ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਵਿਧਾਇਕ ਨਸੀਮ ਅਹਿਮਦ ਦੀ ਮਾਂ ਦੇ ਦੇਹਾਂਤ 'ਤੇ ਪ੍ਰਗਟਾਇਆ ਸੋਗ
ਚੰਡੀਗੜ੍ਹ, 29 ਜੂਨ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਸਾਬਕਾ ਵਿਧਾਇਕ ਨਸੀਮ ਅਹਿਮਦ ਦੇ ਫਿਰੋਜਪੁਰ ਝਿਰਕਾ ਸਥਿਤ ਨਿਵਾਸ ਸਥਾਨ 'ਤੇ ਪਹੁੰਚ ਕੇ ਉਨ੍ਹਾਂ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ ਅਤੇ ਦੁਖੀ ਪਰਿਵਾਰ ਨੁੰ ਦਿਲਾਸਾ ਦਿੱਤਾ। ਮੁੱਖ ਮੰਤਰੀ ਵਿਛੜੀ ਆਤਮਾ ਦੀ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਨ ਕਰਨ ਦੀ ਸ਼ਕਤੀ ਲਈ ਪ੍ਰਾਰਥਨਾ ਕੀਤੀ।

ਮੁੱਖ ਮੰਤਰੀ ਨੇ ਕਿਹਾ ਕਿ ਸੁਰਗਵਾਸੀ ਜੁੰਮੀ ਬੇਗਮ ਦੀ ਸਾਦਗੀ ਸਮਾਜ ਲਈ ਇੱਕ ਮਿਸਾਲ ਹੈ। ਉਹ ਧਾਰਮਿਕ ਮਹਿਲਾ ਸੀ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਤੇ ਗਰੀਬ ਭਲਾਈ ਲਈ ਕੰਮ ਕੀਤਾ, ਉਨ੍ਹਾਂ ਦਾ ਇਸ ਦੁਨੀਆ ਤੋਂ ਜਾਣਾ ਸਾਡੇ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਇਸ ਮੌਕੇ 'ਤੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਣਾ ਸਮੇਤ ਹੋਰ ਪ੍ਰਸਾਸ਼ਨਿਕ ਅਧਿਕਾਰੀ ਤੇ ਮਾਣਯੋਗ ਵਿਅਕਤੀ ਮੌਜੂਦ ਰਹੇ।