ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਅਤੇ 26 ਜੂਨ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਐੱਸ .ਏ.ਐੱਸ ਨਗਰ 24 ਜੂਨ 2025: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 25 ਜੂਨ ਦਿਨ ਬੁੱਧਵਾਰ ਅਤੇ 26 ਜੂਨ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੁਐਸ ਕਾਰਪੋਰੇਸ਼ਨ ਲਿਮਟਿਡ (ਐਕਸਿਸ ਬੈਂਕ), ਐਸ.ਸੀ.ਓ ਨੰ: 66, ਦੂਜੀ ਮੰਜ਼ਿਲ, ਸੈਕਟਰ 34-ਏ,ਚੰਡੀਗੜ੍ਹ (Quess Corp Ltd (Axis Bank), SCO 66, 2 nd Floor, Sec 34-A, chandigarh) ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਦੁਪਹਿਰ 4 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ 25 ਜੂਨ (ਬੁੱਧਵਾਰ) ਅਤੇ 26 ਜੂਨ ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਣਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਕੁਐਸ ਕਾਰਪੋਰੇਸ਼ਨ ਲਿਮਟਿਡ ਐਕਸਿਸ ਬੈਂਕ) ਵੱਲੋਂ ਮੌਰਗੇਜ ਅਤੇ ਸਵਾਈਪ ਮਸ਼ੀਨ ਉਤਪਾਦ (ਵਪਾਰੀ ਪ੍ਰਾਪਤੀ ਕਾਰੋਬਾਰ) ਦੀ ਆਸਾਮੀ ਲਈ ਭਰਤੀ ਕੀਤੀ ਜਾਵੇਗੀ। ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ 12000/- ਤੋਂ 18000/- ਤੱਕ ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਚੰਡੀਗੜ੍ਹ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 21 ਤੋਂ 35 ਸਾਲ ਤੱਕ ਹੋਵੇਗੀ ਅਤੇ ਯੋਗਤਾ ਘੱਟੋ-ਘੱਟ 12ਵੀਂ ਪਾਸ ਹੋਵੇਗੀ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, Resume ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।