ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਇਸਨੂੰ ਸਾਫ਼ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ- ਬਾਬਾ ਬਲਵੰਤ ਸ਼ਾਹ
ਹੁਸ਼ਿਆਰਪੁਰ- ਵਣ ਗਾਰਡ ਪਰਮਿੰਦਰ ਸਿੰਘ ਹੱਲੂਵਾਲ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਦਾਰਾ ਪੁਰ ਦੇ ਪ੍ਰਾਚੀਨ ਦਰਬਾਰ ਜ਼ਾਹਿਰਾ ਪੀਰ ਜੀ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸ਼ਾਹ ਜੀ ਨੂੰ ਦਰਬਾਰ ਵਿੱਚ ਲਗਾਉਣ ਲਈ ਕਈ ਤਰ੍ਹਾਂ ਦੇ ਰੁੱਖ ਭੇਟ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੰਗਲਾਤ ਵਿਭਾਗ ਵੱਲੋਂ ਜਨਤਕ ਥਾਵਾਂ 'ਤੇ ਲਗਾਉਣ ਲਈ ਕੁਝ ਕਿਸਮਾਂ ਦੇ ਪੌਦੇ ਦਿੱਤੇ ਜਾਂਦੇ ਹਨ।

ਇਸੇ ਤਰ੍ਹਾਂ ਧਾਰਮਿਕ ਸਥਾਨਾਂ ਤੇ ਜਿੰਨਾਂ ਕੋਲ ਰੁੱਖ ਲਗਾਉਣ ਲਈ ਜਗ੍ਹਾ ਹੁੰਦੀ ਹੈ ਉਨ੍ਹਾਂ ਨੂੰ ਵੀ ਰੁੱਖ ਦਿੱਤੇ ਜਾਂਦੇ ਹਨ। ਇਸ ਕਾਰਨ ਉਨ੍ਹਾਂ ਦਰਬਾਰ ਜ਼ਾਹਿਰਾ ਪੀਰ ਦੇ ਮੁੱਖ ਸੇਵਾਦਾਰ ਬਾਬਾ ਬਲਵੰਤ ਸ਼ਾਹ ਜੀ ਨੂੰ ਵੀ ਕਈ ਤਰ੍ਹਾਂ ਦੇ ਰੁੱਖ ਦਿੱਤੇ। ਇਸ ਮੌਕੇ ਬਾਬਾ ਬਲਵੰਤ ਸ਼ਾਹ ਜੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਅਤੇ ਇਸਨੂੰ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਅਤੇ
ਰੁੱਖ ਲਗਾਉਣ ਨਾਲ ਅਸੀਂ ਕੁਦਰਤੀ ਆਫ਼ਤਾਂ ਤੋਂ ਆਪਣੇ ਆਪ ਨੂੰ ਬਚਾ ਸਕਦੇ ਹਾਂ ਅਤੇ ਮਨੁੱਖੀ ਜੀਵਨ ਦੀ ਵੀ ਰੱਖਿਆ ਹੁੰਦੀ ਹੈ। ਇਸ ਮੌਕੇ ਦਰਬਾਰ ਦੇ ਹੋਰ ਸੇਵਾਦਾਰ ਵੀ ਮੌਜੂਦ ਸਨ ਜਿਨ੍ਹਾਂ ਨੇ ਪ੍ਰਣ ਲਿਆ ਕਿ ਉਹ ਇਨ੍ਹਾਂ ਰੁੱਖਾਂ ਅਤੇ ਪੌਦਿਆਂ ਦੀ ਚੰਗੀ ਤਰ੍ਹਾਂ ਦੇਖਭਾਲ ਕਰਨਗੇ।