ਗੁਰੂ ਪੂਰਨਿਮਾ ਦੇ ਸੰਬੰਧ ਵਿੱਚ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ 10 ਜੁਲਾਈ ਦਿਨ ਵੀਰਵਾਰ ਨੂੰ ਹੋਵੇਗਾ ਧਾਰਮਿਕ ਸਮਾਗਮ

ਮਾਹਿਲਪੁਰ, 8 ਜੁਲਾਈ- ਪਿਛਲੇ ਲਗਭਗ 11 ਸਾਲਾਂ ਤੋਂ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਬੁੱਧ ਮਹਾਪੁਰਸ਼ਾਂ ਦੇ ਮਿਸ਼ਨ ਦੇ ਪ੍ਰਚਾਰ ਤੇ ਪ੍ਰਸਾਰ ਦੇ ਮੱਦੇਨਜ਼ਰ ਕਰਵਾਏ ਜਾਂਦੇ ਮਹੀਨਾਵਾਰ ਸਮਾਗਮਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਜੁਲਾਈ ਮਹੀਨੇ ਦਾ ਸਮਾਗਮ 10 ਜੁਲਾਈ ਦਿਨ ਵੀਰਵਾਰ ਨੂੰ ਗੁਰੂ ਪੂਰਨਿਮਾ ਦੇ ਸ਼ੁਭ ਅਵਸਰ ਤੇ ਸਵੇਰੇ 11 ਤੋਂ 1 ਵਜੇ ਤੱਕ ਕਰਵਾਇਆ ਜਾ ਰਿਹਾ ਹੈ।

ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜ਼ਿ. ਮਾਹਿਲਪੁਰ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿੱਚ ਸਭ ਤੋਂ ਪਹਿਲਾਂ ਤਥਾਗਤ ਭਗਵਾਨ ਬੁੱਧ, ਸਤਿਗੁਰੂ ਰਵਿਦਾਸ ਮਹਾਰਾਜ ਜੀ, ਸਤਿਗੁਰੂ ਕਬੀਰ ਮਹਾਰਾਜ ਜੀ, ਸ੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਉ ਅੰਬੇਡਕਰ ਜੀ ਦੀਆਂ ਤਸਵੀਰਾਂ ਅੱਗੇ ਗਿਆਨ ਦੇ ਪ੍ਰਤੀਕ ਵਜੋਂ ਮੋਮਬੱਤੀ ਜਗਾਈ ਜਾਵੇਗੀ। 
ਉਸ ਤੋਂ ਬਾਅਦ ਸਮੂਹਿਕ ਤੌਰ ਤੇ ਮੈਡੀਟੇਸ਼ਨ ਕਰਕੇ ਮਹਾਂਪੁਰਸ਼ਾਂ ਵੱਲੋਂ ਦਰਸਾਏ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ਜਾਵੇਗਾ। ਪਹੁੰਚੀਆਂ ਸੰਗਤਾਂ ਲਈ ਚਾਹ ਪਾਣੀ ਦਾ ਪ੍ਰਬੰਧ ਹੋਵੇਗਾ। ਇਸ ਮੌਕੇ ਮਹਾਂਪੁਰਸ਼ਾਂ ਦੀ ਮਾਨਵਤਾਵਾਦੀ ਵਿਚਾਰਧਾਰਾ ਦੇ ਸਬੰਧ ਵਿੱਚ ਵੱਖ- ਵੱਖ ਬੁਲਾਰੇ ਆਪਣੇ ਵਿਚਾਰ ਸਾਂਝੇ ਕਰਨਗੇ।