ਦਾਣਾ ਮੰਡੀ ਹੁਸ਼ਿਆਰਪੁਰ ‘ਚ 3.50 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ

ਹੁਸ਼ਿਆਰਪੁਰ- ਦਾਣਾ ਮੰਡੀ ਹੁਸ਼ਿਆਰਪੁਰ ਵਿਚ ਬਾਰਿਸ਼ਾਂ ਦੌਰਾਨ ਪਾਣੀ ਭਰਨ ਅਤੇ ਟੁੱਟੀਆਂ ਸੜਕਾਂ ਦੀ ਸਮੱਸਿਆ ਦੇ ਮੱਦੇਨਜ਼ਰ, ਹੁਣ ਮੰਡੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 3.50 ਕਰੋੜ ਰੁਪਏ ਦੀ ਲਾਗਤ ਨਾਲ ਵੱਡੇ ਪੱਧਰ 'ਤੇ ਵਿਕਾਸ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਅੱਜ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਦੀ ਮੌਜੂਦਗੀ ਵਿਚ ਇਨ੍ਹਾਂ ਕੰਮਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿਚ ਮਾਰਕੀਟ ਦੀਆਂ ਅੰਦਰੂਨੀ ਸੜਕਾਂ 'ਤੇ ਸੀ.ਸੀ ਫਲੋਰਿੰਗ ਦਾ ਕੰਮ ਅਤੇ ਪੁਰਾਣੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

     ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਵਿਕਾਸ ਕਾਰਜ ਤੇਜ਼ੀ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਮੰਡੀ ਦਾ ਪੱਧਰ ਮੁੱਖ ਸੜਕ ਨਾਲੋਂ ਨੀਵਾਂ ਹੋਣ ਕਰਕੇ, ਮੀਂਹ ਦੌਰਾਨ ਪਾਣੀ ਇਕੱਠਾ ਹੋ ਜਾਂਦਾ ਹੈ, ਜਿਸ ਨਾਲ ਸੜਕਾਂ ਨੂੰ ਨੁਕਸਾਨ ਹੁੰਦਾ ਹੈ ਅਤੇ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਬਹੁਤ ਪ੍ਰੇਸ਼ਾਨੀ ਹੁੰਦੀ ਹੈ। 
ਇਸ ਸਮੱਸਿਆ ਦੇ ਹੱਲ ਲਈ ਮੰਡੀ ਦੀਆਂ ਅੰਦਰੂਨੀ ਸੜਕਾਂ 'ਤੇ 249.94 ਲੱਖ ਰੁਪਏ ਦੀ ਲਾਗਤ ਨਾਲ ਸੀਮਿੰਟ ਕੰਕਰੀਟ ਦੇ ਫ਼ਰਸ਼ ਪਾਉਣ ਦਾ ਕੰਮ ਮਨਜ਼ੂਰ ਕੀਤਾ ਗਿਆ ਹੈ, ਜੋ ਕਿ ਜਲਦੀ ਹੀ ਸ਼ੁਰੂ ਹੋ ਜਾਵੇਗਾ ਅਤੇ 9 ਮਹੀਨਿਆਂ ਦੇ ਅੰਦਰ ਪੂਰਾ ਹੋ ਜਾਵੇਗਾ। ਇਸ ਤੋਂ ਇਲਾਵਾ 65-70 ਸਾਲ ਪੁਰਾਣੀਆਂ ਜਲ ਸਪਲਾਈ ਪਾਈਪਾਂ ਦੀ ਜਗ੍ਹਾ ਨਵੀਆਂ ਪਾਈਪਾਂ ਵਿਛਾਈਆਂ ਜਾਣਗੀਆਂ।  102.54 ਲੱਖ ਰੁਪਏ ਦੀ ਲਾਗਤ ਨਾਲ ਜਲ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਪਾਣੀ ਭਰਨ ਅਤੇ ਲੀਕੇਜ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਦਾ ਹੱਲ ਹੋਵੇਗਾ।
    ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਮਾਰਕੀਟ ਦੇ ਨਾਲ ਲੱਗਦੇ ਰਿਹਾਇਸ਼ੀ ਖੇਤਰ ਵਿਚ ਪਾਰਕ ਦਾ ਵੀ ਸੁੰਦਰੀਕਰਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਆੜ੍ਹਤੀਆਂ ਦੀ ਮੰਗ 'ਤੇ ਚੰਡੀਗੜ੍ਹ ਤੋਂ ਅਧਿਕਾਰੀਆਂ ਨੇ ਸ਼ੈੱਡ ਦੇ ਵਿਸਥਾਰ ਲਈ ਵੀ ਦੌਰਾ ਕੀਤਾ ਹੈ, ਜਿਸ ਦੀ ਉਸਾਰੀ ਜਲਦੀ ਹੀ ਕੀਤੀ ਜਾਵੇਗੀ।
     ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਇਸ ਇਲਾਕੇ ਵਿਚ ਇਕ ਪੁਲਿਸ ਚੌਕੀ ਸੀ, ਜੋ ਕਿ ਵਧਦੀ ਆਬਾਦੀ ਨੂੰ ਦੇਖਦੇ ਹੋਏ ਨਾਕਾਫ਼ੀ ਸੀ। ਹੁਣ ਇਥੇ ਇਕ ਉਦਯੋਗਿਕ ਪੁਲਿਸ ਸਟੇਸ਼ਨ ਸਥਾਪਤ ਕੀਤਾ ਜਾਵੇਗਾ ਜਿਸ ਨਾਲ ਇਲਾਕੇ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤੀ ਮਿਲੇਗੀ।
   ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ ਨੇ ਲੋਕ ਸਭਾ ਮੈਂਬਰ ਅਤੇ ਵਿਧਾਇਕ ਦਾ ਧੰਨਵਾਦ ਕੀਤਾ। ਉਨ੍ਹਾਂ ਮੰਡੀ ਦੇ ਸਾਰੇ ਆੜ੍ਹਤੀਆਂ ਅਤੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਮੰਡੀ ਵਿਚ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।
    ਇਸ ਮੌਕੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਹਨੀ ਸੂਦ, ਸੁਧੀਰ ਸੂਦ, ਕੌਂਸਲਰ ਬਲਵਿੰਦਰ ਬਿੰਦੀ, ਜਸਵੰਤ ਰਾਏ, ਤਰਸੇਮ ਮੋਦਗਿਲ, ਬਿੰਦੂ ਸ਼ਰਮਾ, ਸਤਵੰਤ ਸਿੰਘ ਸਿਆਣ, ਕੁਲਵਿੰਦਰ ਸਿੰਘ ਹੁੰਦਲ, ਜਸਪਾਲ ਸੁਮਨ, ਜੋਗਿੰਦਰ ਰਾਜਾ, ਮਨਜੋਤ ਕੌਰ, ਕੰਚਨ ਦਿਓਲ, ਬਲਦੀਪ, ਕੌਂਸਲਰ ਬਲਵਿੰਦਰ ਬਾਘਾ, ਮਨਜੀਤ ਸਿੰਘ, ਮਨਜੀਤ ਕੌਰ, ਵਰਿੰਦਰ ਵੈਦ, ਸੁਮੇਸ਼ ਸੋਨੀ, ਮਨੋਜ ਦੱਤਾ, ਕ੍ਰਿਸ਼ਨ ਗੋਪਾਲ ਸ਼ਰਮਾ, ਰਜਿੰਦਰ, ਨਰਿੰਦਰ ਮੋਹਨ ਸ਼ਰਮਾ, ਮੁਖੀ ਰਾਮ, ਚੰਦਨ ਲੱਕੀ, ਜ਼ਿਲ੍ਹਾ ਮੰਡੀ ਅਫ਼ਸਰ ਗੁਰਕ੍ਰਿਪਾਲ ਸਿੰਘ, ਐਕਸੀਅਨ ਦਿਲਪ੍ਰੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਵਿਨੋਦ ਕੁਮਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ।