
ਮਾਨ ਸਰਕਾਰ ਜ਼ਿਮੀਂਦਾਰਾਂ ਨੂੰ ਬੇਜ਼ਮੀਨੇ ਬਣਾਉਣ 'ਤੇ ਤੁਲੀ ਹੋਈ ਹੈ-ਖੰਨਾ
ਹੁਸ਼ਿਆਰਪੁਰ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਲੋਂ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਰਗ ਨੂੰ ਧੋਖਾ ਦੇਣ ਤੋਂ ਬਾਅਦ, ਪੰਜਾਬ ਦੀ ਮਾਨ ਸਰਕਾਰ ਹੁਣ ਕਿਸਾਨਾਂ ਨਾਲ ਧੋਖਾ ਕਰਨ ਲੱਗ ਪਈ ਹੈ।
ਹੁਸ਼ਿਆਰਪੁਰ- ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ ਵਲੋਂ ਪ੍ਰੈਸ ਕਾਨਫਰੰਸ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰ ਵਰਗ ਨੂੰ ਧੋਖਾ ਦੇਣ ਤੋਂ ਬਾਅਦ, ਪੰਜਾਬ ਦੀ ਮਾਨ ਸਰਕਾਰ ਹੁਣ ਕਿਸਾਨਾਂ ਨਾਲ ਧੋਖਾ ਕਰਨ ਲੱਗ ਪਈ ਹੈ।
ਇਹ ਨਵੀਂ ਲੈਂਡ ਪੂਲਿੰਗ ਨੀਤੀ ਨਾਲ ਜ਼ਿਮੀਂਦਾਰਾਂ ਨੂੰ ਬੇਜ਼ਮੀਨੇ ਬਣਾ ਰਹੀ ਹੈ। ਪੰਜਾਬ ਦੇ ਕਿਸਾਨਾਂ ਨਾਲ ਧੋਖਾ ਕਰਕੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਖੰਨਾ ਨੇ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ 'ਆਪ' ਆਗੂ ਹਰ ਗਲੀ ਵਿੱਚ ਬਹੁਤ ਰੌਲਾ ਪਾਉਂਦੇ ਸਨ ਕਿ ਕੋਈ ਵੀ ਨਵਾਂ ਕਾਨੂੰਨ ਜਾਂ ਨੀਤੀ ਲਿਆਉਣ ਤੋਂ ਪਹਿਲਾਂ ਆਮ ਲੋਕਾਂ ਦੀ ਰਾਏ ਲਈ ਜਾਵੇਗੀ। ਪਰ ਆਪਣੇ ਆਪ ਨੂੰ ਕਿਸਾਨ-ਪੱਖੀ ਕਹਿਣ ਵਾਲੀ ਮਾਨ ਸਰਕਾਰ ਨੇ ਨਵੀਂ ਲੈਂਡ ਪੂਲਿੰਗ ਨੀਤੀ ਬਣਾਉਂਦੇ ਸਮੇਂ ਕਿਸੇ ਵੀ ਕਿਸਾਨ ਨਾਲ ਸਲਾਹ ਨਹੀਂ ਕੀਤੀ। ਹੁਣ ਇਹ ਨੀਤੀ ਉਨ੍ਹਾਂ 'ਤੇ ਥੋਪ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨਵੀਂ ਨੀਤੀ ਤਹਿਤ ਤਿੰਨ ਕਨਾਲ ਤੱਕ ਜ਼ਮੀਨ ਵਾਲੇ ਕਿਸਾਨਾਂ ਨੂੰ ਕੋਈ ਵਪਾਰਕ ਜਗ੍ਹਾ ਨਾ ਦੇਣਾ, ਇੱਕ ਏਕੜ ਵਾਲੇ ਕਿਸਾਨਾਂ ਨੂੰ ਇੱਕ ਹਜ਼ਾਰ ਗਜ਼ ਦੇ ਰਿਹਾਇਸ਼ੀ ਪਲਾਟ ਦੇਣ ਅਤੇ ਪੰਜ ਸੌ ਗਜ਼ ਦੇ ਪਲਾਟ ਦੇਣ ਦੀ ਪੁਰਾਣੀ ਪ੍ਰਣਾਲੀ ਨੂੰ ਤੋੜਨਾ ਅਤੇ ਉਦਯੋਗਿਕ ਅਤੇ ਸੰਸਥਾਗਤ ਖੇਤਰਾਂ ਵਿੱਚ ਕਿਸਾਨਾਂ ਨੂੰ ਵਪਾਰਕ ਜਗ੍ਹਾ ਨਾ ਦੇਣਾ ਉਨ੍ਹਾਂ ਨਾਲ ਬੇਇਨਸਾਫ਼ੀ ਹੈ।
ਖੰਨਾ ਨੇ ਕਿਹਾ ਕਿ ਨਵੀਂ ਨੀਤੀ ਸਿਰਫ ਕਾਰਪੋਰੇਟ ਅਤੇ ਵੱਡੀਆਂ ਰੀਅਲ ਅਸਟੇਟ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਬਣਾਈ ਗਈ ਹੈ। ਕਿਸਾਨਾਂ ਦੇ ਹਿੱਤਾਂ ਦਾ ਧਿਆਨ ਨਹੀਂ ਰੱਖਿਆ ਗਿਆ ਹੈ। ਜੋ ਕਿ ਪੰਜਾਬ ਦੇ ਕਿਸਾਨਾਂ ਨਾਲ ਸਰਾਸਰ ਧੋਖਾ ਹੈ। ਭਾਰਤੀ ਜਨਤਾ ਪਾਰਟੀ ਇਸਦਾ ਸਖ਼ਤ ਵਿਰੋਧ ਕਰਦੀ ਹੈ। ਇਸ ਮਾਮਲੇ ਵਿੱਚ ਭਾਜਪਾ ਕਿਸਾਨਾਂ ਦੇ ਨਾਲ ਖੜ੍ਹੀ ਹੋਵੇਗੀ ਅਤੇ ਪੰਜਾਬ ਸਰਕਾਰ ਦਾ ਵਿਰੋਧ ਕਰੇਗੀ।
ਇਸ ਮੌਕੇ ਅਸ਼ਵਨੀ ਓਹਰੀ, ਭਾਰਤ ਭੂਸ਼ਣ ਵਰਮਾ, ਐਡਵੋਕੇਟ ਡੀਐਸ ਬਾਗੀ, ਅਜੇ ਸ਼ਰਮਾ, ਯਸ਼ ਜੈਨ ਅਤੇ ਅਸ਼ਵਨੀ ਛੋਟਾ ਮੌਜੂਦ ਸਨ।
