ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 04 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 04 ਜੁਲਾਈ ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਓਰੀਅਨ ਐਜੂਕੇਸ਼ਨਲ ਸੁਸਾਇਟੀ ਬੈਂਕ ਹਾਊਸ (ਐੱਚ.ਡੀ.ਐੱਫ.ਸੀ) ਆਈ.ਟੀ. ਸਿਟੀ ਸੈਕਟਰ-83, ਮੋਹਾਲੀ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 11:00 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ।

ਇਹ ਜਾਣਕਾਰੀ ਦਿੰਦਿਆਂ ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ, ਹਰਪ੍ਰੀਤ ਸਿੰਘ ਮਾਨਸ਼ਾਹੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਤਹਿਤ ਮਿਤੀ 04-07-2025 (ਸ਼ੁੱਕਰਵਾਰ) ਨੂੰ ਪਲੇਸਮੈਂਟ ਕੈਂਪ ਆਯੋਜਨ ਕੀਤਾ ਜਾਣਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਕੈਂਪ ਵਿੱਚ ਓਰੀਅਨ ਐਜੂਕੇਸ਼ਨਲ ਸੁਸਾਇਟੀ ਬੈਂਕ ਹਾਊਸ (ਐੱਚ.ਡੀ.ਐੱਫ.ਸੀ) ਆਈ.ਟੀ ਸਿਟੀ ਵੱਲੋਂ ਮੈਡੀਕਲ ਲੈਬ ਟੈਕਨੀਸ਼ੀਅਨ ਫੈਕਲਟੀ, ਜੁਨੀਅਰ ਸਾਫਟਵੇਅਰ ਡਵੈਲਪਰ ਫੈਕਲਟੀ, ਸਰਚ ਇੰਜਨ ਮਾਰਕੀਟਿੰਗ ਐਗਜ਼ੀਕਿਊਟਿਵ ਫੈਕਲਟੀ, ਰਿਟੇਲ ਸੇਲਜ਼ ਐਸੋਸੀਏਟ ਫੈਕਲਟੀ, ਬੈਕਿੰਗ ਐਂਡ ਅਕਾਊਂਟਸ ਐਗਜ਼ੀਕਿਊਟਿਵ, ਪਲੇਸਮੈਂਟ ਐਗਜ਼ੀਕਿਊਟਿਵ, ਪਲੇਸਮੈਂਟ ਮੈਨੇਜਰ, ਮੋਬੀਲਾਈਜ਼ਰ ਅਤੇ ਟ੍ਰੇਨਿੰਗ ਮੈਨੇਜਰ ਦੀਆਂ ਆਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਭਰਤੀ ਕੀਤੇ ਗਏ ਪ੍ਰਾਰਥੀਆਂ ਦੀ ਤਨਖਾਹ ਕੰਪਨੀ ਅਨੁਸਾਰ (20000/- ਤੋਂ 45000/-) ਹੋਵੇਗੀ ਅਤੇ ਕੰਮ ਕਰਨ ਦਾ ਸਥਾਨ ਜ਼ਿਲ੍ਹਾ ਐਸ.ਏ.ਐਸ ਨਗਰ ਹੋਵੇਗਾ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਪ੍ਰਾਰਥੀਆਂ ਦੀ ਉਮਰ 18 ਤੋਂ 45 ਸਾਲ ਤੱਕ ਹੋਵੇਗੀ ਅਤੇ ਘੱਟੋ ਘੱਟ ਯੋਗਤਾ ਗਰੈਜੂਏਸ਼ਨ, ਬੀ.ਕਾਮ, ਐੱਮ.ਕਾਮ, ਬੀ.ਟੈੱਕ, ਬੀ.ਸੀ.ਏ, ਐਮ.ਸੀ.ਏ, ਬੀ.ਐੱਸ.ਸੀ, ਬੀ.ਐੱਸ.ਸੀ ਐੱਮ ਐੱਲ ਟੀ, ਸੀ.ਐੱਸ.ਆਰ, ਮਾਰਕੀਟਿੰਗ ਐਂਡ ਕ੍ਰੇਡੀਟ ਕਾਰਡ ਸੇਲਜ਼, ਟ੍ਰੇਨਿੰਗ ਰਿਟੇਲ, ਬੀ.ਪੀ.ਓ, ਪ੍ਰੋਸੈੱਸ, ਟੈਕਨੀਕਲ ਸਕੀਲਜ਼ ਆਦਿ ਪਾਸ ਲੋੜੀਂਦੀ ਹੈ। ਇਨ੍ਹਾਂ ਆਸਾਮੀਆਂ ਲਈ ਪ੍ਰਾਰਥੀ https://forms.gle/YJT3mE3E4iKxJNEV8 ਲਿੰਕ ਤੇ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨਕਾਰਡ ਨਾਲ ਲੈ ਕੇ ਆਉਣ ਤਾਂ ਕਿ ਪ੍ਰਾਰਥੀਆ ਦੀ ਮੌਕੇ ਤੇ ਹੀ ਰਜਿਸਟ੍ਰੇਸ਼ਨ ਕਰਵਾਈ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਰੀਜ਼ਿਊਮ ਸਮੇਤ ਫਾਰਮਲ ਡਰੈੱਸ ਵਿੱਚ ਸਮੇਂ ਸਿਰ ਆਉਣ ਦੀ ਖੇਚਲ ਕਰਨ।