14 ਵੱਖ-ਵੱਖ ਘਟਨਾਵਾਂ ਵਿੱਚ ਸ਼ਾਮਲ ਦੋਸ਼ੀ ਪੁਲਿਸ ਮੁਕਾਬਲੇ ਵਿੱਚ ਜ਼ਖਮੀ ਦੂਸਰਾ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਵਿਰੁੱਧ 9 ਮਾਮਲੇ ਦਰਜ ਹਨ।
ਹੁਸ਼ਿਆਰਪੁਰ- ਘਟਨਾ ਵਾਲੀ ਥਾਂ ਮੌਕੇ 'ਤੇ ਪਹੁੰਚੇ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਬਾੜੀਆਂ ਕਲਾਂ ਨੇੜੇ ਚੌ'ਤੇ ਦੋ ਮੋਟਰਸਾਈਕਲ ਸਵਾਰਾਂ ਦਾ ਪੁਲਿਸ ਪਾਰਟੀ ਨਾਲ ਮੁਕਾਬਲਾ ਹੋਇਆ, ਜਿਸ ਵਿੱਚ ਉਨ੍ਹਾਂ ਵਿੱਚੋਂ ਇੱਕ ਨੂੰ ਗੋਡੇ ਤੋਂ ਹੇਠਾਂ ਲੱਤ ਵਿੱਚ ਗੋਲੀ ਲੱਗੀ, ਜਿਸਨੂੰ ਇਲਾਜ ਲਈ ਸਿਵਲ ਹਸਪਤਾਲ ਭੇਜਿਆ ਗਿਆ, ਜਦੋਂ ਕਿ ਦੂਜੇ ਨੂੰ ਪੁਲਿਸ ਪਾਰਟੀ ਨੇ ਗ੍ਰਿਫ਼ਤਾਰ ਕਰ ਲਿਆ ਹੈ।**

ਐਸਐਸਪੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਭਾਮ ਵਿੱਚ ਇੱਕ ਮਨੀ ਚੇਂਜਰ ਦੀ ਦੁਕਾਨ 'ਤੇ ਹਾਲ ਹੀ ਵਿੱਚ ਇੱਕ ਵਾਰਦਾਤ ਹੋਈ ਸੀ, ਜਿਸ ਸਬੰਧੀ ਅਲੱਗ ਅਲੱਗ ਪੁਲਿਸ ਟੀਮਾਂ ਵੱਖ-ਵੱਖ ਪਹਿਲੂਆਂ 'ਤੇ ਡੂੰਘਾਈ ਨਾਲ ਜਾਂਚ ਕਰ ਰਹੀਆਂ ਹਨ। ਉਨਾਂ ਨੂੰ ਜਾਣਕਾਰੀ ਮਿਲੀ ਕਿ ਪਿੰਡ ਭਾਮ ਦੀ ਘਟਨਾ ਵਿੱਚ ਸ਼ਾਮਲ ਦੋਸ਼ੀ ਇਸ ਇਲਾਕੇ ਵਿੱਚ ਮਿਲ ਸਕਦੇ ਹਨ।
ਜਿਸ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਪਿੰਡ ਬਾੜੀਆਂ ਕਲਾਂ ਨੇੜੇ ਚੋਅ ਦੋ ਮੋਟਰਸਾਈਕਲ ਸਵਾਰਾਂ ਨੂੰ ਰੋਕਿਆ। ਉਨ੍ਹਾਂ ਨੇ ਪੁਲਿਸ ਪਾਰਟੀ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਹਵਾ ਵਿੱਚ ਗੋਲੀਆਂ ਚਲਾਈ ਅਤੇ ਮੁਲਜ਼ਮਾਂ ਨੇ ਫਿਰ ਪੁਲਿਸ 'ਤੇ ਗੋਲੀਆਂ ਚਲਾਈਆਂ। ਪੁਲਿਸ ਨੇ 5 ਗੋਲੀਆਂ ਚਲਾਈਆਂ ਅਤੇ ਮੁਲਜ਼ਮਾਂ ਨੇ 4 ਗੋਲੀਆਂ ਚਲਾਈਆਂ। ਇਸ ਦੌਰਾਨ ਪੁਲਿਸ ਦੀ ਇਕ ਗੋਲੀ ਮੁਲਜ਼ਮ ਦੀ ਲੱਤ ਤੇ ਗੋਡੇ ਤੋਂ ਹੇਠਾਂ ਲੱਗੀ।
ਪੁਲਿਸ ਨੇ ਉਸਨੂੰ ਇਲਾਜ ਲਈ ਸਿਵਲ ਹਸਪਤਾਲ, ਹੁਸ਼ਿਆਰਪੁਰ ਭੇਜ ਦਿੱਤਾ। ਦੂਜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਜ਼ਖਮੀ ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਉਰਫ਼ ਡਲੀ ਵਜੋਂ ਹੋਈ ਹੈ, ਜਿਸ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ 14 ਮਾਮਲੇ ਦਰਜ ਹਨ। ਦੂਜੇ ਮੁਲਜ਼ਮ ਜਸਵਿੰਦਰ ਸਿੰਘ ਖ਼ਿਲਾਫ਼ ਪਹਿਲਾਂ ਹੀ 9 ਮਾਮਲੇ ਦਰਜ ਹਨ। ਇਹ ਦੋਵੇਂ ਪਿੰਡ ਭਾਮ ਦੀ ਘਟਨਾ ਵਿੱਚ ਸ਼ਾਮਲ ਹਨ। ਉਨ੍ਹਾਂ ਦੇ ਤਿੰਨ ਸਾਥੀ ਹਰਦੀਪ, ਜਸਵਿੰਦਰ ਅਤੇ ਹਰਪ੍ਰੀਤ ਨੂੰ ਪੁਲਿਸ ਪਹਿਲਾਂ ਹੀ ਗ੍ਰਿਫ਼ਤਾਰ ਕਰ ਚੁੱਕੀ ਹੈ।
ਗ੍ਰਿਫ਼ਤਾਰ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਮੌਕੇ 'ਤੇ ਐਸਪੀ ਡਾ: ਮੁਕੇਸ਼ ਕੁਮਾਰ, ਡੀਐਸਪੀ ਪਲਵਿੰਦਰ ਸਿੰਘ ਚੱਬੇਵਾਲ, ਇੰਸਪੈਕਟਰ ਗੁਰਪ੍ਰੀਤ ਸਿੰਘ ਇੰਚਾਰਜ ਸੀਆਈਏ ਹੁਸ਼ਿਆਰਪੁਰ, ਥਾਣਾ ਇੰਚਾਰਜ ਚੱਬੇਵਾਲ ਸਬ ਇੰਸਪੈਕਟਰ ਹਰੀਸ਼ ਕੁਮਾਰ ਅਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ।