ਮੌੜ ਕਲਾਂ ਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ
ਮੌੜ ਮੰਡੀ, 11 ਜੁਲਾਈ- ਬੀਤੀ ਰਾਤ ਤੇਜ਼ ਮੀਂਹ ਪੈਣ ਦੇ ਕਾਰਨ ਮੌੜ ਕਲਾਂ ਦੇ ਵਾਰਡ ਨੰਬਰ 3 ਦੀਆਂ ਗਲੀਆਂ ਪੂਰੀ ਤਰ੍ਹਾਂ ਭਰ ਗਈਆਂ, ਘਰਾਂ ਵਿੱਚ ਪਾਣੀ ਵੜ ਗਿਆ ਤੇ ਪਾਣੀ ਗਲੀਆਂ ਵਿੱਚ 2 ਫੁੱਟ ਉੱਚਾ ਖੜ ਗਿਆ ਹੈ। ਪਿੰਡ ਵਾਸੀ ਪਹਿਲਾਂ ਹੀ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੰਮੇ ਸਮੇਂ ਤੋਂ ਸੀਵਰੇਜ਼ ਦੀ ਸਮੱਸਿਆ ਨਾਲ ਜੂਝ ਰਹੇ ਹਨ ਗਲੀਆਂ ਵਿੱਚ ਖੜੇ ਪਾਣੀ ਨੇ ਲੋਕਾਂ ਨੂੰ ਚਿੰਤਾ ਵਿੱਚ ਪਾ ਦਿੱਤਾ ਹੈ।

ਉਹਨਾਂ ਦਾ ਕਹਿਣਾ ਹੈ ਕਿ ਉਹਨਾਂ ਦੀ ਕਿਤੇ ਵੀ ਸੁਣਵਾਈ ਨਹੀਂ ਹੋ ਰਹੀ,ਉਹ ਜਾਣ ਤਾਂ ਕਿੱਥੇ ਜਾਣ। ਉਹਨਾਂ ਕਿਹਾ ਕਿ ਇਸ ਸੰਬੰਧੀ ਸੀਵਰੇਜ ਦੇ ਅਧਿਕਾਰੀਆਂ ਨੂੰ ਕਈ ਵਾਰ ਜਾਣੂ ਕਰਵਾਇਆ ਗਿਆ ਧਰਨੇ ਲਾਏ ਗਏ ਪਰ ਅਧਿਕਾਰੀਆਂ ਤੇ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਰਕ ਰਹੀ। ਗਲੀਆਂ ਵਿੱਚ ਪਾਣੀ ਇੰਨਾ ਜ਼ਿਆਦਾ ਖੜ੍ਹਾ ਹੈ ਕਿ ਬੱਚੇ ਸਕੂਲ ਜਾਣੋ ਵੀ ਰਹਿ ਗਏ ਹਨ।
ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਲੋਕ ਭਿਆਨਕ ਬਿਮਾਰੀਆਂ ਦੀ ਗ੍ਰਿਫ਼ਤ ਵਿੱਚ ਆ ਰਹੇ ਹਨ।ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦਾ ਮਿਕਸ ਹੋਇਆ ਪਾਣੀ ਘਰਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ। ਲੋਕਾਂ ਨੇ ਕਿਹਾ ਕਿ ਜੇਕਰ ਉਹਨਾਂ ਦਾ ਇਸ ਮਸਲੇ ਦਾ ਹੱਲ ਨਾ ਹੋਇਆ ਤਾਂ ਉਹਨਾਂ ਨੂੰ ਮਜਬੂਰ ਹੋਕੇ ਸੰਘਰਸ਼ ਦਾ ਰਸਤਾ ਅਪਣਾਉਣਾ ਪਵੇਗਾ।