ਵਿਦਿਆਰਥੀ ਵਿਕਸਿਤ ਭਾਰਤ ਦੇ ਸੰਕਲਪ ਨੂੰ ਕਰਨ ਸਾਕਾਰ- ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ, 12 ਜੁਲਾਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿੰਦੇ ਹੋਏ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਆਪਣੀ ਸਰਗਰਮ ਭੂਮੀਕਾ ਨਿਭਾਉਣੀ ਚਾਹੀਦੀ ਹੈ।

ਚੰਡੀਗੜ੍ਹ, 12 ਜੁਲਾਈ-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ, ਇਸ ਲਈ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿੰਦੇ ਹੋਏ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਪ੍ਰਧਾਨ ਮੰਤਰੀ ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਆਪਣੀ ਸਰਗਰਮ ਭੂਮੀਕਾ ਨਿਭਾਉਣੀ ਚਾਹੀਦੀ ਹੈ।
ਮੁੱਖ ਮੰਤਰੀ ਅੱਜ ਪੰਚਕੂਲਾ ਵਿੱਚ 10ਵੀਂ ਅਤੇ 12ਵੀਂ ਦੇ  ਸੂਬਾ ਅਤੇ ਜ਼ਿਲ੍ਹੇ ਪੱਧਰ ਦੇ ਟਾਪਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਪ੍ਰਬੰਧਿਤ ਮੇਧਾਵੀ ਵਿਦਿਆਰਥੀ ਸਨਮਾਨ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵੱਜੋਂ ਸੰਬੋਧਿਤ ਕਰ ਰਹੇ ਸਨ।
ਮੁੱਖ ਮੰਤਰੀ ਨੇ ਇਸ ਮੌਕੇ 'ਤੇ ਸਾਰੀ ਫੈਕਲਟੀਆਂ ਵਿੱਚ ਸੂਬਾ ਅਤੇ ਜ਼ਿਲ੍ਹੇ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 275 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਦਾ ਹੌਂਸਲਾ ਵਧਾਇਆ।
ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਸੂਬੇ ਵਿੱਚ ਨਾ ਸਿਰਫ਼ ਸਕੂਲੀ ਸਿੱਖਿਆ, ਸਗੋਂ ਉਚੇਰੀ ਸਿੱਖਿਆ ਦੇ ਖੇਤਰ ਵਿੱਚ ਵੀ ਪਿਛਲੇ ਸਾਡੇ 10 ਸਾਲਾਂ ਵਿੱਚ ਮਹੱਤਵਪੂਰਨ ਤਰੱਕੀ ਹੋਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਦੀ ਡਬਲ ਇੰਜਨ ਸਰਕਾਰ ਨੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਮੇਡੀਕਲ ਕਾਲੇਜ ਸਥਾਪਿਤ ਕਰਨ ਵਿੱਚ ਦਿਸ਼ਾ ਵਿੱਚ ਕੰਮ ਕੀਤਾ ਹੈ, ਜਿਸ ਨਾਲ ਲੋਕਾਂ ਨੂੰ ਬੇਹਤਰ ਸਿਹਤ ਸੇਵਾਵਾਂ ਮਿਲ ਸਕੇ ਅਤੇ ਰਾਜ ਵਿੱਚ ਡਾਕਟਰਾਂ ਦੀ ਕਮੀ ਦੂਰ ਕੀਤੀ ਜਾ ਸਕੇ।
 ਉਨ੍ਹਾਂ ਨੇ ਦੱਸਿਆ ਕਿ ਸੂਬੇ ਦੇ 15 ਜ਼ਿਲ੍ਹਿਆਂ ਵਿੱਚ ਮੇਡੀਕਲ ਕਾਲੇਜਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਬਾਕੀ ਜ਼ਿਲ੍ਹਿਆਂ ਵਿੱਚ ਬਣ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਕੁੜੀਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਟੀਚੇ ਨਾਲ ਹਰ 20 ਕਿਲ੍ਹੋਮੀਟਰ ਦੀ ਦੂਰੀ 'ਤੇ ਡਿਗਰੀ ਕਾਲੇਜ ਸਥਾਪਿਤ ਕੀਤੇ ਹਨ, ਤਾਂ ਜੋ ਉਨ੍ਹਾਂ ਨੂੰ ਪਢਾਈ ਲਈ ਦੂਰ ਨਾ ਜਾਣਾ ਪਵੇ।

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਵਿਸ਼ੇਸ਼ ਪ੍ਰੋਤਸਾਹਨ-
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੇਧਾਵੀ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ। ਸਰਕਾਰ ਨੇ ਤੈਅ ਕੀਤਾ ਹੈ ਕਿ 12ਵੀਂ ਵਿੱਚ 90 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ 1 ਲੱਖ 11 ਹਜ਼ਾਰ ਰੁਪਏ ਪੁਰਸਕਾਰ ਵੱਜੋਂ ਪ੍ਰਦਾਨ ਕੀਤੇ ਜਾਣਗੇ।
ਮੇਧਾਵੀ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ। ਸਿੱਖਿਆ ਅਤੇ ਸਭਿਆਚਾਰ ਰਾਹੀਂ ਸਾਨੂੰ ਉਨ੍ਹਾਂ ਦਾ ਸੰਪੂਰਨ ਵਿਕਾਸ ਯਕੀਨੀ ਕਰਨਾ ਹੈ ਕਿਉਂਕਿ ਅੱਗੇ ਜਾਕੇ ਉਹ ਜੀਵਨ ਵਿੱਚ ਆਉਣ ਵਾਲੀ ਚੁਣੌਤੀਆਂ ਦਾ ਸਾਹਸ ਨਾਲ ਸਾਹਮਣਾ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਸਫਲ ਜੀਵਨ ਲਈ ਸਿਰਫ਼ ਕਿਤਾਬੀ  ਗਿਆਨ ਹੀ ਜਰੂਰੀ ਨਹੀਂ ਹੈ ਸਗੋਂ ਬੱਚਿਆਂ ਨੂੰ ਨੈਤਿਕ ਅਤੇ ਅਧਿਆਤਮ ਦੀ ਸਿੱਖਿਆ ਵੀ ਦੇਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਰਾਜ ਸਰਕਾਰ ਆਉਣ ਵਾਲੀ ਪੀਢੀ ਨੂੰ ਸਿੱਖਿਅਤ, ਚਰਿਤੱਰਵਾਨ, ਸਿਹਤਮੰਦ ਅਤੇ ਕੁਸ਼ਲ ਬਨਾਉਣ ਲਈ ਵਚਨਬੱਧ ਹੈ।
ਸ੍ਰੀ ਸੈਣੀ ਨੇ ਕਿਹਾ ਕਿ ਅਸੀ ਪਿਛਲੇ ਸਾਡੇ 10 ਸਾਲਾਂ ਵਿੱਚ ਸਿੱਖਿਆ ਦੇ ਖੇਤਰ ਵਿੱਚ ਬਦਲਾਓ ਅਤੇ ਤਰੱਕੀ ਲਈ ਕਈ ਕਦਮ ਚੱਕੇ ਹਨ। ਵਿਦਿਆਰਥੀਆਂ ਲਈ ਕਈ ਕਲਿਆਣਕਾਰੀ ਯੋਜਨਾਵਾਂ ਚਲਾਈਆਂ ਹਨ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਵਿੱਚ ਸਹੂਲਤਾਂ ਵਧਾਉਣ 'ਤੇ ਖਾਸ ਜੋਰ ਦਿੱਤਾ ਜਾ ਰਿਹਾ ਹੈ। ਇਸ ਦੇ ਤਹਿਤ ਖੇਡ ਖੇਡ ਵਿੱਚ ਸਿਖਲਾਈ, ਪ੍ਰੋਜੈਕਟ ਬੇਸਡ ਲਰਨਿੰਗ, ਲਗਾਤਾਰ ਮੁਲਾਂਕਨ, ਨਵੀ ਤੱਕਨੀਕਾਂ ਨਾਲ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਾਨਯੋਗ ਪ੍ਰਧਾਨ ਮੰਤਰੀ ਸ੍ਰੀ ਨਰੇਂਦ ਮੋਦੀ ਜੀ ਦੇ ਕੁਸ਼ਲ ਮਾਰਗਦਰਸ਼ਨ ਵਿੱਚ 21ਵੀਂ ਸਦੀ ਦੇ ਭਾਰਤ ਨੂੰ ਗਿਆਨ ਵਿਗਿਆਨ ਦੇ ਖੇਤਰ ਵਿੱਚ ਨਵੀਂ ਬੁਲੰਦਿਆਂ 'ਤੇ ਲੈਅ ਜਾਣ ਲਈ ਨਵੀਂ ਕੌਮੀ ਸਿੱਖਿਆ ਨੀਤੀ ਬਣਾਈ ਗਈ ਹੈ। ਅਸੀ ਇਸ ਸਿੱਖਿਆ ਨੀਤੀ ਨੂੰ ਸੂਬੇ ਵਿੱਚ ਸਾਲ 2025 ਤੱਕ ਪੂਰੀ ਤਰ੍ਹਾਂ ਲਾਗੂ ਕਰਨ ਦਾ ਟੀਚਾ ਰੱਖਿਆ ਹੈ, ਹਾਲਾਂਕਿ ਦੇਸ਼ ਵਿੱਚ ਇਸ ਨੂੰ ਲਾਗੂ ਕਰਨ ਦਾ ਸਮਾਂ 2040 ਤੱਕ ਹੈ। ਨਵੀਂ ਸਿੱਖਿਆ ਨੀਤੀ ਦਾ ਟੀਚਾ ਛਠੀ ਜਮਾਤ ਤੋਂ ਹੀ ਬੱਚਿਆਂ ਨੂੰ ਪ੍ਰੋਫੇਸ਼ਨਲ ਅਤੇ ਸਕਿਲ ਦੀ ਸਿੱਖਿਆ ਦੇਣਾ ਹੈ। ਹੁਣ ਤੱਕ 1001 ਸਕੂਲਾਂ ਵਿੱਚ ਇਹ ਵਿਵਸਥਾ ਲਾਗੂ ਕੀਤੀ ਜਾ ਚੁੱਕੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਤੱਕ ਸਕੂਲ ਸਿੱਖਿਆ ਤੋਂ ਪਹਿਲਾਂ ਦੀ ਸਿੱਖਿਆ ਦੀ ਗੱਲ ਹੈ, ਇਸ ਖੇਤਰ ਵਿੱਚ ਵੀ ਰਾਜ ਵੱਲੋਂ ਠੋਸ ਯਤਨ ਕੀਤੇ ਜਾ ਰਹੇ ਹਨ। ਰਾਜ ਵਿੱਚ 4081 ਅਜਿਹੀ ਆਂਗਨਵਾੜੀਆਂ ਹਨ ਜੋ ਸਕੂਲ ਕਾਂਪਲੈਕਸ ਵਿੱਚ ਸਥਿਤ ਹਨ। ਰਾਜ ਵਿੱਚ 1418 ਸਰਕਾਰੀ ਮਾਡਲ ਸਭਿਆਚਾਰਕ ਪ੍ਰਾਥਮਿਕ ਸਕੂਲ ਬਣਾਏ ਗਏ ਹਨ। ਰਾਜ ਦੇ ਸਕੂਲਾਂ ਨੂੰ 1415 ਕਲਸਟਰਾਂ ਵਿੱਚ ਵੰਡਿਆ ਗਿਆ ਹੈ। 
ਹਰ ਸਾਇੰਸ, ਕਾਮਰਸ, ਆਰਟਸ ਆਦਿ ਦੇ ਸਕੂਲ ਕਲਸਟਰ ਵਿੱਚ ਹਰੇਕ ਸਟ੍ਰੀਮ ਯਕੀਨੀ ਕੀਤੇ ਗਏ ਹਨ। ਸਰਕਾਰੀ ਸਕੂਲਾਂ ਵਿੱਚ ਪੜਨ ਵਾਲੇ ਮੇਧਾਵੀ ਵਿਦਿਆਰਥੀਆਂ ਨੂੰ ਵਿਸ਼ੇਸ਼ ਕੋਚਿੰਗ ਮੁਹੱਈਆ ਕਰਵਾਉਣ ਲਈ ਸਾਲ 2018 ਤੋਂ ਸੁਪਰ-100 ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਵਿੱਚ ਉਨ੍ਹਾਂ ਨੂੰ ਆਈ. ਆਈ.ਟੀ-ਜੇ. ਈ.ਈ./ਐਨ.ਈ.ਈ.ਟੀ. ਦੀਆਂ ਪਰਿਖਿਆਵਾਂ ਦੀਆਂ ਕੰਪੀਟਿਸ਼ਨ ਵਿੱਚ ਹਿੱਸਾ ਲੈਣ ਲਈ ਕੋਚਿੰਗ ਦਿੱਤੀ ਜਾਂਦੀ ਹੈ।
ਇਸ ਮੌਕੇ 'ਤੇ ਵਿਧਾਇਕ ਸ਼ਕਤੀ ਰਾਨੀ, ਪੰਚਕੂਲਾ ਦੇ ਮੇਅਰ ਕੁਲਭੂਸ਼ਣ ਗੋਇਲ, ਹਰਿਆਣਾ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਪਵਨ ਸ਼ਰਮਾ, ਸਾਬਕਾ ਵਿਧਾਨਸਭਾ ਸਪੀਕਰ ਗਿਆਨਚੰਦ ਗੁਪਤਾ, ਭਾਜਪਾ ਜ਼ਿਲਾ ਪ੍ਰਧਾਨ ਅਜੈ ਮਿੱਤਲ ਸਮੇਤ ਵੱਖ ਵੱਖ ਮਾਣਯੋਗ ਲੋਕ ਅਤੇ ਮੇਧਾਵੀ ਵਿਦਿਆਰਥੀਆਂ ਦੇ ਮਾਂ-ਪਿਓ ਅਤੇ ਅਥਿਆਪਕ ਮੌਜ਼ੂਦ ਰਹੇ।