
ਮਿੱਥੇ ਸਮੇਂ ’ਤੇ ਹੋਣਗੀਆਂ ਨਗਰ ਨਿਗਮ ਚੋਣਾਂ - ਕੁਲਵੰਤ ਸਿੰਘ
ਐਸ ਏ ਐਸ ਨਗਰ, 5 ਜੁਲਾਈ- ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਅਪ੍ਰੈਲ 2026 ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਮਿੱਥੇ ਸਮੇਂ ’ਤੇ ਕਰਵਾ ਦਿੱਤੀਆਂ ਜਾਣਗੀਆਂ। ਸਕਾਈ ਹਾਕ ਟਾਈਮਜ਼ ਨਾਲ ਕੀਤੀ ਗਈ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ ਕਰਵਾਉਣ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਹੈ ਅਤੇ ਇਹ ਚੋਣਾਂ ਹਰ ਹਾਲ ਵਿੱਚ ਮਿੱਥੇ ਸਮੇਂ ਤੋਂ ਪਹਿਲਾਂ ਕਰਵਾ ਦਿੱਤੀਆਂ ਜਾਣਗੀਆਂ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਨੂੰ ਲੰਮਕਾਇਆ ਜਾ ਸਕਦਾ ਹੈ।
ਐਸ ਏ ਐਸ ਨਗਰ, 5 ਜੁਲਾਈ- ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਅਪ੍ਰੈਲ 2026 ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਮਿੱਥੇ ਸਮੇਂ ’ਤੇ ਕਰਵਾ ਦਿੱਤੀਆਂ ਜਾਣਗੀਆਂ। ਸਕਾਈ ਹਾਕ ਟਾਈਮਜ਼ ਨਾਲ ਕੀਤੀ ਗਈ ਵਿਸ਼ੇਸ਼ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਨਗਰ ਨਿਗਮ ਚੋਣਾਂ ਕਰਵਾਉਣ ਦੇ ਰਾਹ ਵਿੱਚ ਕੋਈ ਰੁਕਾਵਟ ਨਹੀਂ ਹੈ ਅਤੇ ਇਹ ਚੋਣਾਂ ਹਰ ਹਾਲ ਵਿੱਚ ਮਿੱਥੇ ਸਮੇਂ ਤੋਂ ਪਹਿਲਾਂ ਕਰਵਾ ਦਿੱਤੀਆਂ ਜਾਣਗੀਆਂ। ਇੱਥੇ ਜ਼ਿਕਰਯੋਗ ਹੈ ਕਿ ਪਿਛਲੇ ਕੁਝ ਸਮੇਂ ਤੋਂ ਇਹ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਐਸ ਏ ਐਸ ਨਗਰ ਦੀ ਚੋਣ ਨੂੰ ਲੰਮਕਾਇਆ ਜਾ ਸਕਦਾ ਹੈ।
ਇਸ ਦਾ ਕਾਰਨ ਇਹ ਹੈ ਕਿ ਜਿੱਥੇ ਆਪ ਸਰਕਾਰ ਵੱਲੋਂ ਪਹਿਲਾਂ ਵੀ ਸੂਬੇ ਦੀਆਂ ਨਗਰ ਨਿਗਮ ਚੋਣਾਂ ਨੂੰ ਲੰਮਕਾਇਆ ਗਿਆ ਸੀ ਉੱਥੇ ਇਹ ਗੱਲ ਵੀ ਆਖੀ ਜਾ ਰਹੀ ਹੈ ਕਿ ਨਗਰ ਨਿਗਮ ਦੀ ਮੀਟਿੰਗ ਵਿੱਚ ਸ਼ਹਿਰ ਦੇ ਨਾਲ ਲੱਗਦੇ ਖੇਤਰਾਂ ਨੂੰ ਨਿਗਮ ਵਿੱਚ ਸ਼ਾਮਲ ਕਰਨ ਸੰਬੰਧੀ ਮਤਾ ਪਾਸ ਕੀਤੇ ਜਾਣ ਦੇ ਬਾਵਜੂਦ ਸਰਕਾਰ ਵੱਲੋਂ ਇਸ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ ਅਤੇ ਨਗਰ ਨਿਗਮ ਦਾ ਇਹ ਮਤਾ ਸਰਕਾਰੀ ਫਾਈਲਾਂ ਦੀ ਧੂੜ ਫੜਕ ਰਿਹਾ ਹੈ।
ਨਗਰ ਨਿਗਮ ਵੱਲੋਂ ਜਿਹੜੇ ਖੇਤਰਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤਾ ਜਾਂਦਾ ਹੈ ਉਸ ਵਿੱਚ ਪਿੰਡ ਬਲੌਂਗੀ, ਟੀ ਡੀ ਆਈ, ਬਲਿਆਲੀ, ਸੈਕਟਰ 90-91 (ਜੇ ਐਲ ਪੀ ਐਲ) ਸੈਕਟਰ 88-89 ਤੋਂ ਇਲਾਵਾ ਹੋਰ ਖੇਤਰ ਸ਼ਾਮਲ ਹਨ ਜਿਹਨਾਂ ਨੂੰ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਜਾਣ ਸੰਬੰਧੀ ਨਗਰ ਨਿਗਮ ਦੀ ਮੀਟਿੰਗ ਵਿੱਚ ਮੰਜੂਰੀ ਦਿੱਤੀ ਜਾ ਚੁੱਕੀ ਹੈ ਪਰੰਤੂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਨਿਗਮ ਦੇ ਇਸ ਮਤੇ ਨੂੰ ਹੁਣ ਤੱਕ ਮੰਜੂਰੀ ਨਹੀਂ ਦਿੱਤੀ ਗਈ ਹੈ ਅਤੇ ਇਹ ਕੰਮ ਵਿਚਾਲੇ ਹੀ ਲੰਮਕ ਰਿਹਾ ਹੈ।
ਇਸ ਸੰਬੰਧੀ ਕਿਹਾ ਜਾ ਰਿਹਾ ਹੈ ਕਿ ਜੇਕਰ ਇਹਨਾਂ ਖੇਤਰਾਂ ਨੂੰ ਨਗਰ ਨਿਗਮ ਦੀ ਹੱਦ ਵਿੱਚ ਸ਼ਾਮਲ ਕਰਨ ਸੰਬੰਧੀ ਨਿਗਮ ਦੇ ਮਤੇ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਵਾਨਗੀ ਦੇ ਵੀ ਦਿੱਤੀ ਜਾਂਦੀ ਹੈ ਤਾਂ ਵੀ ਇਹਨਾਂ ਖੇਤਰਾਂ ਨੂੰ ਅਮਲੀ ਰੂਪ ਵਿੱਚ ਨਗਰ ਨਿਗਮ ਦਾ ਹਿੱਸਾ ਬਣਾਉਣ ਵਿੱਚ ਤਿੰਨ ਮਹੀਨੇ ਤੋਂ ਵੱਧ ਦਾ ਸਮਾਂ ਲੱਗਣਾ ਹੈ।
ਇਸ ਦਾ ਕਾਰਨ ਇਹ ਹੈ ਕਿ ਜਿਹੜੇ ਖੇਤਰ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਜਾਣੇ ਹਨ, ਉਹਨਾਂ ਵਿੱਚ ਕੁਝ ਪਿੰਡ ਵੀ ਸ਼ਾਮਲ ਹਨ ਜਿਹਨਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕੀਤੇ ਜਾਣੇ ਜ਼ਰੂਰੀ ਹਨ ਅਤੇ ਇਸ ਵਿੱਚ ਸਮਾਂ ਲੱਗ ਸਕਦਾ ਹੈ। ਇਸ ਤੋਂ ਬਾਅਦ ਵਾਰਡਬੰਦੀ ਕਰਨ ਵਿੱਚ ਵੀ ਕਾਫੀ ਸਮਾਂ ਲੱਗ ਸਕਦਾ ਹੈ ਅਤੇ ਵਾਰਡਬੰਦੀ ਤੋਂ ਬਾਅਦ ਵਾਰਡ ਵਾਈਜ਼ ਵੋਟਰ ਸੂਚੀਆਂ ਬਣਾਉਣ ਦਾ ਕੰਮ ਵੀ ਕੀਤਾ ਜਾਣਾ ਜ਼ਰੂਰੀ ਹੋਵੇਗਾ ਅਤੇ ਫਿਰ ਵੋਟਰ ਸੂਚੀਆਂ ਬਾਰੇ ਦਾਅਵੇ ਅਤੇ ਇਤਰਾਜ਼ ਵਾਸਤੇ ਵੀ ਸਮਾਂ ਦੇਣਾ ਜ਼ਰੂਰੀ ਹੁੰਦਾ ਹੈ।
ਇਹਨਾਂ ਖਦਸ਼ਿਆਂ ਬਾਰੇ ਗੱਲ ਕਰਨ ’ਤੇ ਸ. ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸਾਰਾ ਕੁਝ ਮਿੱਥੇ ਸਮੇਂ ਵਿੱਚ ਸਿਰੇ ਚੜ੍ਹਾ ਲਿਆ ਜਾਵੇਗਾ। ਉਹਨਾਂ ਕਿਹਾ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਨੂੰ ਹੁਣੇ 9 ਮਹੀਨਿਆਂ ਤੋਂ ਵੱਧ ਸਮਾਂ ਪਿਆ ਹੈ ਅਤੇ ਇਸ ਦੌਰਾਨ ਇਹ ਸਾਰੀਆਂ ਕਾਰਵਾਈਆਂ ਬੜੀ ਆਸਾਨੀ ਨਾਲ ਮੁਕੰਮਲ ਕੀਤੀਆਂ ਜਾ ਸਕਦੀਆਂ ਹਨ ਅਤੇ ਨਿਗਮ ਚੋਣਾਂ ਮਿੱਥੇ ਸਮੇਂ ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣਗੀਆਂ। ਨਗਰ ਨਿਗਮ ਚੋਣਾਂ 14 ਫਰਵਰੀ 2021 ਨੂੰ ਹੋਈਆਂ ਸਨ ਜਿਹਨਾਂ ਦੇ ਨਤੀਜੇ 17 ਫਰਵਰੀ ਨੂੰ ਜਾਰੀ ਕੀਤੇ ਗਏ ਸਨ।
ਬਾਅਦ ਵਿੱਚ 21 ਅਪ੍ਰੈਲ 2021 ਨੂੰ ਨਵੇਂ ਚੁਣੇ ਗਏ ਕੌਂਸਲਰਾਂ ਨੂੰ ਸਹੁੰ ਚੁਕਵਾਈ ਗਈ ਸੀ ਅਤੇ ਉਸੇ ਦਿਨ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਦੀ ਚੋਣ ਦਾ ਕੰਮ ਸਿਰੇ ਚੜ੍ਹਿਆ ਸੀ। ਇਸ ਲਿਹਾਜ਼ ਨਾਲ ਵੇਖਿਆ ਜਾਵੇ ਤਾਂ ਨਗਰ ਨਿਗਮ ਦਾ ਮੌਜੂਦਾ ਕਾਰਜਕਾਲ 12 ਅਪ੍ਰੈਲ 2026 ਨੂੰ ਸਮਾਪਤ ਹੋਣ ਜਾ ਰਿਹਾ ਹੈ ਅਤੇ ਹਲਕਾ ਵਿਧਾਇਕ ਸ. ਕੁਲਵੰਤ ਸਿੰਘ ਦੇ ਦਾਅਵੇ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਨਵੀਆਂ ਚੋਣਾਂ ਕਰਵਾ ਦਿੱਤੀਆਂ ਜਾਣਗੀਆਂ।
