ਮੁਹਾਲੀ ਪੁਲੀਸ ਵੱਲੋਂ ਲੁੱਟ-ਖੋਹ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਾ ਗਿਰੋਹ ਕਾਬੂ
ਐਸ ਏ ਐਸ ਨਗਰ, 23 ਜੂਨ- ਮੁਹਾਲੀ ਪੁਲੀਸ ਵੱਲੋਂ ਲੁੱਟ-ਖੋਹ ਅਤੇ ਹੋਰ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਇੱਕ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਇਸ ਗਿਰੋਹ ਦੇ ਵਿਅਕਤੀਆਂ ਨੂੰ ਐਸ ਐਸ ਪੀ ਸ੍ਰੀ ਹਰਮਨਦੀਪ ਸਿੰਘ ਹੰਸ ਦੀਆਂ ਹਿਦਾਇਤਾਂ ’ਤੇ ਮਾੜੇ ਅਨਸਰਾਂ ਨਾਥ ਪਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਸੋਹਾਣਾ ਪੁਲੀਸ ਦੇ ਮੁੱਖ ਅਫਸਰ ਇੰਸਪੈਕਟਰ ਅਮਨਦੀਪ ਸਿੰਘ ਦੀ ਅਗਵਾਈ ਹੇਠ ਕਾਬੂ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਬੀਤੇ ਦਿਨ ਸੈਕਟਰ 86 ਦੇ ਵਸਨੀਕ ਮੀਨ ਲੁਹਾਰ ਦੇ ਬਿਆਨਾਂ ’ਤੇ ਮੋਬਾਇਲ ਫੋਨ ਦੀ ਸਨੈਚਿੰਗ ਬਾਰੇ ਬੀ.ਐਚ.ਐਨ.ਐਸ. ਦੀ ਧਾਰਾ 304, 3(5) ਤਹਿਤ ਮਾਮਲਾ ਦਰਜ ਕੀਤਾ ਗਿਆ ਸੀ ਜਿਸਦੀ ਤਫਤੀਸ਼ ਦੌਰਾਨ ਤਫਤੀਸ਼ੀ ਅਫਸਰ ਹੌਲਦਾਰ ਜੁਗਰਾਜ ਸਿੰਘ ਵੱਲੋਂ ਗੁਰਜੀਤ ਸਿੰਘ ਵਾਸੀ ਪਿੰਡ ਮੌਲੀ ਬੈਦਵਾਨ, ਪਰਵਿੰਦਰ ਸਿੰਘ ਵਾਸੀ ਸੈਕਟਰ 67, ਮੁਹਾਲੀ ਅਤੇ ਰੋਸ਼ਨ ਮੰਡਲ ਵਾਸੀ ਬਿਹਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਜਾਂਚ ਦੌਰਾਨ ਇਹਨਾਂ ਵਿਅਕਤੀਆਂ ਤੋਂ ਇੱਕ ਮੋਟਰਸਾਇਕਲ, 3 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਪੁਲੀਸ ਵੱਲੋਂ ਆਰੋਪੀਆਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਉਹਨਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।