
ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ ਨੌਜਵਾਨ ਤਸਕਰ ਕਾਬੂ
ਐਸ ਏ ਐਸ ਨਗਰ, 29 ਅਪ੍ਰੈਲ- ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਇੱਕ ਨੌਜਵਾਨ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਐਸ ਏ ਐਸ ਨਗਰ, 29 ਅਪ੍ਰੈਲ- ਥਾਣਾ ਮੁੱਲਾਂਪੁਰ ਗਰੀਬਦਾਸ ਦੀ ਪੁਲਿਸ ਨੇ ਇੱਕ ਨੌਜਵਾਨ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਮੁੱਲਾਂਪੁਰ ਗਰੀਬਦਾਸ ਦੇ ਮੁਖ ਅਫਸਰ ਇੰਸਪੈਕਟਰ ਨਵਦੀਪ ਸ਼ਰਮਾ ਦੀ ਅਗਵਾਈ ਵਿੱਚ ਪੁਲਿਸ ਟੀਮ ਨੇ ਨੌਜਵਾਨ ਤਸਕਰ ਮੋਹਨ ਗਿਰੀ ਵਾਸੀ ਪਿੰਡ ਸੁਲਤਾਨਪੁਰ, ਥਾਣਾ ਬਮੋਰਾ, ਤਹਿਸੀਲ ਤੇ ਜਿਲ੍ਹਾ ਬਰੇਲੀ, ਉੱਤਰ ਪ੍ਰਦੇਸ਼ (ਹਾਲ ਵਾਸੀ ਕਿਰਾਏਦਾਰ ਪਿੰਡ ਪੈਂਤਪੁਰ, ਥਾਣਾ ਮੁੱਲਾਂਪੁਰ ਗਰੀਬਦਾਸ, ਜਿਲ੍ਹਾ ਐਸ.ਏ.ਐਸ. ਨਗਰ) ਨੂੰ ਕਾਬੂ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਮੋਹਨ ਗਿਰੀ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21 (ਬੀ), 27 (ਏ) ਦੇ ਤਹਿਤ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ।
