ਪੰਜਾਬ 'ਚ ਜਲਦ ਹੀ ਹੋਣਗੀਆਂ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ : ਕੈਬਨਿਟ ਮੰਤਰੀ

ਨਾਭਾ- ਪੰਜਾਬ ਦੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਵੱਡਾ ਬਿਆਨ ਸਾਹਮਣੇ ਆਇਆ ਹੈ। ਪੰਚਾਇਤ ਮੰਤਰੀ ਵਲੋਂ ਨਾਭਾ ਵਿਖੇ ਪਟਿਆਲਾ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਜੱਸੀ ਸੋਹੀਆਵਾਲਾ ਦੇ ਘਰ ਵਿਖੇ ਰੱਖੇ ਸਮਾਗਮ ਵਿਚ ਹਿੱਸਾ ਲੈਣ ਨਾਭਾ ਪਹੁੰਚੇ ਸਨ।

 ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਚਾਇਤ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਕਿ ਤਕਨੀਕੀ ਕਾਰਨਾਂ ਕਰਕੇ ਬਲਾਕ ਸੰਮਤੀ ਅਤੇ ਜ਼ਿਲਾ ਪ੍ਰੀਸ਼ਦ ਚੋਣਾਂ ਵਿਚ ਦੇਰੀ ਹੋਈ ਹੈ ਜਿਸ ਨੂੰ ਅਗਸਤ ਤੱਕ ਪੂਰਾ ਕਰ ਲਿਆ ਜਾਵੇਗਾ ਅਤੇ ਜਲਦ ਹੀ ਪੰਜਾਬ ਵਿਚ ਦੋਵੇਂ ਚੋਣਾਂ ਕਰਵਾਈਆਂ ਜਾਣਗੀਆਂ।
ਕਾਂਗਰਸ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਡੋਪ ਟੈਸਟ ਤੇ ਕੀਤੇ ਸਵਾਲਾਂ ਤੇ ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਪ੍ਰਧਾਨ ਡੋਪ ਟੈਸਟ ਦੇ ਰਾਜਨੀਤੀ ਕਰ ਰਹੇ ਹਨ ਜਦੋਂ ਵੀ ਡੋਪ ਟੈਸਟ ਹੋਵੇਗਾ ਤਾਂ ਸਭ ਤੋਂ ਪਹਿਲਾਂ ਪੰਚਾਇਤ ਮੰਤਰੀ ਡੋਪ ਟੈਸਟ ਕਰਵਾਉਣ ਨੂੰ ਤਿਆਰ ਹਨ।
ਗੁਜਰਾਤ ਅਹਿਮਦਾਬਾਦ ਹਵਾਈ ਹਾਦਸੇ 'ਤੇ ਉਨਾਂ ਦੁੱਖ ਜ਼ਾਹਿਰ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਘਟਨਾ ਹੈ। ਏਅਰਲਾਇਨਸ ਅਤੇ ਕੇਂਦਰ ਸਰਕਾਰ ਨੂੰ ਇਸ ਹਾਦਸੇ ਤੋਂ ਸਬਕ ਲੈਣਾ ਚਾਹੀਦਾ ਹੈ ਅਤੇ ਦੇਸ਼ ਅੰਦਰ ਸਾਰੀ ਏਅਰਲਾਈਨਜ਼ ਤੇ ਜਹਾਜ਼ਾਂ ਦੀ ਟੈਕਨੀਕਲ ਜਾਂਚ ਹੋਣੀ ਚਾਹੀਦੀ ਹੈ ਜਿਸ ਵਿਚ ਮਿਆਦ ਪੁਗਾ ਚੁੱਕੇ ਜਹਾਜ਼ਾਂ ਨੂੰ ਟੋਟਲ ਡਿਸਕਾਰਡ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਇਸ ਤਰ੍ਹਾਂ ਦੇ ਹਾਦਸੇ ਨਾ ਹੋਣ।