕੰਵਰਦੀਪ ਸਿੰਘ ਮਣਕੂ, ਸ. ਲਖਬੀਰ ਸਿੰਘ, ਸ੍ਰੀ ਮਨਫੂਲ ਚੰਦ ਅਤੇ ਸ੍ਰੀ ਰਾਮ ਰਤਨ ਸੈਂਭੀ ਵੀ ਹਾਜ਼ਰ ਸਨ।