ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਦਿੱਤੀਆਂ ਜਾ ਰਹੀਆਂ ਮਿਆਰੀ ਸਿਹਤ ਸੇਵਾਵਾਂ- ਉੱਪ ਚੇਅਰਮੈਨ ਮਨਿੰਦਰਜੀਤ ਸਿੰਘ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੂਬੇ ’ਚ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ, ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।

ਡੇਰਾਬੱਸੀ  (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 1 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਜਿਸ ਤਹਿਤ ਸੂਬੇ ’ਚ ਸਿਹਤ ਸੰਸਥਾਂਵਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ, ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।  
ਉਕਤ ਪ੍ਰਗਟਾਵਾ ਅੱਜ ਸਬ ਡਵੀਜ਼ਨ ਡੇਰਾਬੱਸੀ ਦੇ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕਰਨ ਪੁੱਜੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਵੱਲੋਂ ਕਰਦਿਆਂ ਕਿਹਾ ਗਿਆ ਕਿ ਪੰਜਾਬ ਸਰਕਾਰ ਸਰਕਾਰੀ ਸਿਹਤ ਸੰਸਥਾਂਵਾਂ ’ਚ ਸੁਧਾਰ ਕਰਕੇ ਆਮ ਲੋਕਾਂ ਨੂੰ ਮਹਿੰਗੇ ਇਲਾਜ ਤੋਂ ਬਚਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਰਾਜ ਦੇ 881 ਆਮ ਆਦਮੀ ਕਲੀਨਿਕ, ਜਿਨ੍ਹਾਂ ’ਚ ਪਹਿਲਾਂ ਓ ਪੀ ਡੀ, ਦਵਾਈਆਂ ਅਤੇ ਟੈਸਟ ਮੁਫ਼ਤ ਦਿੱਤੇ ਜਾ ਰਹੇ ਹਨ, ਨੇ ਹੁਣ ਗਰਭਵਤੀ ਮਹਿਲਾਵਾਂ ਦੀ ਸਾਂਭ-ਸੰਭਾਲ ਦੀਆਂ ਸੇਵਾਵਾਂ ਵੀ ਦੇਣੀਆਂ ਸ਼ੁਰੂ ਕਰ ਦਿੱਤੀਆਂ ਹਨ।
ਉਨ੍ਹਾਂ ਦੱਸਿਆ ਕਿ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮਰੀਜ਼ਾਂ ਦੀ ਹਸਪਤਾਲਾਂ ਤੱਕ ਸੁਖਦ ਪਹੁੰਚ ਲਈ ਪਿਛਲੇ ਸਾਲ 58 ਐਂਬੂਲੈਂਸਾਂ ਅਤੇ ਇਸ ਸਾਲ 46 ਐਂਬੂਲੈਂਸਾਂ ਨਵੀਂਆਂ ਦਿੱਤੀਆਂ ਗਈਆਂ ਹਨ ਤਾਂ ਜੋ ਮਰੀਜ਼ ਨੂੰ ਹੰਗਾਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਤੱਕ ਪਹੁੰਚਣ ਵਿੱਚ ਕੋਈ ਮੁਸ਼ਕਿਲ ਨਾ ਆਵੇ ਅਤੇ ਨਾ ਹੀ ਮਹਿੰਗੀਆਂ ਫ਼ੀਸਾਂ ਦੇ ਕੇ ਐਂਬੂਲੈਂਸ ਕਿਰਾਏ ’ਤੇ ਲੈਣੀ ਪਵੇ।
ਡੇਰਾਬੱਸੀ ਹਸਪਤਾਲ ਦੇ ਦੌਰੇ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਆਏ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਡਾਕਟਰਜ਼ ਡੇਅ ’ਤੇ ਸਮੂਹ ਡਾਕਟਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਪੰਜਾਬ ਨੂੰ ਸਿਹਤਮੰਦ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ, ਜਿਸ ਤਹਿਤ ਹਸਪਤਾਲਾਂ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਜ਼ਮੀਨੀ ਪੱਧਰ ’ਤੇ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਕਦਮ ਉਠਾ ਰਹੀ ਹੈ। 
ਉਨ੍ਹਾਂ ਕਿਹਾ ਕਿ ਇਕੱਲੀਆਂ ਸਿਹਤ ਸਹੂਲਤਾਂ ਹੀ ਨਹੀਂ ਬਲਕਿ  ਪੰਜਾਬ ਦੇ ਵਿੱਚ ਲਗਾਤਾਰ ਨਸ਼ਿਆਂ ਦਾ ਖਾਤਮਾ ਵੀ ਪੰਜਾਬ ਸਰਕਾਰ ਦੀ ਅਹਿਮ ਪ੍ਰਾਪਤੀ ਹੈ, ਜਿਸ ਤਹਿਤ ਪੀੜਤਾਂ ਨੂੰ ਨਸ਼ਿਆਂ ਤੋਂ ਦੂਰ ਲਿਜਾਣ ਲਈ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਅਤੇ ਮੁੜ ਵਸੇਬਾ ਕੇਂਦਰਾਂ ’ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸ ਐਮ ਓ ਡੇਰਾਬੱਸੀ ਡਾਕਟਰ ਧਰਮਿੰਦਰ ਸਿੰਘ ਵੀ ਮੌਜੂਦ ਸਨ।