ਜੰਮੂ-ਕਸ਼ਮੀਰ: ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਚਾਰ ਅਤਿਵਾਦੀ ਘੇਰੇ, ਤਲਾਸ਼ੀ ਮੁਹਿੰਮ ਜਾਰੀ

ਜੰਮੂ, 26 ਜੂਨ- ਜੰਮੂ ਅਤੇ ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਦੇ ਜੰਗਲੀ ਖੇਤਰ ਵਿੱਚ ਸੁਰੱਖਿਆ ਬਲਾਂ ਨੇ ਜੈਸ਼-ਏ-ਮੁਹੰਮਦ ਦੇ ਚਾਰ ਅਤਿਵਾਦੀ ਘੇਰੇ ਹੋਏ ਹਨ, ਜਿਨ੍ਹਾਂ ਨੂੰ ਇੱਕ ਸਾਲ ਤੋਂ ਟਰੈਕ ਕੀਤਾ ਜਾ ਰਿਹਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲ ਮੀਂਹ ਅਤੇ ਧੁੰਦ ਦੇ ਬਾਵਜੂਦ ਉਨ੍ਹਾਂ ਨੂੰ ਬੇਅਸਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਜਾਣਕਾਰੀ ਅਨੁਸਾਰ ਫੌਜ ਅਤੇ ਪੁਲੀਸ ਦੀ ਸਾਂਝੀ ਪਾਰਟੀ ਨੇ ਅੱਜ ਸਵੇਰੇ ਜ਼ਿਲ੍ਹੇ ਦੇ ਬਸੰਤਗੜ੍ਹ ਦੇ ਦੂਰ-ਦੁਰਾਡੇ ਬਿਹਾਲੀ ਖੇਤਰ ਵਿੱਚ ਇੱਕ ਖਾਸ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਸੀ। ਜੰਮੂ ਰੇਂਜ ਦੇ ਇੰਸਪੈਕਟਰ ਜਨਰਲ ਆਫ ਪੁਲੀਸ, ਭੀਮ ਸੇਨ ਟੂਟੀ ਨੇ ਦੱਸਿਆ, ‘‘ਅਤਿਵਾਦੀਆਂ ਦੀ ਮੌਜੂਦਗੀ ਬਾਰੇ ਸਵੇਰੇ 8.30 ਵਜੇ ਦੇ ਕਰੀਬ ਪਤਾ ਲੱਗਿਆ, ਮੰਨਿਆ ਜਾ ਰਿਹਾ ਹੈ ਕਿ ਉਹ ਚਾਰ ਹਨ ਅਤੇ ਅਸੀਂ (ਇਸ ਸਮੂਹ ਨੂੰ) ਪਿਛਲੇ ਇੱਕ ਸਾਲ ਤੋਂ ਟਰੈਕ ਕਰ ਰਹੇ ਹਾਂ।’’
 ਅਧਿਕਾਰੀਆਂ ਨੇ ਦੱਸਿਆ ਕਿ ਖਰਾਬ ਮੌਸਮ ਦੇ ਬਾਵਜੂਦ ਹੋਰ ਫੋਰਸ ਭੇਜੀਆਂ ਗਈਆਂ ਹਨ ਅਤੇ ਇੱਕ ਵਿਸ਼ਾਲ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਮੌਸਮ ਸੁਧਰਨ ’ਤੇ ਅਸਲ ਤਸਵੀਰ ਸਾਹਮਣੇ ਆਵੇਗੀ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਫਸੇ ਹੋਏ ਅਤਿਵਾਦੀ ਪਾਕਿਸਤਾਨੀ ਜੈਸ਼-ਏ-ਮੁਹੰਮਦ ਦੇ ਮੈਂਬਰ ਹਨ ਅਤੇ ਫੌਜ ਦੇ ਪੈਰਾ ਕਮਾਂਡੋਜ਼ ਦੀ ਅਗਵਾਈ ਵਾਲੀ ਸਾਂਝੀ ਤਲਾਸ਼ੀ ਪਾਰਟੀ ਦੁਆਰਾ ਉਨ੍ਹਾਂ ਨੂੰ ਕਾਰੂਰ ਨਾਲੇ ਦੇ ਨੇੜੇ ਲੁਕੇ ਹੋਏ ਪਾਇਆ ਗਿਆ।