ਬਿਜਲੀ ਦੀਆਂ ਤਾਰਾਂ ਵਿੱਚੋਂ ਸਪਾਰਕਿੰਗ ਕਾਰਨ ਨਾੜ ਨੂੰ ਲੱਗੀ ਅੱਗ

ਹੁਸ਼ਿਆਰਪੁਰ- ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਨਡਾਲੋਂ ਦੇ ਕਿਸਾਨ ਜਰਨੈਲ ਸਿੰਘ ਖਾਲਸਾ ਦੇ ਖੇਤ ਵਿੱਚ ਖੜ੍ਹੇ ਨਾੜ ਨੂੰ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਕਾਰਨ ਅੱਗ ਲੱਗ ਗਈ, ਜਿਸ ਕਾਰਨ ਉਨ੍ਹਾਂ ਦੇ ਖੇਤ ਵਿੱਚ ਖੜ੍ਹੀ ਨਾੜ ਪੂਰੀ ਤਰ੍ਹਾਂ ਸੜ ਗਈ।

ਜਰਨੈਲ ਸਿੰਘ ਖਾਲਸਾ ਨੇ ਦੱਸਿਆ ਕਿ ਉਸਨੇ ਨਾੜ ਆਪਣੇ ਪਸ਼ੂਆਂ ਲਈ ਤੂੜੀ ਬਣਾਉਣ ਵਾਸਤੇ ਰੱਖੀ ਸੀ, ਅੱਗ ਲੱਗਣ ਕਾਰਨ ਉਸਦਾ ਬਹੁਤ ਨੁਕਸਾਨ ਹੋਇਆ ਹੈ।