ਖਾਲਸਾ ਕਾਲਜ ਡਮੇਲੀ ਵਿੱਚ ‘ਵਿਸ਼ਵ ਤੰਬਾਕੂ ਨਿਵਾਰਣ ਦਿਵਸ’ ਮਨਾਇਆ ਗਿਆ
ਹੁਸ਼ਿਆਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੀ ਸਿੱਖਿਆ ਸੰਸਥਾ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡਮੇਲੀ ਵਿਖੇ ਵਿਸ਼ਵ ਤੰਬਾਕੂ ਨਿਵਾਰਣ ਦਿਵਸ ਮਨਾਇਆ ਗਿਆ। ਇਸ ਮੌਕੇ ਰੇਡ ਰਿਬਨ ਕਲੱਬ ਅਤੇ ਰਾਸ਼ਟਰੀ ਸੇਵਾ ਯੋਜਨਾ (NSS) ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਅਤੇ ਨਾਰਾ ਲਿਖਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ 20 ਵਿਦਿਆਰਥੀਆਂ ਨੇ ਹਿਸਾ ਲਿਆ।

ਇਹ ਮੁਕਾਬਲੇ ਬਹੁਤ ਹੀ ਰੁਚਿਕਰ ਰਹੇ ਅਤੇ ਵਿਦਿਆਰਥੀਆਂ ਨੇ ਇਕ ਦੂਜੇ ਨੂੰ ਕਾਫੀ ਟੱਕਰ ਦਿੱਤੀ।
ਪੋਸਟਰ ਮੇਕਿੰਗ ਮੁਕਾਬਲੇ ਵਿੱਚ:
ਪਹਿਲਾ ਇਨਾਮ – ਸੰਦੀਪ ਕੌਰ (ਬੀ.ਏ. ਭਾਗ ਪਹਿਲਾ) ਦੂਜਾ ਇਨਾਮ – ਕਿਰਣਪ੍ਰੀਤ ਕੌਰ (ਬੀ.ਏ. ਭਾਗ ਪਹਿਲਾ) ਤੀਜਾ ਇਨਾਮ – ਸੰਦੀਪ ਕੌਰ (ਬੀ.ਏ. ਭਾਗ ਪਹਿਲਾ)
ਨਾਰਾ ਲਿਖਣ ਮੁਕਾਬਲੇ ਵਿੱਚ:
ਪਹਿਲਾ ਇਨਾਮ – ਜਸਪ੍ਰੀਤ ਕੌਰ (ਬੀ.ਏ. ਭਾਗ ਪਹਿਲਾ) ਅਤੇ ਤਰਨਦੀਪ ਕੌਰ (10+2 ਆਰਟਸ)
ਦੂਜਾ ਇਨਾਮ – ਪਰਮਿੰਦਰ ਕੌਰ (ਬੀ.ਏ. ਭਾਗ ਪਹਿਲਾ) ਤੀਜਾ ਇਨਾਮ – ਰਵੀਨਾ ਘੇਰਾ (10+2 ਆਰਟਸ) ਸਭ ਜੇਤੂ ਵਿਦਿਆਰਥੀਆਂ ਅਤੇ ਹਿੱਸਾ ਲੈਣ ਵਾਲਿਆਂ ਨੂੰ ਇਨਾਮ ਅਤੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਕਾਲਜ ਦੇ ਪ੍ਰਿੰਸਿਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਐਸੀਆਂ ਸਰਗਰਮੀਆਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਤ ਕੀਤਾ। ਮੈਡਮ ਅਮਰਪਾਲ ਕੌਰ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਆਪਣੇ ਭਵਿੱਖ ਨੂੰ ਸਵਾਰਨ ਦੀ ਪ੍ਰੇਰਣਾ ਦਿੱਤੀ।
ਇਸ ਮੌਕੇ ਕਾਲਜ ਦਾ ਪੂਰਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।