ਪੁਲੀਸ ਵੱਲੋਂ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲਾਂ ਦਾ ਪਰਦਾਫ਼ਾਸ਼; ਹੈਰੋਇਨ, ਅਸਲਾ ਤੇ ਲੱਖਾਂ ਦੀ ਡਰੱਗ ਮਨੀ ਬਰਾਮਦ
ਅੰਮ੍ਰਿਤਸਰ, 4 ਜੁਲਾਈ- ਇੱਕ ਵੱਡੀ ਖੁਫੀਆ ਕਾਰਵਾਈ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਇਸ ਤਹਿਤ ਪੁਲੀਸ ਨੇ ਦੋ ਕੇਸਾਂ ਵਿਚ 9 ਮੁਲਜ਼ਮਾਂ ਨੂੰ ਕਾਬੂ ਕੀਤਾ ਅਤੇ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 ਐਮਐਮ ਅਤੇ 2 ਚੀਨੀ ਪਿਸਤੌਲ ਕਾਰਤੂਸਾਂ ਸਮੇਤ) ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਹ ਖੁਲਾਸਾ ਡੀਜੀਪੀ ਗੌਰਵ ਯਾਦਵ ਨੇ ਅਪਣੇ ਐਕਸ X ਸੋਸ਼ਲ ਮੀਡੀਆ ਖਾਤੇ ਰਾਹੀਂ ਕੀਤਾ ਹੈ।

ਉਨ੍ਹਾਂ ਦਸਿਆ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ 5 ਆਧੁਨਿਕ ਪਿਸਤੌਲਾਂ (ਗਲੋਕ ਅਤੇ ਚੀਨੀ ਪਿਸਤੌਲਾਂ ਸਮੇਤ) ਅਤੇ 1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚੋਂ ਦੋ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ ਅਤੇ ਉਹ ਪਾਕਿਸਤਾਨ ਅਤੇ ਮਲੇਸ਼ੀਆ ਵਿਚਲੇ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਪੰਜਾਬ ਭਰ ਵਿੱਚ ਹਥਿਆਰ ਪਹੁੰਚਾਉਣ ਲਈ ਕੰਮ ਕਰ ਰਹੇ ਸਨ।
ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਛੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਜੋ ਕਿ ਦਿੱਲੀ, ਕਰਨਾਟਕ ਅਤੇ ਦੁਬਈ ਨਾਲ ਜੁੜੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਹਿੱਸਾ ਹਨ। ਇਨ੍ਹਾਂ ਕੋਲੋਂ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਹ ਹਵਾਲਾ ਚੈਨਲਾਂ ਰਾਹੀਂ ਪੈਸੇ ਭੇਜ ਰਹੇ ਸਨ।
ਉਨ੍ਹਾਂ ਦਸਿਆ ਕਿ ਦੋਵਾਂ ਮਾਮਲਿਆਂ ਵਿਚ ਕੁੱਲ 1.15 ਕਿਲੋ ਹੈਰੋਇਨ, 5 ਪਿਸਤੌਲ (3 ਗਲੋਕ 9 ਐਮਐਮ ਅਤੇ 2 ਚੀਨੀ ਪਿਸਤੌਲ ਕਾਰਤੂਸਾਂ ਸਮੇਤ) ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਇਸ ਸਬੰਧ ਵਿਚ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਥਾਣਾ ਸਦਰ ਅਤੇ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਦਸਿਆ ਕਿ ਦੋਵਾਂ ਮਾਮਲਿਆ ਵਿਚ ਅਗਲੇਰੀ ਜਾਂਚ ਅਤੇ ਮੁਲਜ਼ਮਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।