ਚੇਅਰਮੈਨ ਖੰਨਾ ਦੀ ਅਗਵਾਈ ਹੇਠ ਬਾਬਾ ਔਗੜ ਗਰਲਜ਼ ਕਾਲਜ ਵਿੱਚ ਯੋਗ ਦਿਵਸ ਮੌਕੇ ਯੋਗ ਕੈਂਪ ਲਗਾਇਆ ਗਿਆ
ਹੁਸ਼ਿਆਰਪੁਰ- ਸਾਬਕਾ ਸੰਸਦ ਮੈਂਬਰ ਅਤੇ ਬਾਬਾ ਔਗੜ ਸ੍ਰੀ ਫਤਿਹਨਾਥ ਚੈਰੀਟੇਬਲ ਟਰੱਸਟ ਜੇਜੋ ਦੇ ਚੇਅਰਮੈਨ ਅਵਿਨਾਸ਼ ਰਾਏ ਖੰਨਾ ਦੀ ਅਗਵਾਈ ਹੇਠ ਟਰੱਸਟ ਵੱਲੋਂ ਚਲਾਏ ਜਾ ਰਹੇ ਬਾਬਾ ਔਗੜ ਗਰਲਜ਼ ਕਾਲਜ ਜੇਜੋਂ ਵਿੱਚ ਯੋਗ ਦਿਵਸ ਮੌਕੇ ਯੋਗ ਕੈਂਪ ਲਗਾਇਆ ਗਿਆ।

ਇਸ ਮੌਕੇ ਪ੍ਰਿੰਸੀਪਲ ਕਰਮਜੀਤ ਕੌਰ ਨੇ ਕਿਹਾ ਕਿ ਯੋਗ ਦਾ ਸਾਡੇ ਸੱਭਿਆਚਾਰ ਵਿੱਚ ਬਹੁਤ ਮਹੱਤਵ ਹੈ। ਯੋਗ ਮਨੁੱਖ ਨੂੰ ਤੰਦਰੁਸਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੇ ਜੀਵਨ ਵਿੱਚ ਯੋਗ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਰੋਜ਼ਾਨਾ ਯੋਗਾ ਕਰਨਾ ਚਾਹੀਦਾ ਹੈ ਤਾਂ ਜੋ ਅਸੀਂ ਬਿਮਾਰੀ ਮੁਕਤ ਰਹਿ ਸਕੀਏ।
ਇਸ ਯੋਗ ਕੈਂਪ ਵਿੱਚ ਕਾਲਜ ਪ੍ਰਿੰਸੀਪਲ ਕਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਯੋਗਾ ਕਸਰਤ ਕਰਵਾਉਂਦੇ ਹੋਏ ਯੋਗਾ ਦੀ ਮਹੱਤਤਾ ਬਾਰੇ ਦੱਸਿਆ। ਇਸ ਮੌਕੇ ਟਰੱਸਟੀ ਅਸ਼ਵਨੀ ਖੰਨਾ, ਜੋਤੀ ਭੂਸ਼ਣ ਸੂਦ, ਕਾਲਜ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।