ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ 'ਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਿੱਤੀ ਸ਼ਰਧਾਂਜਲੀ
ਚੰਡੀਗੜ੍ਹ, 23 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੇਣੀ ਨੇ ਸੋਮਵਾਰ ਨੂੰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਬਲਿਦਾਨ ਦਿਵਸ ਮੌਕੇ 'ਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਮੁੱਖ ਮੰਤਰੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਪ੍ਰਤਿਮਾ 'ਤੇ ਪੁਸ਼ਪ ਅਰਪਿਤ ਕਰ ਨਮਨ ਕੀਤਾ ਅਤੇ ਇਸ ਦੌਰਾਨ ਪੌਧਾਰੋਪਣ ਕਰ ਵਾਤਾਵਰਣ ਸਰੰਖਣ ਦਾ ਵੀ ਸੰਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਵਿਚਾਰ, ਬਲਿਦਾਨ ਅਤੇ ਰਾਸ਼ਟਰਭਗਤੀ ਅੱਜ ਵੀ ਹਰ ਭਾਰਤਵਾਸੀ ਲਈ ਪੇ੍ਰਰਣਾ ਸਰੋਤ ਹੈ। ਉਨ੍ਹਾਂ ਨੇ ਇੱਕ ਦੇਸ਼ ਵਿੱਚ ਦੋ ਪ੍ਰਧਾਨ, ਦੋ ਨਿਸ਼ਾਨ, ਦੋ ਸੰਵਿਧਾਨ ਨਹੀਂ ਚੱਲਣਗੇ ਦੇ ਸੰਕਲਪ ਲੈ ਕੇ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਦੇ ਲਈ ਆਪਣਾ ਸੱਭ ਕੁੱਝ ਕੁਰਬਾਨ ਕੀਤਾ। ਉਨ੍ਹਾਂ ਦੇ ਅਣਥੱਕ ਯਤਨਾਂ ਨਾਲ ਜੰਮੂ-ਕਸ਼ਮੀਰ ਵਿੱਚ ਲਾਗੂ ਪਰਮਿਟ ਪ੍ਰਥਾ ਖਤਮ ਹੋਈ ਅਤੇ ਦੇਸ਼ ਦੀ ਏਕਤਾ ਨੂੰ ਮਜਬੂਤੀ ਮਿਲੀ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੇ ਦਿਖਾਏ ਮਾਰਗ 'ਤੇ ਚੱਲਦੇ ਹੋਏ ਜੰਮੂ-ਕਸ਼ਮੀਰ ਤੋਂ ਅਨੁਛੇਦ 370 ਨੁੰ ਖਤਮ ਕਰ ਅਖੰਡ ਭਾਰਤ ਦੇ ਸੰਕਲਪ ਨੂੰ ਸਾਕਾਰ ਕੀਤਾ ਹੈ।