
ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਵਲੋੰ ਅਹਿਮਦਾਬਾਦ ਹਵਾਈ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਪਿਛਲੇ ਦਿਨੀਂ ਅਹਿਮਦਾਬਾਦ ਹਵਾਈ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਅਤਿਅੰਤ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਹੁਸ਼ਿਆਰਪੁਰ- ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਵਲੋੰ ਪਿਛਲੇ ਦਿਨੀਂ ਅਹਿਮਦਾਬਾਦ ਹਵਾਈ ਹਾਦਸੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਅਤਿਅੰਤ ਭਿਆਨਕ ਹਾਦਸੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
ਸੰਤ ਸਰਵਣ ਦਾਸ ਬੋਹਣ ਚੇਅਰਮੈਨ, ਸੰਤ ਨਿਰਮਲ ਦਾਸ ਬਾਬੇਜੌੜੇ ਪ੍ਰਧਾਨ ਅਤੇ ਸਮੂਹ ਸੰਤਾਂ ਮਹਾਂਪੁਰਸ਼ਾਂ ਨੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਮ੍ਰਿਤਕਾਂ ਦੇ ਪਰਿਵਾਰਾਂ ਲਈ ਕਦੀ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਇਹ ਦੇਸ਼ ਲਈ ਵੀ ਬਹੁਤ ਵੱਡਾ ਘਾਟਾ ਹੈ।
ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਅਹਿਮਦਾਬਾਦ ਸਰਦਾਰ ਵਲਬ ਭਾਈ ਪਟੇਲ ਹਵਾਈ ਅੱਡੇ ਨੇੜੇ ਵਾਪਰੇ ਹਵਾਈ ਹਾਦਸੇ ਜਿਸ ਵਿੱਚ 241 ਭਾਰਤੀ ਅਤੇ ਵਿਦੇਸ਼ੀ ਨਾਗਰਿਕ ਹਾਦਸੇ ਦਾ ਸ਼ਿਕਾਰ ਹੋ ਗਏ । ਉਨਾਂ ਕਿਹਾ ਉਡਾਣ ਭਰਨ ਤੋਂ ਥੋੜੀ ਦੇਰ ਬਾਅਦ ਹਾਦਸਾ ਹੋਣ ਨਾਲ ਸੁਣਕੇ ਮੰਨ ਨੂੰ ਬਹੁਤ ਦੁੱਖ ਪਹੁੰਚਿਆ।
ਓਨਾਂ ਵਿਛੜੀਆਂ ਰੂਹਾਂ ਨੂੰ ਚਰਨਾਂ ਵਿਚ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਪਰਿਵਾਰਾਂ ਨੂੰ ਇਹ ਭਾਣਾ ਸਹਿਣ ਕਰਨ ਦਾ ਬਲ ਬਖਸ਼ਿਸ਼ ਕਰਨ ਲਈ ਅਰਦਾਸ ਕੀਤੀ। ਸੰਤਾਂ ਮਹਾਂਪੁਰਸ਼ਾਂ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਸਾਧੂ ਸੰਪਰਦਾਇ ਸੁਸਾਇਟੀ (ਰਜਿ.) ਪੰਜਾਬ ਦੁਖੀ ਪਰਿਵਾਰਾਂ ਅਤੇ ਦੇਸ਼ ਨਾਲ ਖੜੀ ਹੈ। ਉਨਾਂ ਇਸ ਦੁਖਦਾਈ ਹਾਦਸੇ ਦੀ ਬਰੀਕੀ ਨਾਲ ਜਾਂਚ ਕਰਨ ਅਤੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਮੰਦਭਾਗੀ ਘਟਨਾਵਾਂ ਨੂੰ ਰੋਕਣ ਲਈ ਠੋਸ ਉਪਰਾਲੇ ਕਰਨੇ ਚਾਹੀਦੇ ਹਨ।
ਇਸ ਮੌਕੇ ਸੰਤ ਸਰਵਣ ਦਾਸ ਸਲੇਮਟਾਵਰੀ ਸੀਨੀ.ਮੀਤ ਪ੍ਰਧਾਨ, ਸੰਤ ਪਰਮਜੀਤ ਦਾਸ ਨਗਰ ਕੈਸ਼ੀਅਰ, ਸੰਤ ਬਲਵੰਤ ਸਿੰਘ ਡਿੰਗਰੀਆਂ, ਮਹੰਤ ਪ੍ਰਸ਼ੋਤਮ ਲਾਲ ਚੱਕ ਹਕੀਮ , ਸੰਤ ਧਰਮਪਾਲ ਸ਼ੇਰਗੜ, ਸੰਤ ਰਮੇਸ਼ ਦਾਸ ਡੇਰਾ ਕਲਰਾਂ ਸ਼ੇਰਪੁਰ, ਸੰਤ ਜਗੀਰ ਸਿੰਘ ਸਰਬੱਤ ਭਲਾ ਆਸ਼ਰਮ ਨੰਦਾਚੌਰ, ਸੰਤ ਕੁਲਦੀਪ ਦਾਸ ਬਸੀ ਮਰੂਫ,ਭੈਣ ਸੰਤੋਸ਼ ਕੁਮਾਰੀ ਬਿਲਡਿੰਗ ਇੰਚਾਰਜ, ਸੰਤ ਬੀਬੀ ਕੁਲਦੀਪ ਕੌਰ ਮਹਿਨਾ, ਸੰਤ ਮਨਜੀਤ ਦਾਸ ਵਿਛੋਹੀ,ਬਾਬਾ ਬਲਕਾਰ ਸਿੰਘ ਤੱਗੜ ਵਡਾਲਾ, ਸੰਤ ਗੁਰਮੀਤ ਦਾਸ,ਸੰਤ ਰਜੇਸ਼ ਦਾਸ ਬਜਵਾੜਾ,ਸੰਤ ਪ੍ਰਮੇਸ਼ਵਰੀ ਦਾਸ ਵੀ ਹਾਜਰ ਸਨ।
