
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
ਹੁਸ਼ਿਆਰਪੁਰ- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਹੁਸ਼ਿਆਰਪੁਰ- ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਆਸ਼ਿਕਾ ਜੈਨ ਵੱਲੋਂ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।
ਜਾਰੀ ਹੁਕਮਾਂ ਤਹਿਤ ਜ਼ਿਲ੍ਹੇ ਅੰਦਰ ਬਿਨ੍ਹਾਂ ਐਸ.ਡੀ.ਐਮਜ਼ ਦੀ ਪ੍ਰਵਾਨਗੀ ਤੋਂ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜੀ, ਲਾਠੀਆਂ, ਗੈਰ ਲਾਈਸੰਸੀ ਅਸਲਾ, ਤੇਜਧਾਰ ਚਾਕੂਆਂ ਆਦਿ ਨੂੰ ਲੈ ਕੇ ਚੱਲਣ ‘ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਸਰਕਾਰੀ ਸਮਾਗਮਾਂ, ਕਾਨਫਰੰਸਾਂ, ਮੀਟਿੰਗਾਂ ਆਦਿ ‘ਤੇ ਲਾਗੂ ਨਹੀਂ ਹੋਵੇਗਾ। ਕੋਈ ਵੀ ਸਿਆਸੀ ਪਾਰਟੀ ਵਲੋਂ ਰੈਲੀ/ਜਲਸਾ ਕਰਨ ਤੋਂ ਪਹਿਲਾਂ ਸਬੰਧੀ ਐਸ.ਡੀ.ਐਮ. ਤੋਂ ਲਿਖਤੀ ਮਨਜੂਰੀ ਲੈਣੀ ਜ਼ਰੂਰੀ ਹੋਵੇਗੀ।
ਜ਼ਿਲ੍ਹੇ ਵਿਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕਰਨ ਦੇ ਨਾਲ-ਨਾਲ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
ਇਸ ਤੋਂ ਇਲ਼ਾਵਾ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ ’ਤੇ ਪਾਬੰਦੀ ਹੈ। ਇਹ ਹੁਕਮ ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ। ਇਸੇ ਤਰ੍ਹਾਂ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ ਅਤੇ ਮਿਲਟਰੀ ਰੰਗ ਦੀ ਵਰਦੀ ਦੀ ਵਰਤੋਂ ਅਣ-ਅਧਿਕਾਰਤ (ਬਾਲਗ ਵਿਅਕਤੀ) ਵੱਲੋਂ ਨਹੀਂ ਕੀਤੀ ਜਾਵੇਗੀ ਅਤੇ ਇਨ੍ਹਾਂ ਵਰਦੀਆਂ ਨੂੰ ਅਣ-ਅਧਿਕਾਰਤ ਵਿਅਕਤੀਆਂ ਨੂੰ ਵੇਚਣ ਅਤੇ ਖਰੀਦ ਕਰਨ ’ਤੇ ਵੀ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਆਰਮਡ ਫੋਰਸਿਸ/ਪੰਜਾਬ ਪੁਲਿਸ/ਬੀ.ਐਸ.ਐਫ/ਮਿਲਟਰੀ ਅਧਿਕਾਰੀਆਂ ’ਤੇ ਲਾਗੂ ਨਹੀਂ ਹੋਵੇਗਾ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਜਾਰੀ ਕੀਤੇ ਹੁਕਮ ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਛੱਪੜ ਨਹੀਂ ਪੂਰੇਗਾ।
ਇਕ ਹੋਰ ਹੁਕਮ ਜਾਰੀ ਕਰਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਗਲੀਆਂ/ਰਸਤਿਆਂ ਵਿਚ ਨਜ਼ਾਇਜ ਬੋਰ ਕਰਨ ’ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਇਹ ਸਾਰੇ ਹੁਕਮ 7 ਸਤੰਬਰ 2025 ਤੱਕ ਲਾਗੂ ਰਹਿਣਗੇ।
