ਇਪਟਾ ਵੱਲੋਂ ਸਿਆਸੀ ਪਾਰਟੀਆਂ ਤੋਂ 21 ਜੁਲਾਈ ਤੋਂ ਆਰੰਭ ਹੋ ਰਹੇ ਮੌਨਸੂਨ ਸੈਸ਼ਨ ਦੌਰਾਨ ਲੋਕ ਸਭਾ ਵਿੱਚ ਸਭਿਆਚਾਰਕ ਪ੍ਰਦੂਸ਼ਣ ਦਾ ਮਸਲਾ ਉਠਾਉਣ ਦੀ ਮੰਗ

ਐਸ.ਏ.ਐਸ. ਨਗਰ, 26 ਜੂਨ- ਇਪਟਾ ਦੀ ਪੰਜਾਬ ਇਕਾਈ ਵੱਲੋਂ ਆਪ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਭਾਜਪਾ ਦੇ ਸੂਬਾ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਈਮੇਲ ਅਤੇ ਵਟਸਐਪ ਰਾਹੀਂ ਪੱਤਰ ਭੇਜ ਕੇ 21 ਜੁਲਾਈ ਤੋਂ 12 ਅਗਸਤ ਤੱਕ ਚੱਲਣ ਵਾਲੇ ਮੌਨਸੂਨ ਸੈਸ਼ਨ ਦੌਰਾਨ ਆਪੋ-ਆਪਣੇ ਲੋਕ ਸਭਾ ਮੈਂਬਰਾਂ ਤੋਂ ਸਭਿਆਚਾਰਕ ਪ੍ਰਦੂਸ਼ਣ ਦਾ ਮਸਲਾ ਉਠਾਉਣ ਲਈ ਇੱਕ ਵਾਰ ਫੇਰ ਤਾਕੀਦ ਕਰਨ ਦੀ ਮੰਗ ਕੀਤੀ ਗਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਪਟਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਸੰਜੀਵਨ ਸਿੰਘ ਨੇ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵਧ ਰਹੇ ਰੁਝਾਨ, ਔਰਤਾਂ ਪ੍ਰਤੀ ਅਪਰਾਧਾਂ ਅਤੇ ਗੈਂਗਸਟਰਵਾਦ ਲਈ ਲੁੱਚਰਤਾ, ਅਸ਼ਲੀਲਤਾ, ਹਥਿਆਰਾਂ ਅਤੇ ਨਸ਼ਿਆਂ ਨੂੰ ਉਤਸ਼ਾਹਿਤ ਕਰਦੀ ਗੀਤਕਾਰੀ ਤੇ ਗਾਇਕੀ ਵੀ ਜ਼ਿੰਮੇਵਾਰ ਹੈ। ਇਸ ਲਈ ਸਭਿਆਚਾਰਕ ਪ੍ਰਦੂਸ਼ਣ ਵਰਗੇ ਗੰਭੀਰ ਮਸਲੇ ਨੂੰ ਗੰਭੀਰਤਾ ਨਾਲ ਲੈਣ ਦੀ ਜ਼ਰੂਰਤ ਹੈ।