ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਤਹਿਤ ਵੱਖ ਵੱਖ ਸਥਾਨਾਂ ਤੇ ਕੀਤੀਆਂ ਗਈਆਂ ਜਾਗਰੂਕਤਾ ਗਤੀਵਿਧੀਆਂ

ਹੁਸ਼ਿਆਰਪੁਰ - ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਮਾਣਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਵਿਸ਼ੇਸ਼ ਉਪਰਾਲਿਆਂ ਤਹਿਤ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿੱਚ ਜ਼ਿਲੇ ਭਰ ਵਿੱਚ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੇ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।

ਜ਼ਿਲਾ ਪੱਧਰ ਤੇ ਇਹਨਾਂ ਗਤੀਵਿਧੀਆਂ ਦੇ ਨਰੀਖਣ ਲਈ ਡਾਇਰੈਕਟਰ ਐਨ ਐਚ ਐਮ ਡਾ ਬਲਵਿੰਦਰ ਕੁਮਾਰ ਡਮਾਣਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਮਲਟੀ ਪਰਪਜ ਹੈਲਥ ਵਰਕਰ, ਬਰੀਡਿੰਗ ਚੈੱਕਰ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਜਿਨਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਹਨਾਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਟੀਮ ਵਲੋਂ ਘਰ ਘਰ ਵਿਜ਼ਿਟ ਦੌਰਾਨ ਲੋਕਾਂ ਨੂੰ ਜਾਗਰੂਕ ਕਰਦਿਆਂ ਕੂਲਰ, ਗਮਲੇ, ਛੱਤਾਂ ਤੇ ਪਿਆ ਸਮਾਨ, ਫਰਿਜ ਦੀ ਟਰੇਅ, ਜਾਨਵਰਾਂ ਤੇ ਪੰਛੀਆਂ ਦੇ ਪਾਣੀ ਦੇ ਬਰਤਨ ਆਦਿ ਵਿੱਚ ਜਮ੍ਹਾ ਪਾਣੀ ਨੂੰ ਨਸ਼ਟ ਕਰਵਾਇਆ ਗਿਆ ਅਤੇ ਪੂਰੀ ਤਰ੍ਹਾਂ ਡਰਾਈ ਰੱਖਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਬਿਮਾਰੀਆਂ ਫੈਲਾਉਣ ਵਾਲੇ ਮੱਛਰਾਂ ਦੇ ਲਾਰਵੇ ਨੂੰ ਖਤਮ ਕੀਤਾ ਜਾ ਸਕੇ।
ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।ਮਿਊਂਸਿਪਲ ਕਾਰਪੋਰੇਸ਼ਨ ਵਲੋਂ ਲਾਰਵਾ ਪਾਏ ਜਾਣ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਜ਼ਿਲਾ ਐਪੀਡੀਮੋਲੋਜਿਸਟ ਡਾ ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲੇ ਵਿੱਚ ਹੁਣ ਤੱਕ 165 ਕੇਸ ਰਿਪੋਰਟ ਹੋ ਚੁੱਕੇ ਹਨ ਤੇ ਜ਼ਿਲੇ ਤੋਂ ਬਾਹਰ ਦੇ 36 ਕੇਸ ਰਿਪੋਰਟ ਹੋਏ ਹਨ। 
ਉਹਨਾਂ ਕਿਹਾ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਵਰਤ ਕੇ ਅਸੀਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਗੋਲੀ ਹੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋ ਟੈਸਟ ਅਤੇ ਇਲਾਜ ਕਰਾਉਣਾ ਚਾਹੀਦਾ ਹੈ।