ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਲਾਭਪਾਤਰੀਆਂ ਨੂੰ ਵੰਡੇ ਗਏ ਕਰਜ਼ਾ ਮੁਆਫੀ ਸਰਟੀਫਿਕੇਟ

ਹੁਸ਼ਿਆਰਪੁਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਗਰੀਬ ਅਤੇ ਪਿੱਛੜੇ ਵਰਗਾਂ ਨੂੰ ਵੱਡੀ ਰਾਹਤ ਦਿੰਦੇ ਹੋਏ 67.84 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ। ਇਸ ਤਹਿਤ ਗੜਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਦੇ 46,28,848 ਰੁਪਏ ਅਤੇ ਐੱਸ.ਬੀ.ਐੱਸ ਨਗਰ ਦੇ 22,31,210 ਰੁਪਏ ਦੇ ਕਰਜ਼ੇ ਲਾਭਪਾਤਰੀਆਂ ਦੇ ਮਾਫ਼ ਕੀਤੇ ਗਏ।

ਇਸ ਸੰਬੰਧੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਲਾਭਪਾਤਰੀਆਂ ਨੂੰ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਵੰਡੇ ਗਏ। ਇਸ ਮੌਕੇ ਉੱਤੇ ਜ਼ਿਲ੍ਹਾ ਮੈਨੇਜਰ ਹੁਸ਼ਿਆਰਪੁਰ ਨਰੇਸਵਰ ਸਿੰਘ, ਜ਼ਿਲ੍ਹਾ ਮੈਨੇਜਰ ਐੱਸ.ਬੀ.ਐੱਸ ਨਗਰ ਕੁਲਵਿੰਦਰ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਸੁਰਿੰਦਰ ਮੱਟੂ, ਰਾਜ ਕੁਮਾਰ ਸਟਾਫ਼ ਸਮੇਤ ਕਈ ਅਧਿਕਾਰੀ ਮੌਜੂਦ ਰਹੇ।
 ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਇਹ ਯਤਨ ਪੰਜਾਬ ਸਰਕਾਰ ਵੱਲੋਂ ਗਰੀਬਾਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਲਿਆਉਣ ਲਈ ਇੱਕ ਵੱਡਾ ਕਦਮ ਹੈ, ਤਾਂ ਜੋ ਕੋਈ ਵੀ ਆਰਥਿਕ ਤੰਗੀ ਕਾਰਨ ਪਿੱਛੇ ਨਾ ਰਹਿ ਜਾਵੇ।