ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ‘ਤੇ ਪਾਬੰਦੀ ਦੇ ਹੁਕਮ, ਉਲੰਘਣਾ ਕਰਨ ਵਾਲਿਆ ਖਿਲਾਫ ਹੋਵੇਗੀ ਕਾਰਵਾਈ

ਨਵਾਂਸ਼ਹਿਰ- ਜਿਲ੍ਹਾ ਮੈਜਿਸਟ੍ਰੇਟ ਅੰਕੁਰਜੀਤ ਸਿੰਘ ਨੇ ਅੱਜ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ ਦੀ ਧਾਰਾ 163 ਤਹਿਤ ਜਿਲ੍ਹੇ ਵਿੱਚ ਕਿਸੇ ਵੀ ਥਾਂ ‘ਤੇ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਜੇਕਰ ਕੋਈ ਵੀ ਵਿਅਕਤੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਕਾਨੂੰਨ ਮੁਤਾਬਕ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਹ ਹੁਕਮ 08 ਜਨਵਰੀ 2026 ਤੱਕ ਲਾਗੂ ਰਹਿਣਗੇ। ਜਿਕਰਯੋਗ ਹੈ ਕਿ ਲੰਘੇ ਸਮੇਂ ਦੌਰਾਨ ਜਿਲ੍ਹੇ ਦੇ ਪਿੰਡ ਭਾਨ ਮਜਾਰਾ ਵਿਖੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਬੇਸਹਾਰਾ ਗਾਵਾਂ/ਪਸ਼ੂਆਂ ਨੂੰ ਸੁੱਕੀ ਨਹਿਰ ਵਿੱਚ ਛੱਡ ਦਿੱਤਾ ਗਿਆ ਸੀ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਜਿਲ੍ਹਾ ਪ੍ਰਸ਼ਾਸਨ ਨੂੰ ਡਾਢੀ ਮੁਸ਼ੱਕਤ ਕਰਨੀ ਪਈ ਸੀ । 
ਹੁਕਮਾਂ ਅਨੁਸਾਰ ਗਊਵੰਸ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਉਨ੍ਹਾਂ ਨੂੰ ਹੋਣ ਵਾਲੇ ਜਾਨੀ ਨੁਕਸਾਨ ਨਾਲ ਜਿੱਥੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਉਥੇ ਅਮਨ-ਕਾਨੂੰਨ ਦੀ ਸਥਿਤੀ ਵੀ ਬਣ ਸਕਦੀ ਹੈ। ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਸੜਕੀ ਹਾਦਸੇ ਵੀ ਵਾਪਰ ਸਕਦੇ ਹਨ ਜਿਸ ਕਰਕੇ ਪਸ਼ੂਆਂ ਨੂੰ ਬੇਸਹਾਰਾ ਨਹੀਂ ਛੱਡਿਆ ਜਾਣਾ ਚਾਹੀਦਾ ।