ਵੈਟਨਰੀ ਯੂਨੀਵਰਸਿਟੀ ਦੇ ਯੁਵਕ ਮੇਲੇ ਦੇ ਦੂਜੇ ਦਿਨ ਕਲਾ ਅਤੇ ਭਾਵਨਾਵਾਂ ਦੇ ਸੁਮੇਲ ਨੇ ਚਿਤਰੇ ਰੰਗ
ਲੁਧਿਆਣਾ-26 ਨਵੰਬਰ-2024: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਯੁਵਕ ਮੇਲੇ ਦੇ ਦੂਜੇ ਦਿਨ ਮੌਕੇ ’ਤੇ ਚਿੱਤਰਕਾਰੀ, ਕੋਲਾਜ ਮੇਕਿੰਗ, ਭਾਸ਼ਣਕਾਰੀ ਅਤੇ ਕਾਵਿ-ਉਚਾਰਣ ਮੁਕਾਬਲੇ ਕਰਵਾਏ ਗਏ।ਡਾ. ਦਿਗਵਿਜੈ ਸਿੰਘ, ਡੀਨ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਅਤੇ ਡਾ. ਅਮਰਜੀਤ ਸਿੰਘ, ਡੀਨ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ ਸਵੇਰ ਦੇ ਸੈਸ਼ਨ ਦੇ ਪਤਵੰਤੇ ਮਹਿਮਾਨ ਸਨ ਜਦਕਿ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ ਏ ਯੂ ਅਤੇ ਡਾ. ਰਵਿੰਦਰ ਸਿੰਘ ਗਰੇਵਾਲ, ਨਿਰਦੇਸ਼ਕ ਪਸ਼ੂਧਨ ਫਾਰਮ ਦੁਪਹਿਰ ਦੇ ਸੈਸ਼ਨ ਦੇ ਪਤਵੰਤੇ ਮਹਿਮਾਨ ਵਜੋਂ ਸ਼ਾਮਿਲ ਹੋਏ।

ਡਾ. ਪਰਕਾਸ਼ ਸਿੰਘ ਬਰਾੜ, ਨਿਰਦੇਸ਼ਕ ਵਿਦਿਆਰਥੀ ਭਲਾਈ ਨੇ ਕਿਹਾ ਕਿ ਵਿਦਿਆਰਥੀ ਬਹੁਤ ਰੀਝ ਨਾਲ ਇਸ ਯੁਵਕ ਮੇਲੇ ਵਿਚ ਹਿੱਸਾ ਲੈ ਰਹੇ ਹਨ ਅਤੇ ਉਨ੍ਹਾਂ ਦੀ ਕਲਾ ਵੀ ਸਲਾਹੁਣਯੋਗ ਹੈ। ਉਹ ਯੁਵਕ ਮੇਲੇ ਰਾਹੀਂ ਸਵੈ-ਵਿਸ਼ਵਾਸ, ਠਰੰਮਾ, ਸੂਝ-ਬੂਝ, ਸਮਾਂ ਪ੍ਰਬੰਧਨ ਅਤੇ ਸਿਹਤਮੰਦ ਮੁਕਾਬਲੇ ਦੀ ਭਾਵਨਾ ਸਿੱਖਦੇ ਹਨ।
ਮੇਲੇ ਦੇ ਪ੍ਰਬੰਧਕੀ ਸਕੱਤਰ ਡਾ. ਅਪਮਿੰਦਰ ਪਾਲ ਸਿੰਘ ਬਰਾੜ ਨੇ ਦੱਸਿਆ ਕਿ ਕੋਲਾਜ ਮੇਕਿੰਗ ਲਈ ਵਿਸ਼ਾ `ਭੂ-ਦ੍ਰਿਸ਼` ਸੀ। ਇਸ ਮੁਕਾਬਲੇ ਵਿੱਚ 10 ਵਿਦਿਆਰਥੀਆਂ ਨੇ ਹਿੱਸਾ ਲਿਆ। ਜਦਕਿ ਚਿੱਤਰਕਾਰੀ ਦੇ ਮੁਕਾਬਲੇ ਵਿੱਚ 12 ਵਿਦਿਆਰਥੀ ਪ੍ਰਤੀਭਾਗੀ ਸਨ। ਸਾਰੇ ਮੁਕਾਬਲਿਆਂ ਵਿੱਚ ਵੈਟਨਰੀ ਸਾਇੰਸ ਕਾਲਜ, ਲੁਧਿਆਣਾ, ਕਾਲਜ ਆਫ ਫ਼ਿਸ਼ਰੀਜ਼, ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ, ਕਾਲਜ ਆਫ ਐਨੀਮਲ ਬਾਇਓਤਕਨਾਲੋਜੀ, ਵੈਟਨਰੀ ਪੌਲੀਟੈਕਨਿਕ, ਕਾਲਝਰਾਣੀ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ ਅਤੇ ਖਾਲਸਾ ਕਾਲਜ ਆਫ ਵੈਟਨਰੀ ਅਤੇ ਐਨੀਮਲ ਸਾਇੰਸਜ਼, ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।ਸਾਰੇ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸਾਹ ਨਾਲ ਮੁਕਾਬਲਿਆਂ ਵਿਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ।
ਡਾ. ਨਿਧੀ ਸ਼ਰਮਾ, ਸੰਯੁਕਤ ਪ੍ਰਬੰਧਕੀ ਸਕੱਤਰ ਨੇ ਦੱਸਿਆ ਕਿ ਕੱਲ 27 ਨਵੰਬਰ ਦੇ ਮੁਕਾਬਲੇ ਰੰਗੋਲੀ ਬਨਾਉਣਾ (ਸਵੇਰੇ 08.00 ਵਜੇ), ਮਿੱਟੀ ਦੇ ਬੁੱਤ ਬਨਾਉਣਾ (11.00 ਵਜੇ) ਅਤੇ ਇੰਸਟਾਲੇਸ਼ਨ (ਦੁਪਹਿਰ 02.00 ਵਜੇ) ਪ੍ਰੀਖਿਆ ਹਾਲ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ ਵਿਖੇ ਹੋਣਗੇ।
ਨਤੀਜੇ:
ਮੌਕੇ ’ਤੇ ਚਿੱਤਰਕਾਰੀ
1. ਪੁਨੀਤ ਰੇਹਾਨ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਸਮਰੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
3. ਸ਼ੇਖ਼ ਮੁਹੰਮਦ ਅਹਿਮਦ, ਕਾਲਜ ਆਫ ਫ਼ਿਸ਼ਰੀਜ਼
ਕੋਲਾਜ ਮੇਕਿੰਗ:
1. ਦੀਪਕ ਕੁਮਾਰ ਚੰਮ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ
2. ਸਾਹਿਲ ਗੋਇਲ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਪ੍ਰਦੀਪ ਕੁਮਾਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
ਕਾਰਟੂਨ ਬਨਾਉਣ ਦਾ ਮੁਕਾਬਲਾ (ਕੱਲ ਦਾ ਨਤੀਜਾ)
1. ਲਵਲੀਨ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਸਮਰਪ੍ਰੀਤ ਸਿੰਘ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਆਰਯਨ ਸ਼ਰਮਾ, ਕਾਲਜ ਆਫ ਡੇਅਰੀ ਅਤੇ ਫ਼ੂਡ ਸਾਇੰਸ ਤਕਨਾਲੋਜੀ
ਪੋਸਟਰ ਬਨਾਉਣ ਦਾ ਮੁਕਾਬਲਾ (ਕੱਲ ਦਾ ਨਤੀਜਾ)
1. ਪੁਨੀਤ ਰੇਹਾਨ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
2. ਹਿਮਾਂਸੀ ਗੁੰਜੇ, ਕਾਲਜ ਆਫ ਵੈਟਨਰੀ ਸਾਇੰਸ, ਲੁਧਿਆਣਾ
3. ਸਮਰੀਤ ਕੌਰ, ਕਾਲਜ ਆਫ ਵੈਟਨਰੀ ਸਾਇੰਸ, ਰਾਮਪੁਰਾ ਫੂਲ