
ਉਦਯੋਗਿਕ ਖੇਤਰ ਵਿੱਚ ਸਥਿਤ ਫੈਕਟਰੀ ਵਿੱਚ ਅੱਗ ਲੱਗਣ ਕਾਰਨ 9 ਮਹੀਨਿਆਂ ਦੀ ਬੱਚੀ ਦੀ ਮੌਤ
ਐਸ ਏ ਐਸ ਨਗਰ, 30 ਜੂਨ- ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਸ਼ਾਹੀ ਮਾਜਰਾ ਦੇ ਨਾਲ ਲੱਗਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਅਤੇ ਦੋ ਹੋਰ ਵਿਅਕਤੀ ਝੁਲਸ ਗਏ।
ਐਸ ਏ ਐਸ ਨਗਰ, 30 ਜੂਨ- ਮੁਹਾਲੀ ਨਗਰ ਨਿਗਮ ਅਧੀਨ ਪੈਂਦੇ ਪਿੰਡ ਸ਼ਾਹੀ ਮਾਜਰਾ ਦੇ ਨਾਲ ਲੱਗਦੇ ਉਦਯੋਗਿਕ ਖੇਤਰ ਵਿੱਚ ਸਥਿਤ ਇੱਕ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਇੱਕ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ ਅਤੇ ਦੋ ਹੋਰ ਵਿਅਕਤੀ ਝੁਲਸ ਗਏ।
ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਅੱਜ ਸਵੇਰੇ ਲੱਗੀ। ਫੈਕਟਰੀ ਵਿੱਚੋਂ ਅੱਗ ਦੀਆਂ ਲਪਟਾਂ ਨੂੰ ਵੇਖ ਕੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਇਸ ਦੌਰਾਨ ਫਾਇਰ ਬ੍ਰਿਗੇਡ ਨੂੰ ਜਾਣਕਾਰੀ ਦਿੱਤੀ ਗਈ ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਅੱਗ ਤੇ ਕਾਬੂ ਪਾਇਆ ਅਤੇ ਜਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਉਦਯੋਗਿਕ ਖੇਤਰ ਫੇਜ਼ 5 ਵਿੱਚ ਸਥਿਤ ਡੀ 39 ਨੰਬਰ ਦੇ ਪਲਾਟ ਵਿੱਚ ਵਰਿੰਦਰ ਨਾਮ ਦੇ ਵਿਅਕਤੀ ਵੱਲੋਂ ਡਾਈਆਂ ਆਦਿ ਬਣਾਉਣ ਦਾ ਪਲਾਂਟ ਲਗਾਇਆ ਹੋਇਆ ਸੀ ਅਤੇ ਉਸ ਨੇ ਆਪਣੀ ਰਿਹਾਇਸ਼ ਵੀ ਉੱਥੇ ਹੀ ਰੱਖੀ ਹੋਈ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਇਸ ਥਾਂ ਤੇ ਅਚਾਨਕ ਅੱਗ ਲੱਗ ਗਈ ਜਿਸ ਦੌਰਾਨ ਉੱਥੇ 9 ਮਹੀਨਿਆਂ ਦੀ ਬੱਚੀ ਦੀ ਸੜ ਜਾਣ ਕਾਰਨ ਮੌਤ ਹੋ ਗਈ। ਇਸ ਦੌਰਾਨ ਫੈਕਟਰੀ ਮਾਲਕ ਵਰਿੰਦਰ ਅਤੇ ਇੱਕ ਹੋਰ ਕਰਮਚਾਰੀ ਪਪੀਤਾ ਨੂੰ ਜਖਮੀ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਪੁਲੀਸ ਟੀਮ ਵੀ ਮੌਕੇ ਤੇ ਪਹੁੰਚ ਗਈ ਸੀ ਅਤੇ ਮਾਮਲੇ ਦੀ ਜਾਂਚ ਆਰੰਭ ਦਿੱਤੀ ਗਈ ਸੀ। ਮੌਕੇ ਤੇ ਪਹੁੰਚੇ ਫਾਇਰ ਅਫਸਰ ਨੇ ਦੱਸਿਆ ਕਿ ਇਹ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ।
