ਸੀ ਐਮ ਦੀ ਯੋਗਸ਼ਾਲਾ ਸਰੀਰਕ ਅਤੇ ਮਾਨਸਿਕ ਤੌਰ ’ਤੇ ਕਰ ਰਹੀ ਹੈ ਸਿਹਤਮੰਦ: ਐਸ.ਡੀ.ਐਮ. ਦਮਨਦੀਪ ਕੌਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇਣ ਕਾਰਨ ਲੋਕਾਂ ਵੱਲੋਂ ਭਰਪੂਰ ਸਲਾਹੀ ਜਾ ਰਹੀ ਹੈ। ਸੀ ਐਮ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਜੁਲਾਈ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ‘ਸੀ.ਐਮ. ਦੀ ਯੋਗਸ਼ਾਲਾ’ ਲੋਕਾਂ ਨੂੰ ਤੰਦਰੁਸਤ ਤੇ ਸਿਹਤਮੰਦ ਜੀਵਨ ਦੇਣ ਕਾਰਨ ਲੋਕਾਂ ਵੱਲੋਂ ਭਰਪੂਰ ਸਲਾਹੀ ਜਾ ਰਹੀ ਹੈ। ਸੀ ਐਮ ਦੀ ਯੋਗ ਸ਼ਾਲਾ ਰਾਹੀਂ ਵੱਖ- ਵੱਖ ਯੋਗਾ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਮੁਫਤ ਯੋਗਾ ਸਿਖਲਾਈ ਦਿੱਤੀ ਜਾ ਰਹੀ ਹੈ।
   ਇਹ ਜਾਣਕਾਰੀ ਦਿੰਦਿਆਂ ਐੱਸ. ਡੀ. ਐੱਮ. ਮੋਹਾਲੀ ਦਮਨਦੀਪ ਕੌਰ  ਨੇ ਦੱਸਿਆ ਕਿ ਮੋਹਾਲੀ ਵਿਖੇ ਚਲਾਈ ਜਾ ਰਹੀ ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ ’ਤੇ ਸਿਹਤਮੰਦ ਬਣਾਉਣ ਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਵੱਖ-ਵੱਖ  ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀਆ ਗਈਆ ਯੋਗਸ਼ਾਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ। 
ਇਸੇ ਲੜੀ ਤਹਿਤ ਮੁਹਾਲੀ ਵਿਖੇ ਯੋਗਾ ਟ੍ਰੇਨਰ ਪ੍ਰਿਯੰਕਾ ਵੱਲੋਂ ਇੱਕ ਦਿਨ ਵਿੱਚ ਛੇ ਕਲਾਸਾਂ ਲਾਈਆਂ ਜਾਂਦੀਆਂ ਹਨ। ਉਸ ਵੱਲੋਂ ਪਹਿਲੀ ਕਲਾਸ ਦ ਬਲੂ ਡੋਰ ਕੈਫੇ ਲਾਡਰਾਂ ਸੈਕਟਰ-93 ਵਿਖੇ ਸਵੇਰੇ 4.55 ਤੋਂ 5.55 ਵਜੇ ਤੱਕ, ਦੂਸਰੀ ਕਲਾਸ ਟੀ.ਡੀ. ਆਈ ਸਿਟੀ ਸੈਕਟਰ 111 ਵਿਖੇ ਸਵੇਰੇ 6.00 ਤੋਂ 7.00 ਵਜੇ ਤੱਕ, ਤੀਸਰੀ ਕਲਾਸ ਗੁਰਦੁਆਰਾ ਲਾਂਡਰਾਂ ਸੈਕਟਰ- 93 ਵਿਖੇ ਸਵੇਰੇ 8.10 ਤੋਂ 9.10 ਵਜੇ ਤੱਕ, ਚੌਥੀ ਕਲਾਸ  ਦ ਐਮਾਰ ਮੋਹਾਲੀ ਹਿੱਲਜ਼ ਸੈਕਟਰ- 106 ਵਿਖੇ ਸ਼ਾਮ 4.20 ਤੋਂ 5.20 ਵਜੇ ਤੱਕ, ਪੰਜਵੀਂ ਕਲਾਸ ਟੀ. ਡੀ.ਆਈ ਸਿਟੀ ਸੈਕਟਰ- 110 ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਅਤੇ ਦਿਨ ਦੀ ਆਖਰੀ ਛੇਵੀਂ ਕਲਾਸ ਜੇ.ਐਲ.ਪੀ.ਐਲ ਸੁਸਾਇਟੀ ਸੈਕਟਰ-94 ਵਿਖੇ ਸ਼ਾਮ 6.40 ਤੋਂ 7.40 ਵਜੇ ਤੱਕ ਲਗਾਈ ਜਾਂਦੀ ਹੈ।
ਯੋਗਾ ਟ੍ਰੇਨਰ ਪ੍ਰਿਯੰਕਾ ਦਾ ਕਹਿਣਾ ਹੈ ਕਿ ਰੋਜ਼ਾਨਾ ਕੀਤਾ ਜਾਣ ਵਾਲਾ ਯੋਗਾ ਅਭਿਆਸ ਮਨੁੱਖ ਦੀ ਜੀਵਨ ਸ਼ੈਲੀ ਵਿੱਚ ਬਦਲਾਅ ਲੈ ਕੇ ਆਉਂਦਾ ਹੈ। ਯੋਗਾ ਦਾ ਅਭਿਆਸ ਕਰਕੇ ਇੱਕ ਸਿਹਤਮੰਦ ਜੀਵਨ ਬਤੀਤ ਕਰਨ ਲਈ ਮਾਨਸਿਕ ਅਤੇ ਸਰੀਰਕ ਸੰਤੁਲਨ ਬਣਾਈ ਰੱਖਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਅਤੇ ਤਣਾਅ ਮੁਕਤ ਜੀਵਨ ਲਈ ਯੋਗਾ ਨੂੰ ਆਪਣੀ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣਾ ਜ਼ਰੂਰੀ ਹੈ। 
ਚਾਹਵਾਨ ਲੋਕ ਮੁਫਤ ਯੋਗਾ ਸਿਖਲਾਈ ਲੈਣ ਲਈ ਟੋਲ-ਫਰੀ ਨੰਬਰ 7669 400 500  ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕਰ ਸਕਦੇ ਹਨ। ਸਿੱਖਿਅਤ ਯੋਗਾ ਇੰਸਟਰਕਟਰ ਲੋਕਾਂ ਨੂੰ ਯੋਗਾ ਕਰਵਾਉਣ ਵਿੱਚ ਮਦਦ ਕਰਨਗੇ, ਜਿਸ ਲਈ ਕੋਈ ਫ਼ੀਸ ਨਹੀਂ ਲਈ ਜਾਵੇਗੀ।