
ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਭਾਰਤ: ਸ਼ਾਹ
ਨਵੀਂ ਦਿੱਲੀ, 21 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ।
ਨਵੀਂ ਦਿੱਲੀ, 21 ਜੂਨ- ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਹੈ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ। ਗ੍ਰਹਿ ਮੰਤਰੀ ਦੀ ਇਸ ਟਿੱਪਣੀ ਮਗਰੋਂ ਦੋਵਾਂ ਮੁਲਕਾਂ ’ਚ ਸ਼ਬਦੀ ਜੰਗ ਛਿੜ ਗਈ ਹੈ।
ਸ਼ਾਹ ਨੇ ਅੱਜ ਅੰਗਰੇਜ਼ੀ ਅਖਬਾਰ ਨਾਲ ਇੰਟਰਵਿਊ ’ਚ ਕਿਹਾ ਕਿ ਭਾਰਤ, ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਬਹਾਲ ਨਹੀਂ ਕਰੇਗਾ ਅਤੇ ਗੁਆਂਢੀ ਮੁਲਕ ਨੂੰ ਜਾਣ ਵਾਲੇ ਪਾਣੀ ਨਾਲ ਘਰੇਲੂ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ।
ਦੂਜੇ ਪਾਸੇ ਪਾਕਿਸਤਾਨ ਨੇ ਇਸ ਬਿਆਨ ਨੂੰ ਗ਼ੈਰਜ਼ਿੰਮੇਵਾਰਾਨਾ ਤੇ ਕੌਮਾਂਤਰੀ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ ਹੈ। ਦੱਸਣਯੋਗ ਹੈ ਕਿ ਪਹਿਲਗਾਮ ਦਹਿਸ਼ਤੀ ਹਮਲੇ ’ਚ 26 ਵਿਅਕਤੀਆਂ ਦੀ ਮੌਤ ਮਗਰੋਂ ਭਾਰਤ ਨੇ 1960 ਦੀ ਸੰਧੀ ਜਲ ਸੰਧੀ ਮੁਅੱਤਲ ਕਰ ਦਿੱਤੀ ਸੀ।
