ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ : ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ.ਤਮੰਨਾ ਸਿੰਘਲ ਨੇ ਦਸਿਆ ਕਿ ਇਸ ਕੜੀ ਤਹਿਤ ਗਰਭਵਤੀ ਔਰਤਾਂ ਦੀ ਏ.ਐੱਨ.ਸੀ. ਜਾਂਚ ਤੇ ਲੋੜੀਂਦੇ ਮੈਡੀਕਲ ਟੈਸਟ ਕੀਤੇ ਗਏ ਅਤੇ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਨੂੰ ਯਕੀਨੀ ਬਣਾਉਣ ਲਈ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।

ਅਧਿਕਾਰੀਆਂ ਨੇ ਦੱਸਿਆ ਕਿ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਵਿਚ ਕਮੀ ਲਿਆਉਣ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰਤਵ ਅਭਿਆਨ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਸਾਰੀਆਂ ਸਰਕਾਰੀ ਸੰਸਥਾਵਾਂ ਵਿੱਚ ਹਰ ਮਹੀਨੇ ਦੀ 9 ਤਰੀਕ ਅਤੇ 23 ਤਰੀਕ ਨੂੰ ਵਿਸ਼ੇਸ਼ ਤੌਰ 'ਤੇ ਉੱਚ-ਜੋਖ਼ਮ ਗਰਭਵਤੀ ਔਰਤਾਂ ਦੇ ਸੁਰੱਖਿਅਤ ਜਣੇਪੇ ਲਈ ਮਾਹਰ ਡਾਕਟਰਾਂ ਵੱਲੋਂ ਜਾਂਚ ਕੀਤੀ ਜਾਂਦੀ ਹੈ। 
ਗਰਭਵਤੀ ਔਰਤਾਂ ਦੀਆਂ ਜਣੇਪੇ ਤੋਂ ਪਹਿਲਾਂ ਚਾਰ ਏ.ਐੱਨ.ਸੀ. ਜਾਂਚਾਂ ਕਰਵਾਉਣਾ ਬੇਹੱਦ ਜ਼ਰੂਰੀ ਹੈ, ਇਸ ਲਈ ਸਿਹਤ ਵਿਭਾਗ ਇਸ ਪ੍ਰੋਗਰਾਮ ਨੂੰ ਹੋਰ ਮਜ਼ਬੂਤ ਬਣਾਉਣ ਦੀ ਦਿਸ਼ਾ ਵਿਚ ਯਤਨਸ਼ੀਲ ਹੈ। ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ ਹੈ। ਇਸ ਪ੍ਰੋਗਰਾਮ ਤਹਿਤ ਜ਼ਿਲ੍ਹੇ ਅੰਦਰ ਹੁਣ ਤੱਕ ਹਜ਼ਾਰਾਂ ਗਰਭਵਤੀ ਔਰਤਾਂ ਵੱਲੋਂ ਲਾਭ ਉਠਾਇਆ ਜਾ ਚੁੱਕਿਆ ਹੈ।ਇਸ ਮੌਕੇ ਗਰਭਵਤੀ ਔਰਤਾਂ ਨੂੰ ਰਿਫਰੈਸ਼ਮੈਂਟ ਵੀ ਵੰਡੀ ਜਾਂਦੀ ਹੈ l
ਅਧਿਕਾਰੀਆਂ ਨੇ ਲੋੜਵੰਦਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਪਹੁੰਚ ਕੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਐਸ. ਐਮ. ਓ. ਡਾ. ਪਰਮਿੰਦਰਜੀਤ ਸਿੰਘ ਤੇ ਨਰਸਿੰਗ ਅਫ਼ਸਰ ਸੁਖਵਿੰਦਰ ਕੌਰ ਵੀ ਮੌਜੂਦ ਸਨ l