ਮਿੰਨੀ ਬੱਸ ਅਤੇ ਕਾਰ ਦੀ ਟੱਕਰ; 8 ਮੌਤਾਂ, 32 ਜ਼ਖਮੀ
ਦਸੂਹਾ, 7 ਜੁਲਾਈ- ਇਥੇ ਦਸੂਹਾ-ਹਾਜ਼ੀਪੁਰ ਰੋਡ ’ਤੇ ਅੱਜ ਸਵੇਰ ਮਿੰਨੀ ਬੱਸ ਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ 32 ਵਿਅਕਤੀ ਜ਼ਖਮੀ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 10 ਵਜੇ ਹਾਜ਼ੀਪੁਰ ਤੋਂ ਦਸੂਹਾ ਵੱਲ ਆ ਰਹੀ ਸਵਾਰੀਆਂ ਨਾਲ ਭਰੀ ਮਿੰਨੀ ਬੱਸ ਦੀ ਇੱਕ ਕਾਰ ਨਾਲ ਸਿੱਧੀ ਟੱਕਰ ਹੋ ਗਈ।

ਇਸ ਦੌਰਾਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਦਰਜਨ ਦੇ ਕਰੀਬ ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਖ਼ਦਸ਼ਾ ਹੈ। ਟੱਕਰ ਐਨੀ ਭਿਆਨਕ ਸੀ ਕਿ ਬੱਸ ਵਿੱਚੋਂ ਮ੍ਰਿਤਕਾਂ ਤੇ ਜ਼ਖਮੀਆਂ ਨੂੰ ਬਾਹਰ ਕੱਢਣ ਲਈ ਜੇਸੀਬੀ ਦੀ ਸਹਾਇਤੀ ਲਈ ਜਾ ਰਹੀ ਹੈ।
ਇਸ ਦੌਰਾਨ ਜ਼ਖਮੀਆਂ ਨੂੰ ਦਸੂਹਾ ਦੇ ਸਿਵਲ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਕਰਮਬੀਰ ਘੁੰਮਣ ਵੱਲੋਂ ਘਟਨਾ ਸਥਾਨ ਦ ਜਾਇਜ਼ਾ ਲਿਆ ਗਿਆ ਹੈ ਅਤੇ ਰਾਹਤ ਕਾਰਜਾਂ ਲਈ ਲੋੜੀਂਦੇ ਨਿਰਦੇਸ਼ ਦਿੱਤੇ ਹਨ। ਇਸ ਮੌਕੇ ਜ਼ਿਲ੍ਹੇ ਦੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਪਹੁੰਚੇ ਹਨ।