
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਮਿਤੀ 06 ਤੋਂ 8 ਨਵੰਬਰ ਤੱਕ ਰੋਜ਼ਾਨਾ 3 ਦਿਨਾਂ ਲਈ ਪਲੇਸਮੈਂਟ ਕੈਂਪ ਲਾਇਆ ਜਾਵੇਗਾ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 06 ਨਵੰਬਰ, 07 ਨਵੰਬਰ ਅਤੇ 08 ਨਵੰਬਰ (ਬੁੱਧਵਾਰ, ਵੀਰਵਾਰ ਅਤੇ ਸੁੱਕਰਵਾਰ) ਨੂੰ ਰੋਜ਼ਾਨਾ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜ਼ਿਲ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 4 ਨਵੰਬਰ 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ 06 ਨਵੰਬਰ, 07 ਨਵੰਬਰ ਅਤੇ 08 ਨਵੰਬਰ (ਬੁੱਧਵਾਰ, ਵੀਰਵਾਰ ਅਤੇ ਸੁੱਕਰਵਾਰ) ਨੂੰ ਰੋਜ਼ਾਨਾ ਪਲੇਸਮੈਂਟ ਕੈਂਪ ਦਾ ਆਯੋਜਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਮਰਾ ਨੰ: 461, ਤੀਜੀ ਮੰਜ਼ਿਲ, ਐਸ.ਏ.ਐਸ ਨਗਰ (ਮੋਹਾਲੀ) ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਹਿਰ 1.30 ਵਜੇ ਤੱਕ ਹੋਵੇਗਾ।
ਇਸ ਬਾਰੇ ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਮੁੱਖ ਕਾਰਜਕਾਰੀ ਅਫ਼ਸਰ ਸ੍ਰੀਮਤੀ ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ, ਐਸ.ਏ.ਐਸ ਨਗਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਉਪਰਾਲਾ ਲਗਾਤਾਰ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬੁੱਧਵਾਰ ਤੋਂ ਸ਼ੁੱਕਰਵਾਰ (ਮਿਤੀ 06-11-2024, 07-11-2024 ਅਤੇ 08-11-2024) ਤੱਕ 3 ਦਿਨਾਂ ਲਈ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਜਿਸ ਵਿੱਚ ਵਾਲੀਆ ਇੰਡਸਟਰੀਜ਼, ਸਪਿੰਨ ਆਫ ਟੈਕਨੋਪਾਰਕ ਪ੍ਰਾਇ: ਲਿਮਿ:, ਮੈਟਲੋਨਿਕਸ ਇੰਡਸਟਰੀਜ਼ ਪ੍ਰਾਇ: ਲਿਮਿ:, ਇੰਡਸਟਰੀਅਲ ਟੂਲਜ਼ ਐਂਡ ਗਾਊਜੇਸ, ਅਲਾਈਨਾ ਆਟੋ ਇੰਡਸਟਰੀਜ਼ ਪ੍ਰਾਇ: ਲਿਮਿ:, ਹੈਰੀਸਨਜ ਇੰਜੀਅਰਿੰਗ ਇੰਡਸਟਰੀਸ, ਹਰਜੀ ਇੰਡਸਟਰੀਸ, ਪੈਂਡੂਲਮ ਸਰਵਿਸਿਜ, (Walia Industries, Spinoff technopark pvt ltd, Metlonics Industries Pvt. Limited, INDUSTRIAL TOOLS AND GAUGES, ALLENA AUTO INDUSTRIES PVT. LTD, Harrisons Engineering Industries, Harji Industries, Pendulam Services) ਕੰਪਨੀਆਂ ਸ਼ਾਮਲ ਹੋਣਗੀਆਂ। ਇਨ੍ਹਾਂ ਕੰਪਨੀਆਂ ਵੱਲੋਂ ਸੀ.ਐਨ.ਸੀ./ਵੀ.ਐਮ.ਸੀ ੳਪਰੇਟਰਸ, ਵੈਲਡਰਸ, ਫਿਲਟਰਸ, ਗਰਿੰਡਰ ਮੈਨ, ਹੈਲਪਰ, ਫੀਲਡ ਸੁਪਰਵਾਈਜ਼ਰ, ਲੇਜ਼ਰ ਮਸ਼ੀਨ ਓਪਰੇਟਰ, ਸਿਵਲ ਇੰਜੀਨੀਅਰ (CNC/VMC operators, Welders, Fitters, Grinder man, Helper, Field Superwiser, Laser machine operator, Civil Engineer) ਆਦਿ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਚੁਣੇ ਗਏ ਪ੍ਰਾਰਥੀਆਂ ਦੀ ਘੱਟੋ-ਘੱਟ ਤਨਖਾਹ 10000 ਤੋਂ 25000 ਤੱਕ ਹੋਵੇਗੀ।
ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਹੋਵੇ ਅਤੇ ਘੱਟ ਤੋਂ ਘੱਟ ਯੋਗਤਾ ਦਸਵੀ, ਬਾਰਵੀ, ਆਈ.ਟੀ.ਆਈ, ਡਿਪਲੋਮਾ ਅਤੇ ਗ੍ਰੈਜੁਏਸ਼ਨ ਪਾਸ ਕੀਤਾ ਹੋਵੇ, ਭਾਗ ਲੈ ਸਕਦੇ ਹਨ। ਉਨ੍ਹਾਂ ਵੱਲੋਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ ਅਤੇ ਇਸ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਕਰਵਾਉਣਾ ਜ਼ਰੂਰੀ ਹੈ, ਜਿਨ੍ਹਾਂ ਪ੍ਰਾਰਥੀਆਂ ਦੀ ਮੈਨੂਅਲ ਰਜਿਸਟ੍ਰੇਸ਼ਨ ਨਹੀਂ ਹੋਈ ਹੈ, ਉਹ ਪ੍ਰਾਰਥੀ ਆਪਣੇ ਸਾਰੇ ਅਸਲ ਸਰਟੀਫਿਕੇਟ, ਆਧਾਰ ਕਾਰਡ ਅਤੇ ਪੈਨ ਕਾਰਡ ਲਾਜ਼ਮੀ, ਜਾਤੀ ਸਰਟੀਫਿਕੇਟ ਅਤੇ ਇਹਨਾਂ ਦੀਆਂ ਫੋਟੋ ਕਾਪੀਆਂ ਨਾਲ ਲਿਆਉਣ ਤਾਂ ਜੋ ਪ੍ਰਾਰਥੀਆਂ ਦੀ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਤੋਂ ਇਲਾਵਾ ਪ੍ਰਾਰਥੀ ਇਸ ਲਿੰਕ https://forms.gle/YJT3mE3E4iKxJNEV8 ‘ਤੇ ਆਪਣਾ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ। ਪ੍ਰਾਰਥੀ ਆਪਣੇ ਬਾਇਓਡਾਟਾ ਸਮੇਤ ਫਾਰਮਲ ਡਰੈਸ ਵਿੱਚ ਆਉਣ ਦੀ ਖੇਚਲ ਕਰਨ।
