ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ
ਐਸ.ਏ.ਐਸ. ਨਗਰ, 23 ਜੂਨ- ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੂਪੜਚਿੜੀ ਕਲਾਂ ਮੁਹਾਲੀ ਵਿਖੇ 25 ਜੂਨ ਨੂੰ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੇ ਸੰਬੰਧ ਵਿੱਚ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁ. ਸ੍ਰੀ ਅੰਬ ਸਾਹਿਬ ਮੁਹਾਲੀ ਦੇ ਮੈਨੇਜਰ ਸ. ਰਜਿੰਦਰ ਸਿੰਘ ਟਕਹੌਰਾ ਨੇ ਦੱਸਿਆ ਕਿ 25 ਜੂਨ (ਬੁੱਧਵਾਰ) ਨੂੰ ਵੱਡੇ ਪੱਧਰ ’ਤੇ ਆਯੋਜਿਤ ਕੀਤੇ ਜਾਣ ਵਾਲੇ ਗੁਰਮਤਿ ਸਮਾਗਮ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਅਤੇ ਕਥਾਵਾਚਕ ਗੁਰੂ ਜਸ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ।
ਉਨ੍ਹਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਵੱਲੋਂ ਕੀਤੀ ਗਈ ਸਰਹਿੰਦ ਫਤਹਿ ਦਾ ਇਤਿਹਾਸ ਲਾਸਾਨੀ ਤੇ ਪ੍ਰੇਰਨਾਮਈ ਹੈ। ਉਨ੍ਹਾਂ ਅਖਿਆ ਕਿ ਜ਼ਾਲਮ ਮੁਗਲ ਹਕੂਮਤ ਨੂੰ ਤਬਾਹ ਕਰਕੇ ਖਾਲਸਾ ਰਾਜ ਸਥਾਪਿਤ ਕਰਨ ਵਾਲੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਦੇ ਸਤਾਏ ਹੋਏ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਈ ਅਤੇ ਕਿਰਤੀਆਂ ਨੂੰ ਉਨ੍ਹਾਂ ਦੇ ਹੱਕ ਦਿਵਾਏ।
ਇਸ ਮੌਕੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ ਅਤੇ ਬੀਬੀ ਪਰਮਜੀਤ ਕੌਰ ਲਾਡਰਾਂ, ਗਿਆਨੀ ਚਰਨਜੀਤ ਸਿੰਘ, ਸ. ਜਗਜੀਤ ਸਿੰਘ, ਸ. ਜਗਦੀਪ ਸਿੰਘ, ਸ. ਸਤਵਿੰਦਰ ਸਿੰਘ, ਭਾਈ ਸੁਖਦੇਵ ਸਿੰਘ ਆਦਿ ਹਾਜ਼ਰ ਸਨ।