ਖੋਰੀ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੀ ਮੰਜੂਰੀ ਲਈ ਸਿਹਤ ਮੰਤਰੀ ਦਾ ਪ੍ਰਗਟਾਇਆ ਧੰਨਵਾਦ
ਚੰਡੀਗੜ੍ਹ, 24 ਜੂਨ - ਰਿਵਾੜੀ ਜਿਲ੍ਹੇ ਦੇ ਖੋਰੀ ਪਿੰਡ ਦੇ ਪੰਚਾਇਤ ਮੈਂਬਰ ਅੱਜ ਚੰਡੀਗੜ੍ਹ ਪਹੁੰਚੇ ਅਤੇ ਉਨ੍ਹਾਂ ਨੇ ਪਿੰਡ ਵਿੱਚ ਉੱਪ-ਸਿਹਤ ਕੇਂਦਰ ਦੇ ਨਿਰਮਾਣ ਨੂੰ ਮੰਜੂਰੀ ਦੇਣ ਲਈ ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਦਾ ਨਿਜੀ ਰੂਪ ਨਾਲ ਧੰਨਵਾਦ ਕੀਤਾ।

ਖੋਰੀ ਪਿੰਡ ਦੇ ਪਿੰਡਵਾਸੀਆਂ ਦੀ ਲੰਬੇ ਸਮੇਂ ਤੋਂ ਪਿੰਡ ਵਿੱਚ ਸਿਹਤ ਸਹੂਲਤਾਂ ਦੀ ਮੰਗ ਸੀ। ਸਿਹਤ ਮੰਤਰੀ ਆਰਤੀ ਸਿੰਘ ਰਾਓ ਨੇ ਵੰਡਦ ਦਾ ਸਵਾਗਤ ਕੀਤਾ ਅਤੇ ਪੂਰੇ ਸੂਬੇ ਵਿੱਚ ਗ੍ਰਾਮੀਣ ਸਿਹਤ ਸੇਵਾ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਸਰਕਾਰ ਦੀ ਪ੍ਰਤੀਬੱਧਤਾ ਨੂੰ ਦੋਹਰਾਇਆ।
ਉਨ੍ਹਾਂ ਨੇ ਕਿਹਾ ਕਿ ਖੋਰੀ ਵਿੱਚ ਉੱਪ-ਸਿਹਤ ਕੇਂਦਰ ਖੇਤਰ ਵਿੱਚ ਪ੍ਰਾਥਮਿਕ ਸਿਹਤ ਸੇਵਾਵਾਂ ਨੂੰ ਵਧਾਇਆ ਜਾਵੇਗਾ, ਜਿਸ ਨਾਲ ਹਜਾਰਾਂ ਪਿੰਡਵਾਸੀਆਂ ਨੂੰ ਮੈਡੀਕਲ ਸੇਵਾਵਾਂ ਦਾ ਲਾਭ ਮਿਲੇਗਾ। ਮੰਤਰੀ ਨੇ ਪੰਚਾਇਤ ਮੈਂਬਰਾਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਿਹਤ ਵਿਭਾਗ ਹਰਿਆਣਾ ਵਿੱਚ ਸਿਹਤ ਸੇਵਾ ਦੀ ਪਹੁੰਚ ਵਿੱਚ ਸੁਧਾਰ ਲਈ ਸਰਗਰਮ ਰੂਪ ਨਾਲ ਕੰਮ ਕਰਨਾ ਜਾਰੀ ਰੱਖੇਗਾ।
ਉਨ੍ਹਾਂ ਨੇ ਕਿਹਾ ਕਿ ਅਗਾਮੀ ਉੱਪ-ਸਿਹਤ ਕੇਂਦਰ ਸਿਹਤ ਜਾਗਰੁਕਤਾ ਮੁਹਿੰਮਾਂ ਦੇ ਨਾਲ-ਨਾਲ ਟੀਕਾਕਰਣ, ਬੁਨਿਆਦੀ ਸਿਹਤ ਉਪਚਾਰ ਅਤੇ ਨਿਵਾਰਕ ਦੇਖਭਾਵ ਵਰਗੀ ਮਹਤੱਵਪੂਰਣ ਸੇਵਾਵਾਂ ਪ੍ਰਦਾਨ ਕਰੇਗਾ। ਇਹ ਕਦਮ ਸਰਕਾਰ ਦੇ ਸਿਹਤਮੰਦ ਹਰਿਆਣਾ ਦੇ ਵਿਆਪਕ ਦ੍ਰਿਸ਼ਟੀਕੋਣ ਅਨੁਰੂਪ ਹੈ, ਅਤੇ ਗ੍ਰਾਮੀਣ ਖੇਤਰਾਂ ਵਿੱਚ ਜੀਵਨ ਦੀ ਗੁਣਵੱਤਾ ਵਧਾਉਣ ਲਈ ਡੁੰਘੀ ਪ੍ਰਤੀਬੱਧਤਾ ਨੂੰ ਦਰਸ਼ਾਉਂਦਾ ਹੈ।
ਇਸ ਮੌਕੇ 'ਤੇ ਸਾਬਕਾ ਜਿਲ੍ਹਾ ਪਾਰਸ਼ਦ ਨੀਤੂ ਚੌਧਰੀ, ਸਾਬਕਾ ਸਰਪੰਚ ਵਿਨੋਦ ਸ਼ਰਮਾ, ਸਾਬਕਾ ਸਰਪੰਚ ਛਤਰ ਸਿੰਘ, ਦਿਆਨੰਦ ਸ਼ਰਮਾ ਏਡਵੋਕੇਟ ਤੇ ਹੋਰ ਮੌਜੂਦ ਰਹੇ।