ਖ਼ਾਲਸਾ ਕਾਲਜ ਦੇ ਸਟਾਫ਼ ਤੇ ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਉਤਸ਼ਾਹ ਨਾਲ ਸੇਵਾ ਨਿਭਾਈ

ਗੜ੍ਹਸ਼ੰਕਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸੰਗਤਾਂ ਦੀ ਭਰਵੀਂ ਆਮਦ ਮੌਕੇ ਨਿਭਾਈ ਜਾ ਰਹੀ ਸੇਵਾ ਤਹਿਤ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਸਟਾਫ਼ ਤੇ ਵਿਦਿਆਰਥੀਆਂ ਵਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸਕੱਤਰ ਵਿੱਦਿਆ ਇੰਜ. ਸੁਖਮਿੰਦਰ ਸਿੰਘ ਵਲੋਂ ਹੋਏ ਆਦੇਸ਼ਾਂ ਤਹਿਤ ਸ੍ਰੀ ਦਰਬਾਰ ਸਾਹਿਬ ਵਿਖੇ ਸੇਵਾ ਨਿਭਾਈ ਗਈ।

ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਸਟਾਫ਼ ਤੇ ਵਿਦਿਆਰਥੀਆਂ ਨੇ ਜਲ ਵਰਤਾਉਣ, ਸਫਾਈ ਸੇਵਾ, ਲੰਗਰ ਦੀ  ਸੇਵਾ ਅਤੇ ਦਰਬਾਰ ਸਾਹਿਬ ਦੀ ਦਰਸ਼ਨੀ ਡਿਓੜੀ ਪ੍ਰਕਰਮਾ ਵਿਚ ਅਨੁਸਾਸ਼ਨ ਦੀ ਸੇਵਾ ਨਿਭਾਈ। ਵਿਸ਼ੇਸ਼ ਤੌਰ ’ਤੇ ਵਿਦਿਆਰਥੀਆਂ ਨੇ ਵੱਖ-ਵੱਖ ਥਾਵਾਂ ’ਤੇ ਬਹੁਤ ਹੀ ਸਲੀਕੇ ਨਾਲ ਸੇਵਾ ਨਿਭਾਉਂਦੇ ਹੋਏ ਭਵਿੱਖ ਵਿਚ ਸੇਵਾ ਨਿਭਾਉਣ ਦਾ ਮੌਕਾ ਦੇਣ ਦੀ ਮੰਗ ਕੀਤੀ। 
ਕਾਲਜ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵਿਦਿਆਰਥੀਆਂ ਪਾਸੋਂ ਸੇਵਾ ਲੈਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹੋ ਜਿਹੇ ਉਪਰਾਲੇ ਵਿਦਿਆਰਥੀਆਂ ਵਿਚ ਸੇਵਾ ਭਾਵਨਾ ਨੂੰ ਉਤਸ਼ਾਹਿਤ ਕਰਨ, ਗੁਰਸਿੱਖੀ ਜੀਵਨ ਨਾਲ ਜੋੜਨ, ਵਿਦਿਆਰਥੀਆਂ ਵਿਚ ਆਪਸੀ ਮਿਲਵਰਤਨ, ਸਹਿਯੋਗ, ਨਿਮਰਤਾ ਅਤੇ ਸਤਿਕਾਰ ਦੀ ਭਾਵਨਾ ਦੇ ਗੁਣ ਪੈਦਾ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੇਵਾ ਵਿਚ ਹਿੱਸਾ ਲੈਣ ਸਮੇਂ ਸਟਾਫ਼ ਤੇ ਵਿਦਿਆਰਥੀਆਂ ਵਿਚ ਵੱਖਰਾ ਉਤਸ਼ਾਹ ਵੇਖਣ ਨੂੰ ਮਿਲਿਆ। 
ਇਸ ਮੌਕੇ ਪ੍ਰੋ. ਮਨਬੀਰ ਕੌਰ ਕੋਆਰਡੀਨੇਟਰ ਡਾ. ਹਰਵਿੰਦਰ ਕੌਰ, ਡਾ. ਅਰਵਿੰਦਰ ਸਿੰਘ ਅਰੋੜਾ ਪ੍ਰੋ. ਗੁਰਪ੍ਰੀਤ ਸਿੰਘ ਕਲਸੀ, ਪ੍ਰੋ. ਰਾਏਦੀਪ ਸਿੰਘ, ਡਾ. ਨਰੇਸ਼ ਕੁਮਾਰ, ਡਾ. ਕੰਵਲਜੀਤ ਕੌਰ, ਪ੍ਰੋ. ਦੀਪਤੀ, ਪਰਮਿੰਦਰ ਸਿੰਘ, ਗੁਰਿੰਦਰਜੀਤ ਸਿੰਘ, ਜਤਿੰਦਰ ਸਿੰਘ, ਜਸਪਾਲ ਸਿੰਘ, ਗੁੱਡੂ ਸਿੰਘ, ਜਗਪ੍ਰੀਤ ਸਿੰਘ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨਾਲ ਸੇਵਾ ਲਈ ਹਾਜ਼ਰ ਹੋਏ।