
ਆਪ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਵਾਅਦੇ ਫੋਕੇ - ਬਲਬੀਰ ਸਿੰਘ ਸਿੱਧੂ
ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਫੋਕੇ ਹਨ ਅਤੇ ਲੋਕ ਲਗਾਤਾਰ ਲੱਗਦੇ ਪਾਵਰ ਕੱਟਾਂ ਕਾਰਨ ਬੁਰੀ ਤਰ੍ਹਾਂ ਪਰੇਸ਼ਾਨ ਹੋ ਰਹੇ ਹਨ।
ਐਸ ਏ ਐਸ ਨਗਰ, 5 ਜੁਲਾਈ- ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਘਰੇਲੂ, ਖੇਤੀ ਅਤੇ ਉਦਯੋਗਿਕ ਖੇਤਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਦਾਅਵੇ ਪੂਰੀ ਤਰ੍ਹਾਂ ਫੋਕੇ ਹਨ ਅਤੇ ਲੋਕ ਲਗਾਤਾਰ ਲੱਗਦੇ ਪਾਵਰ ਕੱਟਾਂ ਕਾਰਨ ਬੁਰੀ ਤਰ੍ਹਾਂ ਪਰੇਸ਼ਾਨ ਹੋ ਰਹੇ ਹਨ।
ਉਹਨਾਂ ਕਿਹਾ ਕਿ ਅੱਜ ਮੁਹਾਲੀ ਦੇ ਸ਼ਹਿਰੀ ਅਤੇ ਪੇਂਡੂ ਇਲਾਕਿਆਂ ਨੂੰ ਬਿਜਲੀ ਦੇ ਅਣਐਲਾਨੇ ਕੱਟਾਂ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਲੋਕਾਂ ਦਾ ਇਸ ਵਧਦੀ ਗਰਮੀ ਵਿੱਚ ਜਿਉਣਾ ਔਖਾ ਹੋ ਰਿਹਾ ਹੈ, ਪਰੰਤੂ ਪੰਜਾਬ ਸਰਕਾਰ ਬਿਨਾਂ ਕਿਸੇ ਦੀ ਚਿੰਤਾ ਕੀਤੇ ਸੁੱਤੀ ਪਈ ਹੈ। ਉਹਨਾਂ ਕਿਹਾ ਕਿ ਮਾਨਸੂਨ ਵੀ ਸ਼ੁਰੂ ਹੋ ਗਿਆ ਹੈ, ਪਰ ਇਸ ਦੇ ਬਾਵਜੂਦ ਮੁਹਾਲੀ ਵਾਸੀਆਂ ਨੂੰ ਪਾਵਰ ਕੱਟਾਂ ਤੋਂ ਕਿਸੇ ਵੀ ਤਰ੍ਹਾਂ ਦੀ ਰਾਹਤ ਨਹੀਂ ਮਿਲੀ ਹੈ। ਅੱਜ ਵੀ ਲੋਕਾਂ ਨੂੰ ਬਿਨਾਂ ਬਿਜਲੀ ਤੋਂ ਰਾਤਾਂ ਕੱਟਣੀਆਂ ਪੈ ਰਹੀਆਂ ਹਨ ਅਤੇ ਇਹ ਤਾਂ ਸਿਰਫ ਸ਼ਹਿਰੀ ਇਲਾਕਿਆਂ ਦਾ ਹਾਲ ਹੈ, ਪਿੰਡਾਂ ਦੇ ਹਾਲਾਤ ਤਾਂ ਇਸ ਤੋਂ ਵੀ ਬਦਤਰ ਹਨ।
ਕਿਸਾਨਾਂ ਦੀਆਂ ਮੁਸ਼ਕਲਾਂ ਬਾਰੇ ਗੱਲ ਕਰਦਿਆਂ ਸਿੱਧੂ ਨੇ ਕਿਹਾ, ਝੋਨੇ ਦੀ ਲਵਾਈ ਦੇ ਸੀਜ਼ਨ ਵਿਚਕਾਰ ਵਾਰ-ਵਾਰ ਬਿਜਲੀ ਬੰਦ ਹੋਣ ਅਤੇ ਲੰਮੇ ਪਾਵਰ ਕੱਟਾਂ ਕਾਰਨ ਕਿਸਾਨਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ, ਅੱਜ ਸਮੁੱਚੇ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਹੋ ਰਹੇ ਹਨ, ਜਿਸ ਕਾਰਨ ਬਿਜਲੀ ਸਪਲਾਈ ਠੱਪ ਹੋ ਰਹੀ ਹੈ ਅਤੇ ਇਸ ਦਾ ਖਾਮਿਆਜ਼ਾ ਸਿਰਫ ਤੇ ਸਿਰਫ ਕਿਸਾਨਾਂ ਅਤੇ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ।
ਸੂਬੇ ਦੇ ਤਾਪ-ਘਰਾਂ ਦੀ ਹਾਲਤ 'ਤੇ ਚਿੰਤਾ ਜਤਾਉਂਦਿਆਂ ਉਹਨਾਂ ਕਿਹਾ ਕਿ ਪਟਿਆਲਾ ਪੁਲੀਸ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਰਵਾਈ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਤਾਪ-ਘਰਾਂ ਦੇ 15 ਵਿੱਚੋਂ 4 ਯੂਨਿਟ ਬੰਦ ਹੋ ਚੁੱਕੇ ਹਨ ਅਤੇ ਹਾਲ ਹੀ ਵਿੱਚ ਦੋ ਥਰਮਲ ਯੂਨਿਟ—ਇੱਕ ਸਰਕਾਰੀ ਪਲਾਂਟ, ਰੋਪੜ ਵਿਖੇ ਅਤੇ ਦੂਜਾ ਨਿੱਜੀ ਤੌਰ 'ਤੇ ਸੰਚਾਲਿਤ ਤਲਵੰਡੀ ਸਾਬੋ ਪਾਵਰ ਲਿਮਟਿਡ (ਟੀਐਸਪੀਐਲ) ਤਕਨੀਕੀ ਨੁਕਸ ਕਾਰਨ ਬੰਦ ਹੋ ਗਏ। ਉਹਨਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ "ਆਪ" ਸਰਕਾਰ ਕਾਰਨ ਪੈਦਾ ਹੋਈ ਆਰਥਿਕ ਗੜਬੜੀ ਕਾਰਨ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਬਿਜਲੀ ਵਿਭਾਗ ਵਿੱਚ ਕਰਮਚਾਰੀਆਂ ਦੀ ਵੀ ਕਾਫੀ ਘਾਟ ਹੈ, ਜਿਸ ਕਾਰਨ ਇਸ ਸਮੱਸਿਆ ਦਾ ਹੱਲ ਨਹੀਂ ਕੱਢਿਆ ਜਾ ਰਿਹਾ।
ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਿੰਤੂ ਕਰਦਿਆਂ ਉਹਨਾਂ ਕਿਹਾ ਕਿ ਇੱਕ ਪਾਸੇ ਪੂਰਾ ਪੰਜਾਬ ਬਿਜਲੀ ਸੰਕਟ ਵਿੱਚ ਫਸਿਆ ਹੋਇਆ ਹੈ, ਉੱਥੇ ਬਿਜਲੀ ਵਿਭਾਗ ਵਿੱਚ ਢੇਰ ਸਾਰੀਆਂ ਅਸਾਮੀਆਂ ਖਾਲੀ ਪਈਆਂ ਹਨ ਅਤੇ ਕਰਮਚਾਰੀਆਂ ਦੀ ਘਾਟ ਹੋਣ ਕਾਰਨ ਹਾਲਾਤ ਹੋਰ ਬਦਤਰ ਹੋ ਰਹੇ ਹਨ। ਉਹਨਾਂ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਬਿਜਲੀ ਵਿਭਾਗ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ ਅਤੇ ਇਸ ਪਾਵਰ ਕੱਟ ਦੀ ਸਮੱਸਿਆ ਨੂੰ ਜਲਦ ਤੋਂ ਜਲਦ ਹੱਲ ਕੀਤਾ ਜਾਵੇ।
