ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲਿਆਂ ਵੱਲ ਤਵੱਜੋ ਨਹੀਂ ਦੇ ਰਹੀ ਤੇ ਲੋਕਾਂ ਦੇ

ਗੜਸ਼ੰਕਰ, 3 ਜੁਲਾਈ- ਬਹੁਜਨ ਸਮਾਜ ਪਾਰਟੀ ਵੱਲੋਂ ਪਿਛਲੇ ਦਿਨੀ ਗੜਸ਼ੰਕਰ ਦੇ ਡੀਐਸਪੀ ਦਫਤਰ ਸਾਹਮਣੇ ਇੱਕ ਵਿਸ਼ਾਲ ਧਰਨਾ ਦੇ ਕੇ ਆਪਣੀਆਂ ਤਿੰਨ ਮੁੱਖ ਮੰਗਾਂ ਜਨਤਕ ਤੌਰ ਤੇ ਰੱਖੀਆਂ ਸਨ। ਬਹੁਜਨ ਸਮਾਜ ਪਾਰਟੀ ਦੇ ਹਲਕਾ ਇੰਚਾਰਜ ਰਣਵੀਰ ਸਿੰਘ ਬੱਬਰ ਨੇ ਦੱਸਿਆ ਕਿ ਇਹਨਾਂ ਸਮੱਸਿਆਵਾਂ ਵੱਲ ਪ੍ਰਸ਼ਾਸਨ ਵੱਲੋਂ ਪੁਲਿਸ ਵੱਲੋਂ ਅੱਜ ਤੱਕ ਕੋਈ ਧਿਆਨ ਨਹੀਂ ਦਿੱਤਾ ਗਿਆ।

 ਜਿਸ ਦੇ ਕਾਰਨ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਗੜਸ਼ੰਕਰ ਦੇ ਹਰ ਸੈਕਟਰ ਵਿੱਚ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇਗਾ। ਪਾਰਟੀ ਵਰਕਰਾਂ ਨੇ ਪਿੰਡ ਪਾਰੋਵਾਲ ਵਿਚ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਪੁਤਲਾ ਫੂਕਿਆ।
ਰਣਵੀਰ ਸਿੰਘ ਬੱਬਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੇ ਮਸਲਿਆਂ ਵੱਲ ਤਵੱਜੋ ਨਹੀਂ ਦੇ ਰਹੀ ਤੇ ਲੋਕਾਂ ਦੇ ਮਸਲੇ ਜਿਉਂ ਦੇ ਤਿਉਂ ਬਰਕਰਾਰ ਹਨ। ਉਹਨਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਹੋਣ ਵਾਲੇ ਧਰਨੇ ਪ੍ਰਦਰਸ਼ਨਾਂ ਵਿੱਚ ਸ਼ਾਮਿਲ ਹੋਵੋ ਤਾਂ ਕਿ ਸਰਕਾਰ ਦੀਆਂ ਬੰਦ ਪਈਆਂ ਅੱਖਾਂ ਨੂੰ ਖੋਲਿਆ ਜਾ ਸਕੇ।