ਨਵੇ ਸੈਸ਼ਨ ਵਿੱਚ ਖਾਲਸਾ ਕਾਲਜ ਮਾਹਿਲਪੁਰ ਬਣਿਆ ਵਿਦਿਆਰਥੀਆਂ ਦੀ ਪਹਿਲੀ ਪਸੰਦ

ਮਾਹਿਲਪੁਰ 18 ਜੂਨ- ਇੱਥੋਂ ਦਾ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਹਰ ਸਾਲ ਵਾਂਗ ਇਸ ਸੈਸ਼ਨ 2025-26 ਤਹਿਤ ਗਰੈਜੂਏਟ ਅਤੇ ਪੋਸਟ ਗਰੈਜੂਏਟ ਨਾਲ ਜੁੜੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ।

ਮਾਹਿਲਪੁਰ 18 ਜੂਨ- ਇੱਥੋਂ ਦਾ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਹਰ ਸਾਲ ਵਾਂਗ ਇਸ ਸੈਸ਼ਨ 2025-26 ਤਹਿਤ ਗਰੈਜੂਏਟ ਅਤੇ ਪੋਸਟ ਗਰੈਜੂਏਟ ਨਾਲ ਜੁੜੇ ਵੱਖ-ਵੱਖ ਕੋਰਸਾਂ ਵਿੱਚ ਦਾਖ਼ਲ ਹੋਣ ਵਾਲੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਕੇ ਉੱਭਰ ਰਿਹਾ ਹੈ। 
ਕਾਲਜ ਦੇ ਪ੍ਰਬੰਧਕਾਂ ਵੱਲੋਂ ਭਰ ਗਰਮੀ ਦੇ ਮੌਸਮ ਕਰਕੇ ਨਵੇਂ ਸੈਸ਼ਨ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਮਾਹਿਲਪੁਰ ਬਲਾਕ ਦੇ ਪਿੰਡ ਭਾਮ,ਜੰਡੋਲੀ ਸਮੇਤ ਸੈਲਾ ਖੁਰਦ ਨਜ਼ਦੀਕ ਪਿੰਡ ਪਦਰਾਣਾ, ਗੜਸ਼ੰਕਰ ਦੇ ਵਿਦਿਆਰਥੀਆਂ ਲਈ ਭਾਈ ਤਿਲਕੂ ਜੀ ਗੁਰਦੁਆਰਾ, ਗੜਸ਼ੰਕਰ ਨੇੜੇ ਅਤੇ ਸ਼ਹੀਦ ਭਗਤ ਸਿੰਘ ਨਗਰ ਸਮੇਤ ਬਲਾਚੌਰ ਖੇਤਰ ਦੇ ਵਿਦਿਆਰਥੀਆਂ ਲਈ ਬਲਾਚੌਰ ਸ਼ਹਿਰ ਵਿੱਚ ਵੱਖ ਵੱਖ ਦਾਖ਼ਲਾ ਕੇਂਦਰ ਵੀ ਖੋਲ੍ਹੇ ਗਏ ਹਨ।
 ਜਿੱਥੇ ਪੁੱਜ ਰਹੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਹਾਸਿਲ ਕਰਨ ਉਪਰੰਤ ਇਸ ਸੰਸਥਾ ਵਿੱਚ ਦਾਖ਼ਲ ਹੋਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਸ ਸਬੰਧੀ ਹੋਰ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਦੀ ਆਜ਼ਾਦੀ ਤੋਂ ਵੀ ਪਹਿਲਾਂ ਸਥਾਪਿਤ ਹੁਸ਼ਿਆਰਪੁਰ ਜ਼ਿਲ੍ਹੇ ਦਾ ਇਹ ਕਾਲਜ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਰੌਸ਼ਨ ਕਰ ਚੁੱਕਾ ਹੈ। 
ਉਨ੍ਹਾਂ ਕਿਹਾ ਕਿ ਇਸ ਸੰਸਥਾ ਵੱਲੋਂ ਮਿਸ਼ਨਰੀ ਭਾਵਨਾ ਨਾਲ ਸਿੱਖਿਆ, ਖੇਡਾਂ ਤੇ ਹੋਰ ਸਹਿ- ਗਤੀਵਿਧੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਸਮਾਜ ਦੇ ਹਰ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਤੱਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਲਜ ਦੀ ਮੈਨੇਜਮੈਂਟ ਦੇ ਨਿਰਦੇਸ਼ਾਂ ਤਹਿਤ ਇਸ ਸਾਲ ਸੰਸਥਾ ਵੱਲੋਂ ਇਲਾਕੇ ਦੇ ਵੱਖ-ਵੱਖ ਪਿੰਡਾਂ ਸ਼ਹਿਰਾਂ ਤੇ ਕਸਬਿਆਂ ਵਿੱਚ ਖੋਲੇ ਕੈਰੀਅਰ ਸੇਧ ਅਤੇ ਦਾਖ਼ਲਾ ਸੈਂਟਰਾਂ ਨੂੰ ਵਿਦਿਆਰਥੀਆਂ ਦਾ ਵੱਡਾ ਹੁਲਾਰਾ ਮਿਲ ਰਿਹਾ ਹੈ। ਜਿੱਥੇ ਪੁੱਜ ਕੇ ਵਿਦਿਆਰਥੀ ਇਸ ਸੰਸਥਾ ਵਿੱਚ ਉਤਸ਼ਾਹ ਨਾਲ ਦਾਖਲ ਹੋ ਰਹੇ ਹਨ। 
ਉਨ੍ਹਾਂ ਇਸ ਮੌਕੇ ਕਾਲਜ ਵਿੱਚ ਐੱਸਸੀ ਵਿਦਿਆਰਥੀਆਂ ਸਮੇਤ ਹਰ ਵਰਗ ਦੇ ਲੋੜਵੰਦ ਅਤੇ ਹੁਸ਼ਿਆਰ ਵਿਦਿਆਰਥੀਆਂ ਲਈ ਚੱਲ ਰਹੀਆਂ ਵਜ਼ੀਫਾ ਰਾਸ਼ੀ ਸਕੀਮਾਂ ਦੀ ਜਾਣਕਾਰੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਕਤ ਦਾਖ਼ਲਾ ਕੇਂਦਰਾਂ ਵਿੱਚ ਹਾਜ਼ਰ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਪ੍ਰੋਫੈਸਰ ਸਾਹਿਬਾਨ ਨਾਲ ਕੈਰੀਅਰ ਗਾਈਡੈਂਸ ਸਬੰਧੀ ਸੰਪਰਕ ਕਰਕੇ ਇਸ ਸੰਸਥਾ ਵਿੱਚ ਆਪਣਾ ਦਾਖਲਾ ਯਕੀਨੀ ਬਣਾਉਣ।