ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਿਵਲ ਹਸਪਤਾਲ ਟਾਂਡਾ ਵਿਖੇ ਜਾਗਰੂਕਤਾ ਕੈਂਪ ਲਗਾ ਕੇ ਲੋਕਾਂ ਨੂੰ ਕੀਤਾ ਜਾਗਰੂਕ
ਹੁਸ਼ਿਆਰਪੁਰ- ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਸਰਕਾਰੀ ਹਸਪਤਾਲ ਟਾਂਡਾ ਵਿਖੇ ਇੱਕ ਜਾਗਰੂਕਤਾ ਕੈਂਪ ਡਾਕਟਰ ਕਰਨ ਕੁਮਾਰ ਸੈਣੀ ਸੀਨੀਅਰ ਮੈਡੀਕਲ ਅਫਸਰ ਟਾਂਡਾ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ। ਇਸ ਮੌਕੇ ਭਾਈ ਵਰਿੰਦਰ ਸਿੰਘ ਮਸੀਤੀ ਸਟੇਟ ਅਵਾਰਡੀ ਆਈ ਡੋਨਰ ਇਨਚਾਰਜ ਟਾਂਡਾ ਤੇ ਐਸ ਐਚ ਓ ਟਾਂਡਾ ਗੁਰਿੰਦਰਜੀਤ ਸਿੰਘ ਨਾਗਰਾ ਵੀ ਹਾਜ਼ਰ ਸਨ।

ਇਸ ਮੌਕੇ ਲੋਕਾਂ ਨੂੰ ਜਾਣਕਾਰੀ ਦਿੰਦਿਆਂ ਡਾਕਟਰ ਸੈਣੀ ਨੇ ਦੱਸਿਆ ਕਿ ਨਸ਼ਾ ਅਜੋਕੇ ਸਮੇਂ ਵਿੱਚ ਸੂਬੇ ਦੀ ਇੱਕ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਇਸ ਲਈ ਸਰਕਾਰ ਵੱਲੋਂ ਇਸ ਦੇ ਖਾਤਮੇ ਲਈ ਇੱਕ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਇਸ ਨਾ ਮੁਰਾਦ ਬਿਮਾਰੀ ਤੋਂ ਸੂਬੇ ਨੂੰ ਛੁਟਕਾਰਾ ਦਵਾਇਆ ਜਾ ਸਕੇ।
ਉਨਾਂ ਨੇ ਸਮੁੱਚੇ ਸਮਾਜ ਖਾਸਕਰ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਦ੍ਰਿੜ ਇੱਛਾ ਸ਼ਕਤੀ ਨਾਲ ਇਸ ਤੋਂ ਪ੍ਰਭਾਵਿਤ ਹੋ ਚੁੱਕੇ ਵਿਅਕਤੀਆਂ ਦਾ ਨਸ਼ੇ ਤੋਂ ਛੁਟਕਾਰਾ ਦਵਾਉਣ ਲਈ ਪੂਰਾ ਸਹਿਯੋਗ ਕਰਨ। ਉਹਨਾਂ ਨੇ ਦੱਸਿਆ ਕਿ ਇਸ ਕੰਮ ਨੂੰ ਨਿਬੜੇ ਚਾੜਨ ਲਈ ਪੁਲਿਸ ਪ੍ਰਸ਼ਾਸਨ ਤੇ ਸਮਾਜ ਸੇਵੀ ਸੰਸਥਾਵਾਂ ਦਾ ਵੀ ਪੂਰਨ ਸਹਿਯੋਗ ਮਿਲ ਰਿਹਾ ਹੈ।
ਡਾਕਟਰ ਸੈਣੀ ਨੇ ਅੱਗੇ ਬੋਲਦਿਆਂ ਦੱਸਿਆ ਕਿ ਜੇਕਰ ਕੋਈ ਵਿਅਕਤੀ ਨਸ਼ੇ ਤੋਂ ਛੁਟਕਾਰਾ ਪਾਉਣ ਪਾਉਣਾ ਚਾਹੁੰਦਾ ਹੈ, ਤਾਂ ਉਹ ਆਪਣਾ ਇਲਾਜ ਸਰਕਾਰੀ ਹਸਪਤਾਲਾਂ ਵਿੱਚੋਂ ਮੁਫਤ ਕਰਵਾ ਸਕਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਹਰਪ੍ਰੀਤ ਸਿੰਘ, ਡਾਕਟਰ ਸ਼ਗਨ, ਡਾਕਟਰ ਕਰਤਾਰ ਸਿੰਘ, ਡਾਕਟਰ ਰਚੀਤਾ, ਅਵਤਾਰ ਸਿੰਘ ਬੀਈਈ, ਗੁਰਜੀਤ ਸਿੰਘ,ਕੁਲਵੀਰ ਸਿੰਘ,ਰਾਜੀਵ ਪਾਲ ਤੇ ਜਤਿੰਦਰ ਸਿੰਘ ਆਦਿ ਹਾਜ਼ਰ ਸਨ।