ਪਿੰਡ ਬੱਡਲਾ ਵਿਖੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਸਲਾਨਾ 65ਵਾ ਮੁਫ਼ਤ ਮੈਡੀਕਲ ਕੈਂਪ 15 ਜੁਲਾਈ ਨੂੰ

ਹੁਸ਼ਿਆਰਪੁਰ- ਪਿੰਡ ਬੱਡਲਾ ਵਿੱਖੇ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਅਸਥਾਨ ਤੇ ਸਮੂਹ ਨਗਰ ਨਿਵਾਸੀ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਅਤੇ ਇਲਾਕੇ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਲਾਨਾ 65 ਵਾਂ ਮੁਫ਼ਤ ਮੈਡੀਕਲ ਕੈਂਪ 15 ਜੁਲਾਈ ਨੂੰ ਨਿਰਮਲ ਸਿੰਘ ਅਤੇ ਸਤਵੰਤ ਕੌਰ ਦੀ ਯਾਦ ਵਿੱਚ ਗਰੀਬ ਦਾ ਮੂੰਹ, ਗੁਰੂ ਦੀ ਗੋਲਕ ਸੰਸਥਾ ਅਜਨੋਹਾ ਵੱਲੋ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵੱਲੋਂ ਲਗਾਇਆ ਜਾ ਰਿਹਾ ਹੈ।

ਇਸ ਮੌਕੇ ਗੁਰਦੁਆਰਾ ਸਾਹਿਬ ਜੀ ਦੇ ਪ੍ਰਧਾਨ ਸੁਰਿੰਦਰ ਸਿੰਘ ਬਾਜਵਾ, ਨੰਬਰਦਾਰ ਜਤਿੰਦਰ ਸਿੰਘ ਘੁੰਮਣ, ਜਥੇਦਾਰ ਹਰਵਿੰਦਰ ਸਿੰਘ ਖਾਲਸਾ ਅਜਨੋਹਾ, ਜਸਵੀਰ ਸਿੰਘ ਪਧਿਆਣਾ ਨੇ ਸਾਂਝੇ ਤੌਰ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ 15 ਜੁਲਾਈ ਨੂੰ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। 
ਇਸ ਮੌਕੇ ਸਮਾਗਮ ਦੌਰਾਨ ਗੁਰੂ ਨਾਨਕ ਚੈਰੀਟੇਬਲ ਡਿਸਪੈਂਸਰੀ ਅਤੇ ਲੈਬੋਰਟਰੀ ਨਰੂੜ, ਨੌਜਵਾਨ ਸਭਾ ਨਰੂੜ, ਨੌਜਵਾਨ ਸਭਾ ਬੱਡਲਾ ਮੁਫ਼ਤ ਮੈਡੀਕਲ ਕੈਂਪ ਵਿੱਚ ਸਹਿਯੋਗ ਦੇ ਰਹੀਆਂ ਹਨ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਕਿ ਸਲਾਨਾ 65ਵੇਂ ਮੁਫ਼ਤ ਮੈਡੀਕਲ ਕੈਂਪ ਮੌਕੇ ਡਾਕਟਰਾ ਦੀ ਮਹਿਰ ਟੀਮ ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ ਜਾਣਗੀਆਂ।